Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪੱਧਰੀ ਸਮਾਗਮֹ’ਚ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਖੂਬਸੂਰਤ ਪੇਸ਼ਕਾਰੀਆਂ

ਸਥਾਨਕ ਸਰਕਾਰ ਮੰਤਰੀ ਡਾ. ਨਿੱਜਰ ਵਲੋਂ ਪਰੇਡ ਕਮਾਂਡਰ, ਪਲਟੂਨ ਕਮਾਂਡਰਾਂ, ਵਿਦਿਆਰਥੀਆਂ ਦੀਆਂ ਟੀਮਾਂ, ਡੀ.ਈ.ਓ ਅਤੇ ਅਧਿਆਪਕਾਂ ਦਾ ਸਨਮਾਨ

Dr. Inderbir Singh Nijjar, Inderbir Singh Nijjar, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day , Independence Day, Independence Day of India, Independence Day 2022, 76th Independence Day 2022

Web Admin

Web Admin

5 Dariya News

ਜਲੰਧਰ , 15 Aug 2022

Last updated on: Aug 15, 2022, 00:00 IST

ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ 76ਵੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਦਿਲ ਟੁੰਬਵੀਆਂ ਪੇਸ਼ਕਾਰੀਆਂ ਕਰਦਿਆਂ ਦੇਸ਼ ਭਗਤੀ ਦਾ ਸੁਨੇਹਾ ਦਿੱਤਾ। ਕੋਵਿਡ-19 ਦੇ ਫੈਲਾਅ ਕਾਰਨ ਵਿਦਿਆਰਥੀਆਂ ਦੀਆਂ ਇਹ ਪੇਸ਼ਕਾਰੀਆਂ 2 ਸਾਲ ਬਾਅਦ ਦੇਖਣ ਨੂੰ ਮਿਲੀਆਂ, ਜਿਨ੍ਹਾਂ ਨੂੰ ਸਮੂਹ ਹਾਜ਼ਰੀਨ ਵਲੋਂ ਖੂਬ ਸਲਾਹਿਆ ਗਿਆ।

ਆਜ਼ਾਦੀ ਦਿਹਾੜੇ ਦੇ ਜਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਮੁੱਚੀਆਂ ਸਰਗਰਮੀਆਂ ਦੀ ਸੁਚੱਜੇ ਅਤੇ ਸ਼ਾਨਦਾਰ ਢੰਗ ਨਾਲ ਪੇਸ਼ਕਾਰੀਆਂ ਲਈ ਜਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਡਵੀਜ਼ਨਲ ਕਮਿਸ਼ਰਨ ਗੁਰਪ੍ਰੀਤ ਸਪਰਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਸਮੇਤ ਮੁੱਖ ਮਹਿਮਾਨ ਡਾ. ਨਿੱਜਰ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਸੇਵਾਵਾਂ ਬਦਲੇ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ। 

ਸਥਾਨਕ ਸਰਕਾਰ ਮੰਤਰੀ ਡਾਂ ਨਿੱਜਰ ਨੇ ਪੇਰਡ ਕਮਾਂਡਰ ਏ.ਸੀ.ਪੀ ਮੋਹਿਤ ਕੁਮਾਰ ਸਿੰਗਲਾ, ਐਮ.ਟੀ. ਓ ਐਸ.ਆਈ. ਸਵਿੰਦਰ ਸਿੰਘ, ਸੀ.ਡੀ.ਆਈ. ਏ. ਐਸ. ਆਈ. ਪਰਮਿੰਦਰ ਸਿੰਘ, ਟੀ. ਬੀ.ਪੀ ਦੇ ਪਲਟੂਨ ਕਮਾਂਡਰ ਇੰਸਪੈਕਟਰ ਬਿਪਨ ਸਿੰਘ, ਪੰਜਾਬ ਪੁਲਿਸ ਦੀ ਟੁਕੜੀ ਦੇ ਪਲਟੂਨ ਕਮਾਂਡਰ ਏ.ਐਸ. ਆਈ ਹਰੀਸ਼ ਕੁਮਾਰ, ਪੰਜਾਬ ਪੁਲਿਸ (ਮਹਿਲਾ) ਦੀ ਟੁਕੜੀ ਦੇ ਪਲਟੂਨ ਕਮਾਂਡਰ ਸਬ-ਇੰਸਪੈਕਟਰ ਮਨਪ੍ਰੀਤ ਕੌਰ, ਪੰਜਾਬ ਹੋਮਗਾਰਡਜ ਦੀ ਟੁਕੜੀ ਦੇ ਪਲਟੂਨ  ਕਮਾਂਡਰ ਸਬ-ਇੰਸਪੈਕਟਰ ਕੁਲਦੀਪ ਸਿੰਘ ਨੂੰ ਮੁਮੈਂਟੋ ਦੇ ਕੇ ਸਨਮਾਨਤ ਕੀਤਾ। 

 ਇਸੇ ਤਰ੍ਹਾਂ ਪਰੇਡ ਵਿੱਚ ਸ਼ਾਮਿਲ ਐਨ.ਸੀ. ਸੀ ਲੜਕਿਆਂ ਦੀ ਟੁਕੜੀ ਦੀ ਅਗਵਾਈ ਕਰਨ ਵਾਲੇ ਕੈਡਿਟ ਕੰਵਲ ਸਿੰਘ, ਐਨ. ਸੀ. ਸੀ ਗਰਲਜ਼ ਦੀ ਟੁਕੜੀ ਦੀ ਅਗਵਾਈ ਕਰਨ ਵਾਲੀ ਕੈਡਿਟ ਕਮਲਪ੍ਰੀਤ ਕੌਰ, ਲਾਇਲਪੁਰ ਖਾਲਸਾ ਸੀਨੀਅਰ ਸੈਂਕੰਡਰੀ ਸਕੂਲ ਤੋਂ ਸਕਾਊਟਸ ਦੀ ਟੁਕੜੀ ਦੀ ਅਗਵਾਈ ਕਰਨ ਵਾਲੇ ਅਨਿਲ ਕੁਮਾਰ, ਡੀ.ਐਸ.ਐਸ.ਡੀ ਸਕੂਲ ਸੋਡਲ ਰੋਡ ਦੀ ਸਕਾਊਟਸ ਦੀ ਟੁਕੜੀ ਦੀ ਅਗਵਾਈ ਕਰਨ ਵਾਲੇ ਸੁਮਿਤ, ਲਾਇਲਪੁਰ ਖਾਲਸਾ ਗਰਲਜ਼ ਹਾਈ ਸਕੂਲ ਦੀ ਗਰਲ ਗਾਈਡ ਦੀ ਟੁਕੜੀ ਦੀ ਅਗਵਾਈ ਕਰਨ ਵਾਲੀ ਗਾਈਡ ਮਾਨਸੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦੀ ਟੁਕੜੀ ਦੀ ਅਗਵਾਈ ਕਰਨ ਵਾਲੀ ਗਾਈਡ ਵਰਸ਼ਾ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਗਰਲ ਗਾਈਡ ਦੀ ਅਗਵਾਈ ਦੇਵਿਕਾ, ਸੀ.ਆਰ.ਪੀ .ਐਫ ਬੈਂਡ ਦੀ ਅਗਵਾਈ ਕਰਨ ਵਾਲੇ ਹੈਡ ਕਾਂਸਟੇਵਲ  ਐਮ.ਜੀ. ਐਨ.ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਅੱਡਾ ਹੁਸ਼ਿਆਰਪੁਰ ਦੇ ਬੈਂਡ ਦੀ ਟੀਮ ਅਤੇ ਵੀ ਵੀ ਆਈ ਪੀ ਜਿਪਸੀ ਚਲਾਉਣ ਵਾਲੇ ਏ.ਐਸ.ਆਈ ਲਖਵਿੰਦਰ ਸਿੰਘ, ਐਸ.ਡਬਲਿਊ.ਓ ਹਰਭਜਨ ਸਿੰਘ, ਮਾਸ ਪੀਟੀ ਸ਼ੋਅ ਦੀ ਟੀਮ ਦਾ ਮੋਮੈਂਟੋ ਨਾਲ ਸਨਮਾਨ ਕੀਤਾ ਗਿਆ। 

ਡਾ. ਨਿੱਜਰ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਕਰਨ ਵਾਲੇ ਵਿਦਿਆਰਥੀਆਂ ਟੀਮਾਂ ਦਾ ਵੀ ਸਨਮਾਨ ਕੀਤਾ। ਇਨ੍ਹਾਂ ਟੀਮਾਂ ਵਿੱਚ ਸੇਂਟ ਸੋਲਜਰ ਸਕੂਲ, ਜਵਾਹਰ ਨਵੋਦਿਆ ਸਕੂਲ, ਐਚ.ਐਮ.ਵੀ ਕਾਲਜ, ਰੈਡ ਕਰਾਸ ਸਕੂਲ ਫਾਰ ਡੈੱਫ, ਐਸ.ਡੀ ਕਾਲਜ ਫਾਰ ਵੂਮੈਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਕੇ.ਐਮ.ਵੀ ਕਾਲਜ, ਐਸ.ਡੀ ਫੁੱਲਰਵਾਨ ਸਕੂਲ, ਪੁਲਿਸ ਡੀ.ਏ.ਵੀ. ਸਕੂਲ, ਸਰਕਾਰੀ ਮਾਡਲ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਦੇ ਵਿਦਿਆਰਥੀ ਸ਼ਾਮਿਲ ਸਨ। ਸਥਾਨਕ ਸਰਕਾਰੀ ਮੰਤਰੀ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਬਾਖੂਬੀ ਢੰਗ ਨਾਲ ਤਿਆਰ ਕਰਵਾਉਣ ਲਈ ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ ਦੀ ਅਗਵਾਈ ਵਿੱਚ ਸਮੂਹ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਅਤੇ ਸਮਾਜਿਕ ਕੰਮਾਂ ਵਿੱਚ ਸ਼ਲਾਘਾਯੋਗ ਉਪਰਾਲੇ ਕਰਨ  ਵਾਲੀਆਂ ਕਰੀਬ 170 ਸ਼ਖਸੀਅਤਾਂ ਦਾ ਵੀ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ।

 

Tags: Dr. Inderbir Singh Nijjar , Inderbir Singh Nijjar , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD