Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਲੁਧਿਆਣਾ ਕੇਂਦਰੀ ਹਲਕੇ ਦੀ ਝੋਲੀ ਪਏ ਦੋ ਆਮ ਆਦਮੀ ਕਲੀਨਿਕ

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਸਮਰਪਿਤ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab, Aam Aadmi Clinics , Mohalla Clinics

Web Admin

Web Admin

5 Dariya News

ਲੁਧਿਆਣਾ , 15 Aug 2022

Last updated on: Aug 15, 2022, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਵੱਲੋਂ  ਸੂਫੀਆਂ ਚੌਕ ਅਤੇ ਟਰਾਂਸਪੋਰਟ ਨਗਰ ਵਿਖੇ ਦੋ ਆਮ ਆਦਮੀ ਕਲੀਨਿਕ ਆਪਣੇ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਹ ਕਲੀਨਿਕ ਲੋਕਾਂ ਨੂੰ ਵਧੀਆ ਇਲਾਜ ਸਹੂਲਤਾਂ, ਦਵਾਈਆਂ ਅਤੇ ਟੈਸਟ ਮੁਫਤ ਪ੍ਰਦਾਨ ਕਰਨਗੇ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਪੱਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕ ਸਰਕਾਰ ਵੱਲੋਂ ਪਹਿਲਾ ਕਦਮ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਸੁਵਿਧਾ ਕੇਂਦਰਾਂ ਰਾਹੀਂ ਸ਼ਹਿਰ ਦੇ ਹਰੇਕ ਵਸਨੀਕ ਨੂੰ ਉਨ੍ਹਾਂ ਦੇ ਘਰ-ਘਰ ਤੱਕ ਸਿਹਤ ਸੇਵਾਵਾਂ ਪਹੁੰਚਾਈਆਂ ਜਾਣਗੀਆਂ।

ਵਿਧਾਇਕ ਸ੍ਰੀ ਪੱਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਅਜਿਹੇ ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ।ਜਿਕਰਯੋਗ ਹੈ ਕਿ 15 ਅਗਸਤ ਮੌਕੇ ਲੁਧਿਆਣਾ ਵਿੱਚ 9 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਨ੍ਹਾਂ ਵਿੱਚ ਸੂਫੀਆਂ ਚੌਂਕ ਨਾਲ ਲੱਗਦੇ ਕਿਦਵਈ ਨਗਰ, ਨਗਰ ਨਿਗਮ ਦਫਤਰ ਮੈਟਰੋ ਰੋਡ, ਨਗਰ ਨਿਗਮ ਦਫਤਰ ਚਾਂਦ ਸਿਨੇਮਾ ਨੇੜੇ, ਬੀ.ਐਸ.ਯੂ.ਪੀ. ਫਲੈਟ ਢੰਡਾਰੀ ਕਲਾਂ, ਜੀ.ਕੇ.ਇਨਕਲੇਵ ਕੇਹਰ ਸਿੰਘ ਕਲੋਨੀ (ਖੰਨਾ), ਮਿਉਂਸਪਲ ਕਮੇਟੀ, ਬੱਸ ਸਟੈਂਡ   (ਰਾਏਕੋਟ), ਟਰਾਂਸਪੋਰਟ ਨਗਰ, ਪੀ.ਐਸ.ਪੀ.ਸੀ.ਐਲ. ਦਫ਼ਤਰ ਦੀ ਇਮਾਰਤ ਫੋਕਲ ਪੁਆਇੰਟ ਅਤੇ ਪੁਰਾਣਾ ਹਸਪਤਾਲ ਰਾਏਕੋਟ ਰੋਡ, ਜਗਰਾਉਂ ਸ਼ਾਮਲ ਹਨ। 

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab , Aam Aadmi Clinics , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD