ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਵਿੱਚ, ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੀਡੀਏਸ਼ਨ ਅਤੇ ਨੈਸ਼ਨਲ ਲੀਗਲ ਸਰਵਸਿਜ਼ ਅਥਾਰਟੀ/ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਵੈਨ ਭੇਜੀ ਗਈ ਹੈ।
ਇਸ ਵੈਨ ਨੂੰ ਸ੍ਰੀਮਤੀ ਰਮੇਸ਼ ਕੁਮਾਰੀ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਹਰੀ ਝੰਡੀ ਦੇ ਕੇ ਜ਼ਿਲ੍ਹਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਅਜੀਤ ਪਾਲ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੈਨਲ ਦੇ ਰਿਟੇਨਰ ਵਕੀਲ ਸਾਹਿਬਾਨ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।