Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਰ੍ਹਦੇ ਮੀਂਹ ਵਿਚ ਅਜਾਦੀ ਦਿਹਾੜੇ ਦਾ ਰੰਗਾ ਰੰਗ ਪ੍ਰੋਗਰਾਮ ਹੋ ਨਿਬੜਿਆ ਯਾਦਗਾਰੀ

ਡੀ ਸੀ ਵਿਨੀਤ ਕੁਮਾਰ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲਹਿਰਾਇਆ ਕੌਮੀ ਝੰਡਾ

DC Sri Mukatsar Sahib, Vineet Kumar, Sri Mukatsar Sahib, Deputy Commissioner Sri Mukatsar Sahib, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Aug 2022

Last updated on: Aug 15, 2022, 00:00 IST

ਅੱਜ ਸੁਤੰਤਰਤਾ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਸਕੂਲਾਂ ਦੇ ਬੱਚਿਆਂ ਵੱਲੋਂ ਵਰ੍ਹਦੇ ਮੀਂਹ ਵਿਚ ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਨਾਲ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ।ਝੰਡਾ ਲਹਿਰਾਉਣ ਦੀ ਰਸਮ ਵੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਣ-ਮਿਣ ਕਣੀਆਂ ਵਿਚ ਨਿਭਾਈ ਅਤੇ ਪਰੇਡ ਤੋਂ ਸਲਾਮੀ ਲਈ।

ਡਿਪਟੀ ਕਮਿਸ਼ਨਰ ਨੇ ਆਪਣੇ ਭਾਸਣ ਵਿਚ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 2 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਸਿਖਿਆ ਦਾ ਪੱਧਰ ਉੱਚਾ ਚੁੱਕਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਜਿਲ੍ਹੇ ਵਿਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਤੇ ਨਕੇਲ ਵੀ ਕਸੀ ਜਾ ਰਹੀ ਹੈ।

ਭਾਰੀ ਬਾਰਿਸ਼ ਦ ਚੱਲਦਿਆਂ ਮਿੱਥੇ ਗਏ ਪ੍ਰੋਗਰਾਮ ਵਿੱਚ ਮਾਮੂਲੀ ਤਬਦੀਲੀਆਂ ਕੀਤੀਆਂ ਗਈਆਂ, ਪ੍ਰੋਗਰਾਮ ਉਪਰੰਤ ਡਿਪਟੀ ਕਮਿਸ਼ਨਰ ਨੇ ਵਰ੍ਹਦੇ ਮੀਂਹ ਵਿਚ ਨੱਚ ਕੇ ਅਤੇ ਗਾ ਕੇ ਖੁਸ਼ੀ ਦਾ ਇਜਹਾਰ ਕਰਨ ਵਾਲੇ ਬੱਚਿਆਂ ਅਤੇ ਸਰਕਾਰ ਦੇ ਸਾਰੇ ਨੁਮਾਇੰਦਿਆਂ ਦੀ ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਸ਼ਲਾਘਾ ਕੀਤੀ। ਉੁਨ੍ਹਾਂ ਕਿਹਾ ਕਿ ਇਹ ਸੁਤੰਤਰਤਾ ਸਮਾਗਮ ਉਨ੍ਹਾਂ ਲਈ ਅਤੇ ਸਾਰੇ ਹੀ ਹਾਜ਼ਰ ਲੋਕਾਂ ਲਈ ਅਮਿਟ ਯਾਦ ਬਣ ਗਿਆ ਹੈ।

ਸੁਤੰਤਰਤਾ ਦਿਵਸ ਦੇ ਮੌਕੇ ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ 75 ਸਾਈਕਲਿਸਟ 75 ਕਿਲੋਮੀਟਰ ਦਾ ਫਾਸਲਾ ਤਹਿ ਕਰਕੇ ਸਮਾਗਮ ਵਾਲੇ ਸਥਾਨ ਤੇ ਪਹੁੰਚੇ। ਇਹਨਾਂ ਸਾਈਕਲਿਸਟਾਂ ਦੀ ਅਗਵਾਈ ਕਰਨ ਵਾਲੇ ਪੰਜਾਬ ਪੁਲਿਸ ਦੇ ਜਵਾਨ ਵਲੋਂ ਮੋਟਰ ਸਾਈਕਲ ਤੇ ਤਿਰੰਗਾ ਲਹਿਰਾਉਂਦੇ ਹੋਏ ਆਪਣੇ ਕਰੱਤਬ ਦਿਖਾਇਆ ਗਿਆ, ਜਿਸ ਵਿਚ ਉਸ ਨੇ ਮੋਟਰਸਾਇਕਲ ਉੱਪਰ ਖੜ੍ਹੇ ਹੋ ਕੇ ਤਿਰੰਗੇ ਝੰਡੇ ਨਾਲ ਸਲਾਮੀ ਦਿੱਤੀ। 

ਇਸ ਮੌਕੇ ਜਿ਼ਲ੍ਹਾ ਰੈਡ ਕਰਾਸ ਵਲੋਂ ਲੋੜਵੰਦ ਔਰਤਾਂ ਨੂੰ ਆਪਣਾ ਖੁਦ ਦਾ ਕੰਮ ਸ਼ੁਰੂ ਕਰਨ ਲਈ 18 ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ। ਖੇਡ ਵਿਭਾਗ ਦੇ ਖਿਡਾਰੀਆਂ ਵਲੋਂ ਇਸ ਮੌਕੇ ਤੇ ਸ਼ਾਨਦਾਰ ਜਿਮਨਾਸਟਿਕ ਸ਼ੋਅ ਪੇਸ਼ ਕੀਤਾ ਗਿਆ।  ਇਸ ਤੋਂ ਇਲਾਵਾ ਸ.ਸ.ਸ.ਸ. ਲੜਕੇ ਅਤੇ ਲੜਕੀਆਂ ਨੇ ਪੈਂਦੇ ਮੀਂਹ ਵਿੱਚ ਪੀ.ਟੀ.ਸ਼ੋਅ ਵੀ ਪੇਸ਼ ਕੀਤਾ।ਇਸ ਮੌਕੇ ਤੇ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਚਿੰਨ ਅਤੇ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ। 

ਇਸ ਮੌਕੇ ਤੇ ਸ੍ਰੀ ਅਰੁਨਵੀਰ ਵਸਿ਼ਸ਼ਟ ਜਿ਼ਲ੍ਹਾ ਅਤੇ ਸੈਸ਼ਨ ਜੱਜ, ਸ.ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ ਸ੍ਰੀ ਮੁਕਤਸਰ ਸਾਹਿਬ, ਸ.ਗੁਰਮੀਤ ਸਿੰਘ ਖੁੱਡੀਆ ਵਿਧਾਇਕ ਲੰਬੀ, ਸਚਿਨ ਗੁਪਤਾ ਐਸ.ਐਸ.ਪੀ., ਸ੍ਰੀ ਰਾਜਪਾਲ ਸਿੰਘ ਏ.ਡੀ.ਸੀ.(ਵਿਕਾਸ) ਰਾਜਦੀਪ ਕੌਰ ਏ.ਡੀ.ਸੀ.(ਜਨਰਲ), ਸ੍ਰੀਮਤੀ ਸਵਰਨਜੀਤ ਕੌਰ ਐਸ.ਡੀ.ਐਮ, ਜਗਦੇਵ ਸਿੰਘ ਬਾਂਮ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਜ਼ਸ਼ਨ ਬਰਾੜ ਲੋਕ ਸਭਾ ਹਲਕਾ ਇੰਚਾਰਜ ਫਿਰੋਜ਼ਪੁਰ, ਵਰਿੰਦਰ ਢੋਸੀਵਾਲ ਜਨਰਲ ਸਕੱਤਰ ਪੰਜਾਬ ਤੋਂ ਇਲਾਵਾ ਪਤਵੰਤੇ ਵਿਅਕਤੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ-ਕਰਮਚਾਰੀ, ਵੱਖ ਵੱਖ ਸਕੂਲਾਂ ਦੇ ਟੀਚਰ ਅਤੇ ਵਿਦਿਆਰਥੀ ਮੌਜੂਦ ਸਨ।ਇਸ ਸਮਾਗਮ ਦੀ ਸਮੁੱਚੀ ਸਟੇਜ਼ ਸੰਚਾਲਨ ਦੀ ਭੂਮਿਕਾ ਜਿ਼ਲ੍ਹਾ ਲੋਕ ਸੰਪਰਕ ਅਫਸਰ ਸ. ਗੁਰਦੀਪ ਸਿੰਘ ਮਾਨ ਵਲੋਂ ਨਿਭਾਈ ਗਈ।

 

Tags: DC Sri Mukatsar Sahib , Vineet Kumar , Sri Mukatsar Sahib , Deputy Commissioner Sri Mukatsar Sahib , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD