Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਿਪਟੀ ਕਮਿਸ਼ਨਰ ਵੱਲੋਂ ਸਮਾਜਿਕ ਬੁਰਾਈਆਂ , ਬੇਰੁਜ਼ਗਾਰੀ ਵਿਰੁੱਧ ਸਾਂਝੀ ਲੜਾਈ ਵਿੱਢਣ ਦਾ ਸੱਦਾ

ਸ਼ਾਨਦਾਰ ਕਾਰਗੁਜ਼ਾਰੀ ਵਾਲੇ 33 ਅਧਿਕਾਰੀਆਂ / ਕਰਮਚਾਰੀਆਂ ਤੇ ਸੰਸਥਾਵਾਂ ਦਾ ਸਨਮਾਨ

DC Kapurthala, Vishesh Sarangal, Deputy Commissioner Kapurthala, Kapurthala, Azadi Ka Amrit Mahotsav, 75th Anniversary of Indian Independence, 75th years of Independence, Har Ghar Tiranga

Web Admin

Web Admin

5 Dariya News

ਕਪੂਰਥਲਾ , 15 Aug 2022

Last updated on: Aug 15, 2022, 00:00 IST

ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਰਲ ਮਿਲਕੇ ਗਰੀਬੀ,ਬੇਰੁਜ਼ਗਾਰੀ, ਭੇਦਭਾਵ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ ਗਿਆ ਹੈ।ਅੱਜ ਇੱਥੇ ਸਥਾਨਕ ਗੁਰੂ ਨਾਨਕ ਸਟੇਡੀਅ ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਦੇ ਸਰਬਪੱਖੀ ਵਿਕਾਸ ਲਈ ਸਾਨੂੰ ਸਾਰਿਆਂ ਨੂੰ ਮਿਲਕੇ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਇਸ ਮੌਕੇ ਅਜ਼ਾਦੀ ਦੀ ਲੜਾਈ ਵਿਚ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਇਹ ਦਿਨ ਸਾਡੇ ਸਭ ਲਈ ਬਹੁਤ ਖਾਸ ਹੈ ਕਿਉਂਕਿ ਅਸੀਂ ਅਜ਼ਾਦੀ ਦੇ 75 ਸਾਲ ਪੂਰੇ ਕਰ ਲਏ ਹਨ।ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ  ਸਮਝਦੇ ਹਨ ਕਿ ਉਨ੍ਹਾਂ ਨੂੰ ਉਸ ਜਿਲ੍ਹੇ ਦੀ ਧਰਤੀ ’ਤੇ  ਤਿਰੰਗਾ ਲਹਿਰਾਉਣ ਦਾ ਮਾਣ ਮਿਲਿਆ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਵਿੱਤਰ ਵੇਈਂ ਦੇ ਕਿਨਾਰੇ ਮਨੁੱਖਤਾ ਦਾ ਸੰਦੇਸ਼ ਦਿੱਤਾ।

ਉਨ੍ਹਾਂ ਇਸ ਮੌਕੇ ਬੱਬਰ ਅਕਾਲੀ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਗਦਰ ਲਹਿਰ ਦੇ ਨਾਲ-ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਸੂਰਬੀਰਾਂ  ਨੂੰ ਵੀ ਸਿਜਦਾ ਕੀਤਾ। 

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਨੌਜਵਾਨਾਂ ਦੀ ਸ਼ਹਾਦਤ ਨੇ ਅਜ਼ਾਦ ਭਾਰਤ ਦਾ ਸੁਨੇਹਾ ਘਰ ਘਰ ਪਹੁੰਚਾ ਦਿੱਤਾ। ਉਨ੍ਹਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਅਗਵਾਈ ਵਿਚ ਚੱਲੇ ਭਾਰਤ ਛੱਡੋ ਅੰਦਲੋਨ, ਸਵੇਦਸ਼ੀ ਅੰਦੋਲਨਾਂ ਦੇ ਅਜ਼ਾਦੀ ਵਿਚਲੇ ਯੋਗਦਾਨ ਨੂੰ ਵੀ ਯਾਦ ਕੀਤਾ।ਡਿਪਟੀ ਕਮਿਸ਼ਨਰ ਨੇ ਅਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਵਲੋਂ ਦਿੱਤੀਆਂ ਸਭ  ਤੋਂ ਵੱਧ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੁਆਬੇ ਦੇ ਲੋਕਾਂ ਵਲੋਂ ਗਦਰ ਲਹਿਰ,ਬੱਬਰ ਅਕਾਲੀ ਲਹਿਰ ,ਅਜ਼ਾਦੀ ਦੀ ਲੜਾਈ ਦਾ ਅਹਿਮ ਮੋੜ ਸਨ।

ਉਨ੍ਹਾਂ ਨੇ ਇਸ ਮੌਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿਚ ਲੱਗੀਆਂ ਸੈਨਾਵਾਂ ਦੇ ਜਵਾਨਾਂ ਵਲੋਂ ਕੀਤੀਆਂ ਕੁਰਬਾਨੀਆਂ ਅਤੇ ਕਿਸਾਨਾਂ ਵਲੋਂ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿਚ ਦਿੱਤੇ ਯੋਗਦਾਨ ਨੂੰ ਵੀ ਯਾਦ ਕੀਤਾ।ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਕਪੂਰਥਲਾ ਜ਼ਿਲੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਦੱਸਿਆ ਗਿਆ ਕਿ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਲਈ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ। 

ਉਨ੍ਵਾਂ ਕਿਹਾ ਕਿ ਪਵਿੱਤਰ ਸ਼ਹਿਰ ਨੂੰ 4 ਮਾਰਗੀ ਸੜਕਾਂ ਨਾਲ ਜੋੜਨ ਲਈ ਡਡਵਿੰਡੀ-ਸੁਲਤਾਨਪੁਰ ਲੋਧੀ ਤੇ ਮੁੰਡੀ ਮੋੜ-ਸੁਲਤਾਨਪੁਰ ਲੋਧੀ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਪੀਲ ’ਤੇ ਕਾਰਵਾਈ ਕਰਦੇ ਹੋਏ ਕੇਂਦਰ ਸਰਕਾਰ ਵਲੋਂ ‘ਪਿੰਡ ਬਾਬੇ ਨਾਨਕ ਦਾ’ ਲਈ 500 ਕਰੋੜ ਰੁਪੈ ਦੇ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ ਮਿਲ ਗਈ ਹੈ, ਜਿਸ ਨਾਲ ਪਵਿੱਤਰ ਸ਼ਹਿਰ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਵਿਚ ਸਹਾਇਤਾ ਮਿਲੇਗੀ। 

ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਤਹਿਤ ਹੀ ਸ਼ਹਿਰ ਵਿਚ 3 ਸਮਾਰਟ ਸਕੂਲ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ ਸੇਫ ਸਿਟੀ ਪ੍ਰਾਜੈਕਟ ਤਹਿਤ ਕੰਟਰੋਲ ਰੂਮ ਵਿਕਸਤ ਹੋ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਂਜਲੀ ਵੈਟਲੈਂਡ ਜੋ ਕਿ ਰਾਮਸਰ ਕਨਵੈਨਸ਼ਨ ਵਿਚ ਅੰਤਰਰਾਸ਼ਟਰੀ ਵੈਟਲੈਂਡ ਵਜੋਂ ਮਾਨਤਾ ਪ੍ਰਾਪਤ ਹੈ, ਦੀ ਪੁਨਰ ਸੁਰਜੀਤੀ ਲਈ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸ਼ਨ ਨੇ ਸੰਜੀਦਾ ਯਤਨ ਕੀਤੇ ਹਨ।

ਉਨ੍ਵਾਂ ਦੱਸਿਆ ਕਿ ਪਿਛਲੇ ਅਪ੍ਰੈਲ ਵਿਚ ਹੀ ਲਗਭਗ 22 ਸਾਲ ਬਾਅਦ ਇੱਥੇ ਵਿਸਾਖੀ ਮੇਲਾ ਲਗਾਇਆ ਗਿਆ, ਜਿਸ ਨਾਲ ਇਸਨੂੰ ਦੁਬਾਰਾ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਨੂੰ ਬਲ ਮਿਲਿਆ ਹੈ। ਇਹ ਮੇਲਾ ਹੁਣ ਹਰ ਸਾਲ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਸਸਤਾ ਤੇ ਬਿਹਰਤੀਨ ਇਲਾਜ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ‘ਆਮ ਆਦਮੀ ਕਲੀਨਿਕ ’ ਵੀ ਸ਼ੁਰੂ ਕੀਤੇ ਜਾ ਰਹੇ ਹਨ। 

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਉਨ੍ਹਾਂ ਨੇ ਡੀ.ਐਸ.ਪੀ ਮਨਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਹੋਮ ਗਾਰਡ,ਪੰਜਾਬ ਪੁਲਿਸ ਬੈਂਡ,ਐਨ.ਸੀ.ਸੀ,,ਸਰਕਾਰੀ ਕਾਲਜ ਕਪੂਰਥਲਾ ਅਤੇ ਸਰਕਾਰੀ ਸਕੂਲਾਂ ਦੇ ਐਨ.ਸੀ.ਸੀ ਵਾਲੇ ਬੱਚਿਆਂ ਵਲੋਂ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। 

ਆਮ ਆਦਮੀ ਕਲੀਨਿਕ ਬਾਰੇ ਝਾਕੀ

ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਅੱਜ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਬਾਰੇ ਝਾਕੀ ਪੇਸ਼ ਕੀਤੀ ਗਈ। ਜਿਸਦਾ ਵਿਸ਼ਾ ‘ਤੁਹਾਡੀ ਸਿਹਤ , ਤੁਹਾਡਾ ਅਧਿਕਾਰ, ਲੈ ਕੇ ਆਈ ਆਪ ਦੀ ਸਰਕਾਰ ’ ਸੀ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਤੇ ਹੋਰ ਸਿਹਤ ਸਹੂਲਤਾਂ ਮਿਲਣਗੀਆਂ।

ਇਸ ਵਿਚ ਮੁੱਖ ਤੌਰ ’ਤੇ ਓ.ਪੀ.ਡੀ.ਟੀਕਾਕਰਨ ਦੀ ਸਹੂਲਤ, ਜੱਚਾ ਬੱਚਾ ਸੇਵਾਵਾਂ, ਮੁਫਤ ਦਵਾਈਆਂ ਮਿਲਣਗੀਆਂ।ਕਪੂਰਥਲਾ ਜ਼ਿਲ੍ਹੇ ਵਿਚ ਪੰਜ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਸਫਲ ਝਾਕੀ ਲਈ ਸ਼ਰਨਦੀਪ ਸਿੰਘ ਜਿਲ੍ਹਾ ਡਿਪਟੀ ਮਾਸ ਮੀਡੀਆ ਅਫਸਰ, ਰਵਿੰਦਰ ਜੱਸਲ ਬੀ.ਈ.ਈ. , ਜੋਤੀ ਆਨੰਦ ਜਿਲ੍ਹਾ ਬੀ.ਈ.ਈ. ਨੇ ਯੋਗਦਾਨ ਦਿੱਤਾ।

ਸੱਭਿਆਚਾਰਕ ਪ੍ਰੋਗਰਾਮ

ਸਕੂਲੀ ਬੱਚਿਆਂ ਵਲੋਂ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸਨੇ ਸਭ ਦਾ ਧਿਆਨ ਖਿੱਚਿਆ।ਸਰਕਾਰੀ ਸਕੂਲ ਭਵਾਨੀਪੁਰ ਦੇ ਬੱਚਿਆਂ ਵਲੋਂ ਮੇਰਾ ਪਿਆਰਾ ਵਤਨ ਵਿਸ਼ੇ ਦੇ ਆਧਾਰ ਤੇ ਡਾਂਸ ਦੀ ਪੇਸ਼ਕਾਰੀ ਕੀਤੀ ਗਈ। 

ਇਸ ਤੋਂ ਇਲਾਵਾ ਆਨੰਦ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ “ਅਸੀਂ ਇਕ ਜੁੱਟ ਹਾਂ” ਵਿਸ਼ੇ ਦੇ ਆਧਾਰਿਤ ਕੋਰੀਓਗ੍ਰਫੀ ਪੇਸ਼ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਸੁਨੇਹਾ ਦਿੱਤਾ ਗਿਆ ਜਦਕਿ ਸਰਕਾਰੀ ਸੀਨੀਅਰ ਕੰਨਿਆ ਸੈਕੰਡਰੀ ਸਕੂਲ ਕਪੂਰਥਲਾ ਦੀਆਂ ਵਿਦਿਆਰਥਣਾ ਵਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। 

ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ,ਸਖਸ਼ੀਅਤਾਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ 33ਸ਼ਖਸ਼ੀਅਤਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਨਵਾਜਿਆ ਗਿਆ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਡੀ.ਆਈ.ਜੀ ਜਲੰਧਰ ਰੇਂਜ ਡਾ.ਐਸ ਭੂਪਤੀ , ਐਸ.ਐਸ.ਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਆਈ.ਪੀ.ਐਸ, ਐਸ.ਪੀ ਹਰਪ੍ਰੀਤ ਸਿੰਘ ਬੈਨੀਪਾਲ, ਸਹਾਇਕ ਕਮਿਸ਼ਨਰ(ਜ) ਉਪਿੰਦਰਜੀਤ ਕੌਰ ਬਰਾੜ ਆਦਿ ਹਾਜ਼ਰ ਸਨ।

 

 

Tags: DC Kapurthala , Vishesh Sarangal , Deputy Commissioner Kapurthala , Kapurthala , Azadi Ka Amrit Mahotsav , 75th Anniversary of Indian Independence , 75th years of Independence , Har Ghar Tiranga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD