Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਜ਼ਾਦੀ ਦਿਹਾੜਾ: ਨਵੀਂ ਅਨਾਜ ਮੰਡੀ ਤਪਾ ਵਿਖੇ ਹੋਇਆ ਸਮਾਗਮ

ਵਿਧਾਇਕ ਲਾਭ ਸਿੰਘ ਉਗੋਕੇ ਨੇ ਲਹਿਰਾਇਆ ਕੌਮੀ ਝੰਡਾ, ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਤੇ ਸ਼ਖ਼ਸੀਅਤਾਂ ਦਾ ਸਨਮਾਨ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022

Web Admin

Web Admin

5 Dariya News

ਤਪਾ , 15 Aug 2022

Last updated on: Aug 15, 2022, 00:00 IST

ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਤਹਿਸੀਲ ਪੱਧਰੀ ਸਮਾਗਮ ਨਵੀਂ ਅਨਾਜ ਮੰਡੀ ਤਪਾ ਵਿਖੇ ਕਰਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਪੁੱਜੇ, ਜਿਨਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪੁਲੀਸ ਟੁਕੜੀ ਨੇ ਸਲਾਮੀ ਦਿੱਤੀ। ਇਸ ਮੌਕੇ ਐਸਡੀਐਮ ਤਪਾ ਗੋਪਾਲ ਸਿੰਘ ਅਤੇ ਡੀਐਸਪੀ ਰਵਿੰਦਰ ਸਿੰਘ ਵੀ ਉਨਾਂ ਨਾਲ ਮੌਜੂਦ ਸਨ।  

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਖੇਤਰ ਵਿਚ ਬਿਹਤਰ ਸੇਵਾਵਾਂ ਦੇਣ ਲਈ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਅੱਜ 75ਵੇਂ ਸੁਤੰਤਰਤਾ ਦਿਵਸ ਦੀ ਵਰੇਗੰਢ ਮੌਕੇ 75 ਆਮ ਆਦਮੀ ਕਲੀਨਿਕ ਪਹਿਲੇ ਪੜਾਅ ’ਚ ਖੋਲੇ ਜਾ ਰਹੇ ਹਨ, ਜਿਸ ਤਹਿਤ ਅੱਜ ਪਿੰਡ ਉਗੋਕ ਵਿਚ ਵੀ ਆਦਮੀ ਆਦਮੀ ਕਲੀਨਿਕ ਖੋਲਿਆ ਜਾ ਰਿਹਾ ਹੈ।  

ਸਰਕਾਰ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਚਲਾਈ ਗਈ ਹੈ, ਜਿਸ ਵਿਚ ਹਰ ਵਿਧਾਨ ਸਭਾ ਹਲਕੇ ਵਿਚ 50 ਹਜ਼ਾਰ ਪੌਦੇ ਲਾਉਣ ਦਾ ਟੀਚਾ ਮਿੱਥਿਆ ਜਾ ਰਿਹਾ ਹੈ ਅਤੇ ਜ਼ਿਲੇ ਵਿਚ ਟੀਚੇ ਤੋਂ ਵੱਧ ਪੌਦੇ ਲਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। 

ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨਾਂ ਦਾ ਮੁੱਖ ਮਹਿਮਾਨ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਤਪਾ ਜਸਕਰਨ ਸਿੰਘ, ਨਾਇਬ ਤਹਿਸੀਲਦਾਰ ਭਦੌੜ ਹਮੀਸ਼ ਕੁਮਾਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ, ਸਕੂਲੀ ਅਧਿਆਪਕ, ਵਿਦਿਆਰਥੀ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD