Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਭੋਪੁਰ ਸੈਦਾਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਪੰਜਾਬ ਸਰਕਾਰ ਲੋਕਾਂ ਨੂੰ ਉੱਚ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Azadi Ka Amrit Mahotsav, Aam Aadmi Clinics , Mohalla Clinics

Web Admin

Web Admin

5 Dariya News

ਗੁਰਦਾਸਪੁਰ , 15 Aug 2022

Last updated on: Aug 15, 2022, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਜ਼ਾਦੀ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਭੋਪੁਰ ਸੈਦਾਂ ਵਿਖੇ ਆਮ ਆਦਮੀ ਪਾਰਟੀ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਆਪ ਪਾਰਟੀ ਦੇ ਆਗੂ ਰਮਨ ਬਹਿਲ, ਜਗਰੂਪ ਸਿੰਘ ਸੇਖਵਾਂ ਕਸ਼ਮੀਰ ਸਿੰਘ ਵਾਹਲਾ, ਡਾ ਹਰਭਜਨ ਰਾਮ ਸਿਵਲ ਸਰਜਨ, ਜਿਲਾ ਜੰਗਲਾਤ ਅਫਸਰ ਅੰਜਨ ਸਿੰਘ, ਡਾ. ਲਖਵਿੰਦਰ ਸਿੰਘ ਅਠਵਾਲ ਐਸ.ਐਮ.ਓ ਤੇ ਪਿੰਡ ਵਾਸੀ ਮੋਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਵਲੋਂ ਆਮ ਆਦਮੀ ਕਲੀਨਿਕ ਦੇ ਕੰਪਲੈਕਸ ਵਿਚ ਤ੍ਰਿਵੈਣੀ ਦੇ ਪੌਦੇ ਵੀ ਲਗਾਏ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ 75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਅੱਜ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਪਹਿਲੇ ਪੜਾਅ ਵਿਚ 110 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਜਿਸ ਤਹਿਤ ਅੱਜ ਗੁਰਦਾਸਪੁਰ ਜਿਲੇ ਅੰਦਰ 2 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ।  ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਭੋਪੁਰ ਸੈਂਦਾਂ ਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਮਸਾਣੀਆਂ ਵਿਖੇ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ ਕੀਤੀ ਗਈ ਹੈ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉੱਚ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸਿਹਤ ਸਹਲੂਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਆਪ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਉਨਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ ਮੁਫਤ ਦਵਾਈ ਤੇ ਟੈਸਟ ਦੀਆਂ ਸਹੂਲਤਾਂ ਮਿਲਣ ਗਈਆਂ ਤੇ ਘੱਟ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿਚ ਜਾਣ ਦੀ ਲੋੜ ਨਹੀਂ ਪਵੇਗਾ।ਇਸ ਮੌਕੇ ਆਪ ਪਾਰਟੀ ਦੇ ਆਗੂ ਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਪਿੰਡਵਾਸੀਆਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਿੰਡ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੀ ਸਿਹਤ ਸਹੂਲਤਾਂ ਮਿਲਣ ਨਾਲ ਬਹੁਤ ਫਾਇਦਾ ਹੋਵੇਗਾ। 

ਉਨਾਂ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਆਮ ਆਦਮੀ ਕਲੀਨਿਕ ਵਿਖੇ ਹੋਰ ਵਿਕਾਸ ਕਾਰਜ ਜਿਵੇਂ ਇੰਟਰਲਾੱਕ ਟਾਇਲ ਤੇ ਇਸਦੀ ਚਾਰਦੀਵਾਰੀ ਕੀਤੇ ਜਾਣ ਦੀ ਲੋੜ ਹੈ, ਜਿਸ ਸਬੰਧੀ ਕੈਬਨਿਟ ਮੰਤਰੀ ਧਾਲੀਵਾਲ ਵਲੋਂ ਮੌਕੇ ’ਤੇ ਹੀ ਬੀਡੀਪੀਓ ਨੂੰ ਵਿਕਾਸ ਕੰਮ ਕਰਵਾਉਣ ਦੀ ਹਦਾਇਤ ਕੀਤੀ।  

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Azadi Ka Amrit Mahotsav , Aam Aadmi Clinics , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD