Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਆਮ ਆਦਮੀ ਕਲੀਨਿਕ ਰਾਹੋਂ ਵਿੱਚ ਅੱਜ 65 ਮਰੀਜ਼ਾਂ ਨੇ ਲਿਆ ਮੁਫ਼ਤ ਇਲਾਜ ਦਾ ਲਾਭ

ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ ਆਮ ਆਦਮੀ ਕਲੀਨਿਕ

Aam Aadmi Clinics , Mohalla Clinics, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਵਾਂਸ਼ਹਿਰ , 15 Aug 2022

Last updated on: Aug 15, 2022, 00:00 IST

ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿੱਚ ਰਾਹੋਂ ਦੇ ਸਰਾਫਾਂ ਮੁਹੱਲਾ ਵਿਖੇ ਬਣਾਏ ਗਏ ਆਮ ਆਦਮੀ ਕਲੀਨਿਕ ਨੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਨਵੇਂ ਖੋਲ੍ਹੇ ਗਏ ਇਸ ਕਲੀਨਿਕ ਵਾਸਤੇ ਇੱਕ ਮੈਡੀਕਲ ਅਫ਼ਸਰ ਤੋਂ ਇਲਾਵਾ ਫ਼ਾਰਮਾਸਿਸਟ, ਕਲੀਨੀਕਲ ਸਹਾਇਕ ਤੇ ਚੌਕੀਦਾਰ ਸਮੇਤ ਚਾਰ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ।

ਇਸ ਕਲੀਨਿਕ ਵਿਚ ਅੱਜ 65 ਮਰੀਜ਼ਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ, ਜਿਨ੍ਹਾਂ ਵਿੱਚੋਂ 12 ਵਿਅਕਤੀਆਂ ਦੇ ਬਲੱਡ ਸੈਂਪਲ ਵੀ ਲਏ ਗਏ। ਇਹ ਬਲੱਡ ਸੈਂਪਲ ਕਿ੍ਰਸ਼ਨਾ ਡਾਇਗਨੌਸਟਿਕ ਨੂੰ ਭੇਜੇ ਜਾਣੇ ਹਨ।ਸਿਵਲ ਸਰਜਨ ਡਾ ਦਵਿੰਦਰ ਢਾਂਡਾ ਨੇ ਦੱਸਿਆ ਕਿ ਇਸ ਕਲੀਨਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। 

ਇਸ ਕਲੀਨਿਕ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ ’ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ, ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।ਡਾ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। 

ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ। ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਇਲਾਜ ਲਈ ਆਉੁਣ ਵਾਲੇ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਕਲੀਨੀਕਲ ਟੈਸਟਾਂ ਵਾਲੇ 41 ਪੈਕੇਜ ਮੁਫ਼ਤ ਦਿੱਤੇ ਜਾਣਗੇ। ਆਮ ਆਦਮੀ ਕਲੀਨਿਕ ਵਿੱਚ 90 ਫ਼ੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ। 

ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕਲੀਨਿਕ ਗਰਮੀਆਂ ’ਚ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ’ਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਕੇ ਮੁੱਢਲੇ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਿਆਰੀ ਇਲਾਜ ਮਿਲੇਗਾ ਅਤੇ ਇਹ ਕਲੀਨਿਕ ਰੈਫ਼ਰਲ ਪ੍ਰਬੰਧਨ ਨੂੰ ਮਜ਼ਬੂਤ ਕਰਨ ਵਿੱਚ ਹੋਰ ਮੱਦਦ ਕਰਨਗੇ।  

 

Tags: Aam Aadmi Clinics , Mohalla Clinics , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD