Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੁਮਾਂਟਿਕਤਾ ਭਰੀ ਤੇ ਕਾਮੇਡੀ ਭਰਪੂਰ ਹੋਵੇਗੀ ਫ਼ਿਲਮ 'ਲੌਂਗ ਲਾਚੀ 2’

Ammy Virk, Neeru Bajwa,Pollywood, Entertainment, Actress, Cinema, Punjabi Films, Movie

Web Admin

Web Admin

5 Dariya News

ਚੰਡੀਗੜ੍ਹ (ਹਰਜਿੰਦਰ ਸਿੰਘ ਜਵੰਦਾ ) , 16 Aug 2022

Last updated on: Aug 16, 2022, 00:00 IST

ਸਾਲ 2018 ਵਿੱਚ ਰਿਲੀਜ਼ ਹੋਈ ਨੀਰੂ ਬਾਜਵਾ ਨਾਲ ਅੰਬਰਦੀਪ ਦੀ ਬਤੌਰ ਹੀਰੋ ਪਹਿਲੀ ਫ਼ਿਲਮ ‘ਲੌਂਗ ਲਾਚੀ’ ਸੀ ਜਿਸਨੇ ਆਪਣੇ ਗੀਤਾਂ ਅਤੇ ਸਾਦਗੀ ਭਰੇ ਵਿਸ਼ੇ ਕਰਕੇ ਦਰਸ਼ਕਾਂ ਦਾ ਭਰਪੂਰ ਪਿਆਰ ਲਿਆ। ਇਸ ਫ਼ਿਲਮ ਤੇ ਟਾਇਟਲ ਸੌਂਗ ਨੇ ਤਾਂ ਮਕਬੂਲੀਅਤ ਦੇ ਸਾਰੇ ਰਿਕਾਰਡ ਤੋੜ ਦਿੱਤੇ ਸੀ। ਜ਼ਿਕਰਯੋਗ ਹੈ ਕਿ ਹਰਮਨਜੀਤ ਦੇ ਲਿਖੇ ਤੇ ਮੰਨਤ ਨੂਰ ਦੇ ਗਾਏ ਇਸ ਗੀਤ ‘ਵੇ ਤੂੰ ਲੌਂਗ ਤੇ ਮੈਂ ਲੈਚੀ...’ ਯੂਟਿਊਬ ਦੀ ਦੁਨੀਆ ਵਿੱਚ ਭਾਰਤ ਪੱਧਰ ਤੇ ਪਹਿਲਾ ਗੀਤ ਸੀ ਜਿਸਨੇ ਬਾਲੀਵੁੱਡ ਗੀਤਾਂ ਨੂੰ ਪਛਾੜ ਕੇ ਇੱਕ ਵਿਲੀਅਨ ਨੂੰ ਟੱਚ ਕੀਤਾ। 

ਇਸ ਫ਼ਿਲਮ ਦੀ ਪ੍ਰਸਿੱਧੀ ਨੂੰ ਵੇਖਦਿਆਂ ਦਰਸ਼ਕਾਂ ਦੀ ਚਿਰਾਂ ਤੋਂ ਮੰਗ ਸੀ ਕਿ ਇਸ ਦਾ ਸੀਕੁਅਲ ਬਣਾਇਆ ਜਾਵੇ, ਹੁਣ ਦਰਸ਼ਕਾਂ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ ਅਤੇ ਅਗਲੇ ਹਫਤੇ 19 ਅਗਸਤ ਨੂੰ ਲੌਂਗ ਲਾਚੀ 2 ਪੰਜਾਬੀ ਸਿਨੇਮਿਆਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਟਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ ਜਿਸ ਦਰਸ਼ਕਾਂ ਦਾ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। 

ਟਰੇਲਰ ਦੀ ਗੱਲ ਕਰੀਏ ਤਾਂ ਇਸ ਦੀ ਕਹਾਣੀ ਵਿੱਚ ਨਵਾਂਪਣ ਹੈ ਜੋ ਫ਼ਿਲਮ ਦੇ ਕਿਰਦਾਰਾਂ ਦੇ ਪਿਛੋਕੜ ਦੀ ਗੱਲ ਕਰਦੀ ਦਰਸ਼ਕਾਂ ਨੂੰ ਨਵੇਂ ਮਨੋਰੰਜਨ ਨਾਲ ਜੋੜੇਗੀ। ਅੰਬਰਦੀਪ ਨੇ ਇਸ ਫ਼ਿਲਮ ‘ਤੇ ਬਹੁਤ ਮੇਹਨਤ ਕੀਤੀ ਹੈ। ਫ਼ਿਲਮ ਵਿੱਚ 1947 ਦੀ ਵੰਡ ਵੇਲੇ ਦਾ ਮਾਹੋਲ ਵੀ ਸ਼ਾਮਿਲ ਕੀਤਾ ਗਿਆ ਹੈ। ਐਮੀ ਵਿਰਕ ਦਾ ਕਿਰਦਾਰ ਵੀ ਪਹਿਲਾਂ ਨਾਲੋਂ ਹਟਕੇ ਹੋਵੇਗਾ। 

ਇਸ ਫ਼ਿਲਮ ਵਿੱਚ ਦਰਸ਼ਕਾਂ ਦੇ ਉਤਸ਼ਾਹ ਨੂੰ ਬਰਕਰਾਰ ਰੱਖਣ ਲਈ, ਨਿਰਮਾਤਾਵਾਂ ਨੇ ਪਹਿਲਾਂ ਟਰੇਲਰ ਤੇ ਹੁਣ ਲੌਂਗ ਲਾਚੀ 2’ ਦਾ ਟਾਈਟਲ ਟਰੈਕ ਰਿਲੀਜ਼ ਕਰ ਦਿੱਤਾ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗੀਤ ਵਿੱਚ ਨੀਰੂ ਬਾਜਵਾ, ਅੰਬਰਦੀਪ ਸਿੰਘ ਅਤੇ ਐਮੀ ਵਿਰਕ ਨਜ਼ਰ ਆ ਹਨ, ਇਹਨਾਂ ਦੀ ਤਿਗੜੀ ਗੀਤ ਵਿੱਚ ਖਾਸ ਅੰਦਾਜ਼ ’ਚ ਨਜ਼ਰ ਆ ਰਹੀ ਹੈ। ਜਿਸ ਨੂੰ ਸਿਮਰਨ ਭਾਰਦਵਾਜ ਨੇ ਗਾਇਆ ਹੈ। 

ਗੀਤ ਨੂੰ ਹਰਮਨਜੀਤ ਸਿੰਘ ਨੇ ਲਿਖਿਆ ਹੈ, ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ ਅਤੇ ਅਰਵਿੰਦ ਠਾਕੁਰ ਨੇ ਇਸ ਗੀਤ ਦੀ ਖੂਬਸੂਰਤ ਕੋਰੀਓਗ੍ਰਾਫੀ ਕੀਤੀ ਹੈ।ਫ਼ਿਲਮ  ਵਿੱਚ ਐਮੀ ਵਿਰਕ, ਨੀਰੂ ਬਾਜਵਾ ਤੇ ਅੰਬਰਦੀਪ ਤੋਂ ਇਲਾਵਾ ਪ੍ਰਸਿੱਧ ਗਾਇਕਾ ਜਸਵਿੰਦਰ ਬਰਾੜ, ਅਮਰ ਨੂਰੀ, ਗੁਰਮੀਤ ਸਾਜਨ, ਸਾਹਿਬ ਸਿੰਘ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫਿਲਮ ਦਾ ਨਿਰਦੇਸ਼ਨ ਅੰਬਰਦੀਪ ਨੇ ਖੁਦ ਕੀਤਾ ਹੈ।  ਇਹ ਫਿਲਮ ਵਿਲੇਜਰਜ਼ ਫਿਲਮ ਸਟੂਡੀਓ, ਅੰਬਰਦੀਪ ਪ੍ਰੋਡਕਸ਼ਨ, ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਬਣਾਈ ਗਈ ਹੈ ਜਿਸ ਨੂੰ ਭਗਵੰਤ ਵਿਰਕ ਦੁਆਰਾ ਨਿਰਮਿਤ ਕੀਤਾ ਗਿਆ ਹੈ।    

 

Tags: Ammy Virk , Neeru Bajwa , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD