Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਾਲੜਾ ਅਤੇ ਬਾਸਰਕੇ ‘ਚ ਖੁੱਲੇ ਆਮ ਆਦਮੀ ਕਲੀਨਿਕ

ਹਰ ਵਿਅਕਤੀ ਨੂੰ ਮਿਲੇਗੀ ਮੁਫ਼ਤ ਦਵਾਈ

Aam Aadmi Clinics , Mohalla Clinics, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨਤਾਰਨ , 15 Aug 2022

Last updated on: Aug 15, 2022, 00:00 IST

ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੋ ਵਚਨ ਦਿੱਤਾ ਸੀ ਉਸਨੂੰ ਪੂਰਾ ਕਰਨ ਦੇ ਇਰਾਦੇ ਨਾਲ ਜਿਲ੍ਹੇ ਵਿੱਚ ਖਾਲੜਾ ਅਤੇ ਬਾਸਰਕੇ ਵਿਖੇ 2 ਆਮ ਆਦਮੀ ਕਲੀਨਿਕ ਸ਼ੁਰੂ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਿੰਡ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਖੇਮਕਰਨ ਦੇ ਵਿਧਾਇਕ ਸ੍ਰੀ ਸਰਵਨ ਸਿੰਘ ਧੁੰਨ, ਤਰਨਤਾਰਨ ਤੋਂ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ, ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸਿਵਲ ਸਰਜਨ ਡਾ ਸੀਮਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰਪਾਲ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਕੁਲਤਾਰ ਸਿੰਘ ਵੀ ਮੌਜੂਦ ਰਹੇ। 

ਇਸੇ ਤਰ੍ਹਾਂ ਜ਼ਿਲ੍ਹੇ ਦਾ ਦੂਸਰਾ ਆਮ ਆਦਮੀ ਕਲੀਨਿਕ ਪਿੰਡ ਬਾਸਰਕੇ ਵਿਖੇ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸ਼੍ਰੀ ਸਰਵਨ ਸਿੰਘ ਧੁੰਨ ਵਲੋਂ ਮੰਗਲਵਾਰ ਨੂੰ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ" ਮੌਕੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਸੂਬੇ ‘ਚ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਗਿਆ ਹੈ, ਜਿਸ ਨਾਲ ਹਰ ਇਕ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਦਰਵਾਜ਼ੇ ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ ਅਤੇ ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ। 

ਇਸ ਮੌਕੇ ਡਾ ਕਮਲਪ੍ਰੀਤ ਸਿੰਘ, ਡਾ ਹਰਕੀਰਤ ਕੌਰ, ਡਾ  ਜੀਵਨਦੀਪ ਸਿੰਘ, ਡਾ ਧੀਰਜ ਸ਼ਰਮਾ, ਬਲਾਕ ਐਜੂਕੇਟਰ ਨਵੀਨ ਕਾਲੀਆ , ਫਾਰਮੇਸੀ ਅਫਸਰ ਰਾਮ ਕੁਮਾਰ, ਫਾਰਮੇਸੀ ਅਫਸਰ ਜਸਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਲਖਵਿੰਦਰ ਸਿੰਘ , ਗੁਰਵਿੰਦਰ ਸਿੰਘ, ਸਲਵਿੰਦਰ ਸਿੰਘ ਰਣਬੀਰ ਸਿੰਘ ਬਲਜਿੰਦਰ ਸਿੰਘ ਐਲਐਚਵੀ ਰਾਜਵਿੰਦਰ ਕੌਰ ਨਿੰਦਰਜੀਤ ਕੌਰ ਏਐਨਐਮ ਨਰਿੰਦਰ ਕੌਰ ਰਮਜੀਤ ਕੌਰ ਹਰ ਸੰਗੀਤ ਕੌਰ ਨਵਪ੍ਰੀਤ ਕੌਰ  ਕੰਵਲਜੀਤ ਸੁਖਵਿੰਦਰਪਾਲ ਸਿੰਘ ਸੁਖਦੇਵ ਸਿੰਘ  ਗੁਰਸਾਹਿਬ ਸਿੰਘ ਆਦਿ ਮੌਜੂਦ ਰਹੇ। 

 

Tags: Aam Aadmi Clinics , Mohalla Clinics , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD