Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਆਮ ਆਦਮੀ ਮੁਹੱਲਾ ਕਲੀਨਿਕ' ਦਾ ਬੀਬੀ ਮਾਣੂੰਕੇ ਵੱਲੋਂ ਉਦਘਾਟਨ

ਆਮ ਆਦਮੀ ਪਾਰਟੀ ਨੇ ਅੱਜ ਦੂਜੀ ਵੱਡੀ ਗਰੰਟੀ ਪੂਰੀ ਕਰ ਦਿੱਤੀ ਹੈ-ਵਿਧਾਇਕਾ ਮਾਣੂੰਕੇ

Saravjit Kaur Manuke, AAP, Aam Aadmi Party, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022, Aam Aadmi Clinics, Mohalla Clinics

Web Admin

Web Admin

5 Dariya News

ਜਗਰਾਉਂ , 15 Aug 2022

Last updated on: Aug 15, 2022, 00:00 IST

75ਵੇਂ ਅਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 75 ਨਵੇਂ 'ਆਮ ਆਦਮੀ ਮੁਹੱਲਾ ਕਲੀਨਿਕ' ਸ਼ੁਰੂ ਕੀਤੇ ਗਏ ਹਨ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਵਿਖੇ ਵੀ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ 'ਆਮ ਆਦਮੀ ਮੁਹੱਲਾ ਕਲੀਨਿਕ' ਬਣਾਇਆ ਗਿਆ ਹੈ। ਜਿਸ ਦਾ ਉਦਘਾਟਨ ਹਲਕਾ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਰੀਬਨ ਕੱਟਕੇ ਪੂਰੇ ਜ਼ਾਹੋ-ਜ਼ਲਾਲ ਨਾਲ ਕੀਤਾ ਗਿਆ। 

ਇਸ ਮੌਕੇ ਉਹਨਾ ਦੇ ਨਾਲ ਵਧੀਕ ਡਿਪਟੀ ਕਮਿਸ਼ਨ ਜਗਰਾਉਂ ਮੈਡਮ ਦਲਜੀਤ ਕੌਰ ਅਤੇ ਐਸ.ਡੀ.ਐਮ.ਜਗਰਾਉਂ ਵਿਕਾਸ ਹੀਰਾ ਵੀ ਮੌਜੂਦ ਸਨ। ਖੁਸ਼ੀ 'ਚ ਖੀਵੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਹੁਣ ਮੱਧਵਰਗੀ ਅਤੇ ਗਰੀਬ਼ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਹੁਣ ਕੋਈ ਵੀ ਮਰੀਜ਼ ਦਵਾਈ ਤੋਂ ਵਾਂਝਾ ਨਹੀਂ ਰਹੇਗਾ। 

ਕਿਉਂਕਿ ਅੱਜ ਆਮ ਆਦਮੀਂ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀ ਹੋਈ ਦੂਜੀ ਗਰੰਟੀ 75 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਕੇ ਕਰ ਦਿੱਤੀ ਹੈ। ਉਹਨਾਂ ਆਖਿਆ ਕਿ ਇਸ ਮੁਹੱਲਾ ਕਲੀਨਿਕ ਵਿੱਚ ਇੱਕ ਐਮ.ਬੀ.ਬੀ.ਐਸ.ਡਾਕਟਰ, ਇੱਕ ਕਲੀਨੀਕਲ ਸਹਾਇਕ, ਇੱਕ ਫਾਰਮੇਸੀ ਅਫ਼ਸਰ ਅਤੇ ਲੈਬਾਟਰੀ ਸਟਾਫ ਲੋਕਾਂ ਦੀ ਸਹੂਲਤ ਲਈ 'ਆਮ ਆਦਮੀ ਮੁਹੱਲਾ ਕਲੀਨਿਕ' ਵਿੱਚ ਹਾਜ਼ਰ ਰਹੇਗਾ। 

'ਆਮ ਆਦਮੀ ਮੁਹੱਲਾ ਕਲੀਨਿਕਾਂ' ਵਾਸਤੇ ਇਹ ਸਟਾਫ਼ ਪੰਜਾਬ ਸਰਕਾਰ ਵੱਲੋਂ ਹਸਪਤਾਲਾਂ ਨਾਲੋਂ ਵੱਖਰੇ ਤੌਰਤੇ ਤੈਨਾਤ ਕੀਤਾ ਗਿਆ ਹੈ। ਬੀਬੀ ਮਾਣੂੰਕੇ ਨੇ ਦੱਸਿਆ ਇਸ ਮੁਹੱਲਾ ਕਲੀਨਿਕ ਵਿੱਚ 100 ਤੋਂ ਵੱਧ ਟੈਸਟ ਮੁਫ਼ਤ ਹੋਣਗੇ, ਦਵਾਈਆਂ ਮੁਫ਼ਤ ਮਿਲਣਗੀਆਂ, ਅਤਿ-ਅਧੁਨਿਕ ਤਰੀਕੇ ਨਾਲ ਮੁਢਲਾ ਇਲਾਜ਼ ਹੋਵੇਗਾ, ਇਲਾਜ਼ ਲਈ ਦੂਰ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਖੱਜਲ-ਖੁਆਰੀ ਖਤਮ ਹੋਵੇਗੀ, 90 ਪ੍ਰਤੀਸ਼ਤ ਹਲਕੇ ਦੇ ਲੋਕ ਇਲਾਜ਼ ਤੋਂ ਬਾਅਦ ਇਸ ਮੁਹੱਲਾ ਕਲੀਨਿਕ ਤੋਂ ਹੀ ਠੀਕ ਹੋ ਜਾਣਗੇ। 

ਉਹਨਾਂ ਦਾਅਵਾ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਿਹਾ ਸੀ, ਉਹ ਕਰ ਵਿਖਾਇਆ ਹੈ ਅਤੇ ਲੋਕ ਹੁਣ ਬਿਨਾਂ ਕਿਸੇ ਮਹਿੰਗੇ ਟੈਸਟਾਂ ਦੇ ਡਰ-ਭੈਅ ਤੋਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਵਿੱਚ ਇਲਾਜ਼ ਕਰਵਾ ਸਕਣਗੇ। ਇਸ ਮੌਕੇ ਪ੍ਰੋਫੈਸਰ ਸੁਖਵਿੰਦਰ ਸਿੰਘ, ਐਸ.ਐਮ.ਓ.ਜਗਰਾਉਂ ਡਾ:ਪ੍ਰਦੀਪ ਮਹਿੰਦਰਾ, ਅਮਰਦੀਪ ਸਿੰਘ ਟੂਰੇ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਗੁਰਪ੍ਰੀਤ ਕੌਰ, ਐਡਵੋਕੇਟ ਕਰਮ ਸਿੰਘ ਸਿੱਧੂ, ਬਲਜੀਤ ਸਿੰਘ, ਲਖਵੀਰ ਸਿੰਘ ਲੱਖਾ, ਦਕਸ਼ਵੀਰ ਸਿੰਘ, ਸੂਬੇਦਾਰ ਕਮਲਜੀਤ ਸਿੰਘ ਹੰਸਰਾ, ਨਿਰਭੈ ਸਿੰਘ ਕਮਾਲਪੁਰਾ, ਦਲਜੀਤ ਸਿੰਘ ਕਮਾਲਪੁਰਾ, ਸ਼ਮਸ਼ੇਰ ਸਿੰਘ ਕਮਾਲਪੁਰਾ, ਗੋਪਾਲ ਸਿੰਘ ਕਮਾਲਪੁਰਾ, ਜਗਸੀਰ ਸਿੰਘ ਪੰਚ ਗਾਲਿਬ ਰਣ ਸਿੰਘ, ਛਿੰਦਰਪਾਲ ਸਿੰਘ ਮੀਨੀਆਂ, ਗੋਪੀ ਸ਼ਰਮਾਂ, ਗੁਰਨਾਮ ਸਿੰਘ ਭੈਣੀ ਸਰਪੰਚ, ਗੁਰਚਰਨ ਸਿੰਘ ਨਿੱਕਾ, ਰਵਿੰਦਰ ਸਿੰਘ ਗਾਲਿਬ, ਕੁਲਵੀਰ ਸਿੰਘ ਗਾਲਿਬ, ਚੇਅਰਮੈਨ ਹਰਜਿੰਦਰ ਸਿੰਘ ਤਿਹਾੜਾ,  ਹੈਪੀ ਜਗਰਾਉਂ, ਡਾਇਰੈਕਟਰ ਹਰਪ੍ਰੀਤ ਸਿੰਘ ਮਾਣੂੰਕੇ, ਜਗਰੂਪ ਸਿੰਘ ਕਾਉਂਕੇ, ਸੁਖਵਿੰਦਰ ਸਿੰਘ ਕਾਕਾ, ਲਖਵੀਰ ਸਿੰਘ ਲੱਕੀ ਮਾਣੂੰਕੇ, ਜਸਪਾਲ ਸਿੰਘ ਮਾਣੂੰਕੇ, ਸੁਖਦੇਵ ਸਿੰਘ ਕਾਉਂਕੇ ਕਲਾਂ, ਫਤਹਿ ਸਿੰਘ ਕਾਉਂਕੇ, ਗੁਰਦੇਵ ਸਿੰਘ ਚਕਰ, ਗੁਰਦੀਪ ਸਿੰਘ ਚਕਰ, ਸਰਪੰਚ ਬਲਦੇਵ ਸਿੰਘ ਅਮਰਗੜ੍ਹ ਕਲੇਰ, ਨਿਸ਼ਾਨ ਸਿੰਘ ਲੀਲਾਂ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਬਲਜੀਤ ਸਿੰਘ ਫਤਹਿਗੜ ਸਿਵੀਆਂ, ਦਵਿੰਦਰ ਸਿੰਘ ਜਨੇਤਪੁਰਾ, ਇੰਦਰਜੀਤ ਸਿੰਘ ਲੰਮੇ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022 , Aam Aadmi Clinics , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD