Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਸੇਵਾਵਾਂ ਦੇ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ ਆਮ ਆਦਮੀ ਕਲੀਨਿਕਾਂ : ਚੇਤਨ ਸਿੰਘ ਜੋੜੇਮਾਜਰਾ

ਆਮ ਆਦਮੀ ਕਲੀਨਿਕ ਰਾਹੀਂ ਇਲਾਕੇ ਦੇ ਲੋਕਾਂ ਨੂੰ ਮਿਲਣਗੀਆਂ ਬੇਹਤਰੀਨ ਸਿਹਤ ਸੁਵਿਧਾਵਾਂ : ਡਿਪਟੀ ਸਪੀਕਰ

Chetan Singh Jauramajra, Jai Krishan Rouri, Jai Krishan Singh Rouri, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022, Aam Aadmi Clinics, Mohalla Clinics

Web Admin

Web Admin

5 Dariya News

ਹੁਸ਼ਿਆਰਪੁਰ , 15 Aug 2022

Last updated on: Aug 15, 2022, 00:00 IST

ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬੇਹਤਰੀਨ ਸਿਹਤ ਸੁਵਿਧਾਵਾਂ ਦੇਣ ਲਈ ਸਿਹਤ ਵਿਭਾਗ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਿਹਤ ਦੇ ਖੇਤਰ ਵਿਚ ਪੂਰੇ ਸੂਬੇ ਵਿਚ ਲੋਕਾਂ ਨੂੰ ਵੱਡੇ ਪੱਧਰ ’ਤੇ ਸਕਰਾਤਮਕ ਬਦਲਾਅ ਦੇਖਣ ਨੂੰ ਮਿਲਣਗੇ। 

ਉਹ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ ਦੀ ਹਾਜ਼ਰੀ ਵਿਚ ਹੁਸ਼ਿਆਰਪੁਰ ਦੇ ਬਲਾਕ ਪੋਸੀ ਅਧੀਨ ਆਉਂਦੇ ਪਿੰਡ ਬਸਿਆਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਿਹਤ ਮੰਤਰੀ ਦੇ ਸਨਮਾਨ ਵਿਚ ਗਾਰਡ ਆਫ ਆਨਰ ਵੀ ਦਿੱਤਾ ਗਿਆ। 

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਦਸੂਹਾ ਸ਼੍ਰੀ ਕਰਮਬੀਰ ਸਿੰਘ ਘੁੰਮਣ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ ਅਤੇ ਐਸ.ਡੀ.ਐਮ. ਸ਼੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ।ਦੇਸ਼ ਦੀ ਆਜ਼ਾਦੀ ਲਈ ਆਪਣੇ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਕਾਰਨ ਅਸੀਂ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ। 

ਉਨ੍ਹਾਂ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਵਲੋਂ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਆਜ਼ਾਦੀ ਦਿਵਸ ’ਤੇ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 8 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਵਿਚੋਂ ਤਿੰਨ ਆਮ ਆਦਮੀ ਕਲੀਨਿਕਾਂ ਦਾ ਅੱਜ ਰਸਮੀ ਉਦਘਾਟਨ ਕਰ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਬਸਿਆਲਾ ਤੋਂ ਇਲਾਵਾ ਆਮ ਆਦਮੀ ਕਲੀਨਿਕ ਬਹਾਦਰਪੁਰ (ਹੁਸ਼ਿਆਰਪੁਰ) ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਅਤੇ ਆਮ ਆਦਮੀ ਕਲੀਨਿਕ ਅਹੀਆਪੁਰ (ਦਸੂਹਾ) ਦਾ ਉਦਘਾਟਨ ਵਿਧਾਇਕ ਉੜਮੁੜ ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ ਨੇ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਜ਼ਿਲ੍ਹਾ ਵਾਸੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ  ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਹੋਣਗੀਆਂ। ਇਸ ਤੋਂ ਇਲਾਵਾ ਲੋਕਾਂ ਦੇ 41 ਤਰ੍ਹਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ। 

ਸਿਹਤ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ, ਜੋ ਕਿ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਪ੍ਰਤੀ ਪ੍ਰਾਥਮਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 31 ਅਗਸਤ ਤੱਕ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਉਪਲਬੱਧ ਕਰਵਾ ਦਿੱਤੀਆਂ ਜਾਣਗੀਆਂ, ਇਸ ਦੇ ਨਾਲ ਹੀ ਹਸਪਤਾਲਾਂ ਵਿਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕਮੀ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ।

ਸ੍ਰੀ ਚੇਨਤ ਸਿੰਘ ਜੋੜੇਮਾਜਰਾ ਨੇ ਐਨ.ਆਰ.ਆਈ. ਸਵ: ਸ੍ਰ: ਕਰਤਾਰ ਸਿੰਘ ਬਸਿਆਲਾ ਪਰਿਵਾਰ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪਿੰਡ ਵਿਚ ਆਮ ਆਦਮੀ ਕਲੀਨਿਕ ਬਣਾ ਕੇ ਪੰਜਾਬ ਸਰਕਾਰ ਨੂੰ ਸੌਂਪੀ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦਾ ਸੂਬੇ ਦੇ ਵਿਕਾਸ ਵਿਚ ਬਹੁਤ ਅਹਿਮ ਯੋਗਦਾਨ ਹੈ ਅਤੇ ਉਹ ਆਸ ਕਰਦੇ ਹਨ ਕਿ ਐਨ.ਆਰ.ਆਈਜ਼ ਸੂਬੇ ਦੇ ਵਿਕਾਸ ਵਿਚ ਇਸੇ ਤਰ੍ਹਾਂ ਆਪਣਾ ਯੋਗਦਾਨ ਦਿੰਦੇ ਰਹਿਣਗੇ।

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ ਨੇ ਪੰਜਾਬ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਇਸ ਨੂੰ ਸਿਹਤ ਦੇ ਖੇਤਰ ਵਿਚ ਬੇਹਤਰੀਨ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਪਿੰਡ ਬਸਿਆਲਾ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕ ਨਾਲ ਇਲਾਕੇ ਦੇ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਮਿਲਣਗੀਆਂ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਰਣਜੀਤ ਸਿੰਘ ਘੋਤਰਾ, ਸਿਵਲ ਸਰਜਨ ਡਾ. ਅਮਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਸ੍ਰੀ ਹਰਮਿੰਦਰ ਸਿੰਘ ਸੰਧੂ, ਸ੍ਰੀ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।  

 

 

Tags: Chetan Singh Jauramajra , Jai Krishan Rouri , Jai Krishan Singh Rouri , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022 , Aam Aadmi Clinics , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD