Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਖੇਡਾਂ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ ਪੱਕੀ ਨੌਕਰੀ : ਗੁਰਮੀਤ ਸਿੰਘ ਮੀਤ ਹੇਅਰ

ਪੰਜਾਬ ਖੇਡ ਮੇਲਾ-2022 ਸਬੰਧੀ ਖੇਡਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੱਚਤ ਭਵਨ ਵਿਖੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Punjab Khed Mela 2022, Khedan Vatan Punjab Dian, Punjab Khed Mela, Department of Sports and Youth Services, Raj Kamal Chaudhury, Rajesh Dhiman

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 17 Aug 2022

Last updated on: Aug 17, 2022, 00:00 IST

ਪੰਜਾਬ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲਿਆ ਰਹੀ ਹੈ ਜਿਸ ਅਨੁਸਾਰ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਖੇਡਾਂ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਪੱਕੀ ਨੌਕਰੀ ਦਿੱਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।  ਇਹ ਜਾਣਕਾਰੀ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ, ਉਚੇਰੀ ਸਿੱਖਿਆ, ਪ੍ਰਸ਼ਾਸ਼ਨਿਕ ਸੁਧਾਰ, ਪ੍ਰਿੰਟਿੰਗ ਐਂਡ ਸਟੇਸ਼ਨਰੀ, ਸਾਂਇੰਸ ਟੈਕਨਾਲੌਜੀ ਤੇ ਵਾਤਾਵਰਣ ਬਾਰੇ ਮੰਤਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਖੇਡ ਮੇਲਾ-2022 ਸਬੰਧੀ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਜਿ਼ਲ੍ਹੇ ਦੇ ਨਾਮਵਰ ਖਿਡਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।  

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਲਿਆਂਦੀ ਜਾਣ ਵਾਲੇ ਖੇਡ ਨੀਤੀ ਅਨੁਸਾਰ ਪੈਰਾ ਉਲੰਪਿਕ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਪੰਜਾਬ ਖੇਡ ਮੇਲਾ-2022 ਵਿੱਚ 14 ਸਾਲ ਦੀ ਉਮਰ ਤੋਂ ਲੈ ਕੇ 50 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਸਕਣਗੇ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਹਰੇਕ ਨਾਗਰਿਕ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਕਦੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਬੋਲਬਾਲਾ ਹੁੰਦਾ ਸੀ ਪ੍ਰੰਤੂ ਪਿਛਲੇ ਕੁਝ ਸਮਿਆਂ ਤੋਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਖੇਡਾਂ ਦੇ ਖੇਤਰ ਵਿੱਚ ਪੱਛੜ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਖੇਡਾਂ ਨੂੰ ਬੜਾਵਾ ਦੇਣ ਲਈ ਦਿਨ ਰਾਤ ਇੱਕ ਕਰਕੇ ਯਤਨ ਕਰ ਰਹੇ ਹਨ ਅਤੇ ਇਸ ਸਾਲ ਦੇ ਪੰਜਾਬ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ 56 ਫੀਸਦੀ ਦਾ ਵਾਧਾ ਹੋਇਆ ਹੇ। 

ਉਨ੍ਹਾਂ ਇਹ ਵੀ ਕਿਹਾ ਕਿ  ਪਿਛਲੀਆਂ ਸਰਕਾਰਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਨਾ ਕਰਕੇ ਨੌਜਵਾਨਾਂ ਦੇ ਮਨੋਬਲ ਨੂੰ ਤੋੜਿਆ ਹੈ ਪ੍ਰੰਤੂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।ਸ਼੍ਰੀ ਮੀਤ ਹੇਅਰ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਖੇਡ ਮੇਲੇ ਸਬੰਧੀ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜੋ ਪੰਜਾਬ ਅੰਦਰ ਖੇਡ ਸੱਭਿਆਚਾਰ ਨੂੰ ਬਹਾਲ ਕੀਤਾ ਜਾ ਸਕੇ।  

ਉਨ੍ਹਾਂ ਕਿਹਾ ਕਿ ਪੰਜਾਬ ਖੇਡ ਮੇਲਾ-2022 ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਟੂਰਨਾਮੈਂਟ ਸਾਬਤ ਹੋਵੇਗਾ ਜੋ ਕਿ ਅੱਜ ਤੋਂ ਪਹਿਲਾਂ ਕਦੇ ਵੀ ਨਹੀਂ ਹੋਇਆ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਮਾਜਿਕ ਲਾਹਣਤਾਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸਾਹਤ ਕੀਤਾ ਜਾ ਰਿਹਾ ਹੈ ਕਿਉਂਕਿ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ ਜਿਨਾਂ ਨਾਲ ਜੁੜ ਕੇ ਨੌਜਵਾਨ ਨਸਿ਼ਆਂ ਵਰਗੀਆਂ ਲਾਹਣਤਾਂ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਖੇਡ ਮੇਲਾ-2022 ਦੀ ਰਜਿਸਟਰੇਸ਼ਨ ਵੈਬਸਾਈਟ www.punjabkhedmela2022.in ’ਤੇ ਆਨ ਲਾਇਨ ਕੀਤੀ ਜਾ ਸਕਦੀ ਹੈ ਅਤੇ ਆਫ ਲਾਇਨ ਰਜਿਸਟਰੇਸ਼ਨ ਲਈ ਜਿ਼ਲ੍ਹਾ ਖੇਡ ਅਫਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਖੇਡ ਮੰਤਰੀ ਨੇ ਹਾਕੀ ਦੇ ਅੰਤਰ ਰਾਸ਼ਟਰੀ ਖਿਡਾਰੀ ਹਰਜੋਤ ਸਿੰਘ, ਬਾਸਕਟਬਾਲ ਦੇ ਖਿਡਾਰੀ ਗੁਰਪ੍ਰੀਤ ਸਿੰਘ, ਫੈਨਸਿੰਗ ਦੀ ਖਿਡਾਰਨ ਕਰਨਪ੍ਰੀਤ ਕੌਰ, ਕੁਸ਼ਤੀ ਖਿਡਾਰੀ ਕੁਲਤਾਰ ਸਿੰਘ ਡੂੰਮਛੇੜੀ ਅਤੇ ਪੈਰਾ ਉਲੰਪਿਕ ਖਿਡਾਰੀ ਵਰਿੰਦਰ ਸਿੰਘ ਨੇ ਵੀ ਸੁਝਾਅ ਦਿੰਤੇ।ਮੀਟਿੰਗ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ਼੍ਰੀ ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਸਕੱਤਰ ਖੇਡਾਂ ਸ਼੍ਰੀ ਰਾਮ ਕਮਲ ਚੌਧਰੀ, ਡਾਇਰੈਕਟਰ ਖੇਡਾਂ ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਿਨੋਦ ਵਸਿ਼ਸ਼ਟ, ਐਸ.ਪੀ. (ਹੈਡ ਕੁਆਰਟਰ) ਹਰਵੰਤ ਕੌਰ, ਸਹਾਇਕ ਕਮਿਸ਼ਨਰ (ਜ) ਅਸ਼ੋਕ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੌਹਲ, ਜਿ਼ਲ੍ਹਾ ਖੇਡ ਅਫਸਰ ਸ਼੍ਰੀ ਰਾਹੁਲਦੀਪ ਸਿੰਘ, ਆਮ ਆਦਮੀ ਪਾਰਟੀ ਦੇ ਸ਼੍ਰੀ ਰਸ਼ਪਿੰਦਰ ਰਾਜਾ, ਅਰਮਿੰਦਰ ਮੰਡੋਫਲ, ਗੁਰਵਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ  ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Punjab Khed Mela 2022 , Khedan Vatan Punjab Dian , Punjab Khed Mela , Department of Sports and Youth Services , Raj Kamal Chaudhury , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD