Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ: ਹਰਜੋਤ ਸਿੰਘ ਬੈਂਸ

ਮਾਈਨਿੰਗ ਮਾਫੀਆ ਨੂੰ ਖਤਮ ਕਰਕੇ ਮਾਈਨਿੰਗ ਇੰਡਸਟਰੀ ਸਥਾਪਤ ਕਰੇਗੀ ਪੰਜਾਬ ਸਰਕਾਰ

Harjot Singh Bains, Chetan Singh Jauramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 16 Aug 2022

Last updated on: Aug 16, 2022, 00:00 IST

ਪੰਜਾਬ ਦੀ ਭਗਵੰਤ ਮਾਨ ਦੇ ਅਗਵਾਈ ਵਾਲੀ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ। ਇਹ ਪ੍ਰਗਟਾਵਾ ਅੱਜ ਇੱਥੇ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਬਾਰੇ ਜਾਣਕਾਰੀ ਦਿੰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਜਲਦ ਵੱਡੇ ਪੱਧਰ ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਸਦਕੇ ਵੱਡੇ ਪੱਧਰ ਉਤੇ ਪੜ੍ਹੇ ਲਿੱਖੇ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਦੇ 19123 ਸਕੂਲਾਂ ਦਾ ਇਕ ਡਿਟੇਲਡ ਸਰਵੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲਾਂ ਦੀ ਸਹੀ ਸਥਿਤੀ ਬਾਰੇ ਸਰਕਾਰ ਨੂੰ ਜਾਣਕਾਰੀ ਮਿਲ ਸਕੇ। 

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ 100 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾਣਗੇ।ਸ. ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਕਰੈਸ਼ਰ ਇੰਡਸਟਰੀ ਲਈ ਪਾਲਿਸੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਰੇਤ ਦੇ ਨਾਲ ਹੀ ਬਜਰੀ ਦੀ ਕੀਮਤ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਗਿਆ ਹੈ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਖਣਨ ਖੇਤਰਾਂ ਦਾ ਡੀ.ਐਸ.ਆਰ ਸਰਵੇ ਕਰਵਾਇਆ ਜਾ ਰਿਹਾ ਹੈ। 

ਇਸ ਤੋਂ ਇਲਾਵਾ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ 19 ਮਾਰਚ 2022 ਤੋਂ ਲੈ ਕੇ ਅੱਜ ਤੱਕ 328 ਪਰਚੇ ਦਰਜ ਕੀਤੇ ਗਏ ਹਨ ਅਤੇ 15 ਅਪ੍ਰੈਲ 2022 ਤੋਂ ਲੈ ਕੇ ਅੱਜ ਤੱਕ 298 ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 03 ਕਰੈਸ਼ਰ ਸੀਲ ਕੀਤੇ ਗਏ ਹਨ ਅਤੇ 89 ਆਰ ਨੋਟਿਸ ਜਾਰੀ ਕੀਤਾ ਗਿਆ ਹੈ।

ਸ. ਬੈਂਸ ਨੇ ਕਿਹਾ ਹੈ ਕਿ ਅਸੀਂ ਸਿਰਫ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਹੀ ਸ਼ਿਕੰਜ਼ਾਂ ਨਹੀਂ ਕੱਸਿਆ ਸਗੋਂ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 05 ਅਧਿਕਾਰੀਆਂ ਅਤੇ ਕਰਮਚਾਰੀ ਮੁਅਤਲ ਕੀਤੇ ਗਏ ਹਨ ਜਦ ਕਿ 21 ਨੂੰ ਚਾਰਜਸ਼ੀਟ ਅਤੇ ਸ਼ੋਅ-ਕਾਜ ਨੋਟਿਸ ਜਾਰੀ ਕੀਤੇ ਗਏ ਹਨ।

ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਨਵੇਂ ਸਿੰਚਾਈ ਪ੍ਰਜੈਕਟ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਰਾਜ ਦੇ ਹਰ ਖੇਤ ਤੱਕ ਨਹਿਰੀ ਪਾਣੀ ਪੁਜਦਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਡੈੱਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਹ ਪ੍ਰੋਜੈਕਟ ਅਗਲੇ ਡੇਢ ਸਾਲ ਵਿੱਚ ਮੁਕੰਮਲ ਹੋ ਜਾਵੇਗਾ ਜਿਸ ਨਾਲ ਨਾ ਕੇਵਲ ਪੰਜਾਬ ਦੇ ਲੋਕਾਂ ਨੂੰ ਹੋਰ ਸੁਚਾਰੂ ਬਿਜਲੀ ਸਪਲਾਈ ਮਿਲੇਗੀ ਸਗੋਂ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਵੀ ਰੁਕੇਗਾ ਅਤੇ ਪੰਜਾਬ ਦੇ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਡਰੈਨਜ਼ ਦੀ ਅਸਲ ਮਾਇਨਿਆਂ ਵਿਚ ਸਹੀ ਤਰੀਕੇ ਨਾਲ ਸਫਾਈ ਕੀਤੀ ਗਈ ਹੈ, ਇਸ ਤੋਂ ਇਲਾਵਾ ਜ਼ਮੀਨ ਹੇਠਲੇ ਪਾਣੀ ਨੂੰ ਵੀ ਬਚਾਉਣ ਲਈ  ਉਪਰਾਲੇ ਕੀਤੇ ਜਾ ਰਹੇ ਹਨ।ਜੇਲ੍ਹ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਅੱਜ ਤੱਕ ਪੰਜਾਬ ਰਾਜ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚੋਂ 2829 ਮੋਬਾਇਲ ਫੋਨ ਅਤੇ 1544 ਸਿੰਮ ਜਬਤ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਸਬੰਧੀ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਕਈ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਹੁਣ ਜਿਸ ਵੀ ਕੈਦੀ ਕੋਲੋ ਮੋਬਾਇਲ ਫੋਨ ਮਿਲੇਗਾ, ਉਸ ਦਾ ਜ਼ਿਲ੍ਹਾਂ ਪੁਲਿਸ ਵੱਲੋਂ ਰਿਮਾਂਡ ਲਿਆ ਜਾਵੇਗਾ।

ਸ. ਬੈਂਸ ਨੇ ਕਿਹਾ ਕਿ ਜੇਲ੍ਹਾਂ ਵਿੱਚ ਮੋਬਾਇਲ ਸਿਗਨਲ ਨੂੰ ਜਾਮ ਕਰਨ ਲਈ ਜੈਮਰ ਲਗਾਏ ਜਾਣ ਲਈ ਦੇਸ਼ ਦੀਆਂ ਨਾਮੀ ਸਰਕਾਰੀ ਕੰਪਨੀਆਂ ਜਿਨ੍ਹਾਂ ਵਿੱਚ ਬੀ.ਐਸ.ਐਨ.ਐਲ, ਬੀ.ਈ.ਸੀ.ਆਈ.ਐਲ, ਈ.ਸੀ.ਆਈ.ਐਲ ਅਤੇ ਬੀ.ਈ.ਐਲ ਨਾਲ ਗੱਲਬਾਤ ਚਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 26000 ਕੈਦੀਆਂ ਦੇ ਡਰੱਗਜ਼ ਸਰਵੇ ਕਰਵਾਇਆ ਜਾ ਚੁੱਕਾ ਹੈ। ਜਿਨ੍ਹਾਂ ਵਿੱਚੋਂ 2600 ਦੇ ਕਰੀਬ ਨਸ਼ਾ ਪੀੜਤ ਕੈਦੀਆਂ ਨੇ ਪੀਅਰ ਸਪੋਰਟ ਵਿੱਚ ਨਾਮ ਦਰਜ ਕਰਵਾਇਆ ਹੈ।     

 

Tags: Harjot Singh Bains , Chetan Singh Jauramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD