Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ‘ਚ ਵੱਡੇ ਵਾਅਦੇ ਦੀ ਪੂਰਤੀ : ਡਾ. ਇੰਦਰਬੀਰ ਸਿੰਘ ਨਿੱਜਰ

ਸਥਾਨਕ ਸਰਕਾਰ ਮੰਤਰੀ ਨੇ ‘ਰਾਜਨ ਕਲੋਨੀ’ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

Dr. Inderbir Singh Nijjar, Inderbir Singh Nijjar, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India , Independence Day 2022, 76th Independence Day 2022, Aam Aadmi Clinics, Mohalla Clinics

Web Admin

Web Admin

5 Dariya News

ਜਲੰਧਰ , 15 Aug 2022

Last updated on: Aug 15, 2022, 00:00 IST

ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਰਾਜਨ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਉਂਦਿਆਂ  ਕਿਹਾ ਕਿ ਪੰਜਾਬ ਵਿੱਚ ਖੁੱਲ੍ਹ ਰਹੇ ਇਨ੍ਹਾਂ ਕਲੀਨਿਕਾਂ ਦੇ ਸ਼ੁਰੁ ਹੋਣ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੂਰਾ ਹੋਇਆ ਹੈ ।

ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਦੌਰਾਨ ਡਾ. ਨਿੱਜਰ ਨੇ ਮੌਜੂਦ ਡਾਕਟਰਾਂ ਦੀ ਟੀਮ ਤੋਂ ਆਪਣਾ ਚੈਕਅਪ ਵੀ ਕਰਵਾਇਆ। ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਮੇਤ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈੰਦਿਆ ਡਾ. ਨਿੱਜਰ ਨੇ ਜਲੰਧਰ ਜਿਲੇ ਵਿੱਚ ਸ਼ੁਰੂ ਹੋਏ ਕਲੀਨਿਕਾਂ, ਸਟਾਫ਼ ਅਤੇ ਸਿਹਤ ਸੇਵਾਵਾਂ ਬਾਰੇ ਸਿਵਲ ਸਰਜਨ ਡਾ. ਰਮਨ ਸ਼ਰਮਾਂ ਨਾਲ ਗੱਲਬਾਤ ਵੀ ਕੀਤੀ। 

ਡਾ. ਨਿੱਜਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਮੌਕੇ ਸੂਬਾ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ 75 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 6 ਜਲੰਧਰ ਜਿਲੇ ਵਿੱਚ ਸ਼ੁਰੂ ਹੋ ਰਹੇ ਹਨ । 

ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋੜੀੰਦੀਆਂ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਹਨ ਅਤੇ ਟੈਸਟਾਂ ਦੀ ਵੀ ਵਿਵਸਥਾ ਰੱਖੀ ਗਈ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਆਮ ਲੋਕਾਂ ਤੱਕ ਵਧੀਆ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣੇਗੀ ਅਤੇ ਹਸਪਤਾਲਾਂ ’ਤੇ ਮਰੀਜ਼ਾਂ ਦਾ ਬੋਝ ਘਟੇਗਾ।

ਸਟਾਫ਼ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਡਾ. ਨਿੱਜਰ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਾਸਤੇ ਇੱਕ ਮੈਡੀਕਲ ਅਫ਼ਸਰ ਤੋਂ ਇਲਾਵਾ ਫ਼ਾਰਮਾਸਿਸਟ, ਕਲੀਨੀਕਲ ਸਹਾਇਕ ਤੇ ਅਟੈਂਡੈਂਟ ਸਮੇਤ ਚਾਰ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ ਅਤੇ 41 ਤਰ੍ਹਾਂ ਦੇ ਡਾਕਟਰੀ ਟੈਸਟ ਮੁਫ਼ਤ ਕੀਤੇ ਜਾਣਗੇ । 

ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਗਰਮੀਆਂ ਵਿੱਚ ਸਵੇਰੇ 8 ਤੋਂ ਦੁਪਹਿਰ 2 ਵਜੇ ਅਤੇ ਸਰਦੀਆਂ ਵਿੱਚ ਸਵੇਰੇ 9 ਤੋਂ ਦਪਹਿਰ 3 ਵਜੇ ਤੱਕ ਬਿਮਾਰੀਆਂ ਦੀ ਜਾਂਚ ਅਤੇ ਵੱਖ-ਵੱਖ ਕਲੀਨੀਕਲ ਟੈਸਟਾਂ ਸਮੇਤ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਿਰਫ਼ ਗੰਭੀਰ ਬੀਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਵੇਗਾ। 

ਡਾ. ਨਿੱਜਰ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ, ਜਿਨ੍ਹਾਂ ਵੱਲ ਸਰਕਾਰ ਵੱਲੋਂ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਅਤੇ ਰਾਜਵਿੰਦਰ ਕੌਰ ਆਦਿ ਵੀ ਮੌਜੂਦ ਸਨ। 

ਕਬੀਰ ਵਿਹਾਰ ਵਿਖੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਸੂਲਪੁਰ ਤੇ ਫਰਵਾਲਾ ‘ਚ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ :  

ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਸਥਾਨਕ ਕਬੀਰ ਵਿਹਾਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ ਜਦਕਿ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਪਿੰਡ ਰਸੂਲਪੁਰ ਅਤੇ ਫਰਵਾਲਾ ਵਿਖੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਐਸ.ਡੀ.ਐਮ. ਜਲੰਧਰ-2 ਬਲਬੀਰ ਰਾਜ ਸਿੰਘ ਵੱਲੋਂ ਅਲਾਵਲਪੁਰ ਵਿਖੇ ਅਤੇ ਨਾਇਬ ਤਹਿਸੀਲਦਾਰ ਮਨੋਹਰ ਲਾਲ ਵੱਲੋਂ ਪਾਸਲਾ ਵਿਖੇ ਆਮ ਆਦਮੀ ਕਲੀਨਿਕਾਂ ਦਾ ਆਗਾਜ਼ ਕੀਤਾ ਗਿਆ।

 

 

Tags: Dr. Inderbir Singh Nijjar , Inderbir Singh Nijjar , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022 , Aam Aadmi Clinics , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD