Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਪੋਲੋ ਗਰਾਊਂਡ ਦੀ ਅਪਗ੍ਰੇਡੇਸ਼ਨ ਲਈ 30 ਲੱਖ ਰੁਪਏ ਦਾ ਟੈਂਡਰ ਜਾਰੀ-ਮੀਤ ਹੇਅਰ

ਪੰਜਾਬ ਖੇਡ ਮੇਲਾ ਸੂਬੇ 'ਚ ਖੇਡਾਂ ਨੂੰ ਨਵੀਂ ਦਿਸ਼ਾ ਦੇਵੇਗਾ-ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Punjab Khed Mela 2022, Khedan Vatan Punjab Dian, Punjab Khed Mela, Department of Sports and Youth Services, Raj Kamal Chaudhury, Rajesh Dhiman

Web Admin

Web Admin

5 Dariya News

ਪਟਿਆਲਾ , 17 Aug 2022

Last updated on: Aug 17, 2022, 00:00 IST

ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡਾਂ ਨੂੰ ਨਵੀਂ ਦਿਸ਼ਾ ਦੇਣ ਲਈ 29 ਅਗਸਤ ਤੋਂ ਕਰਵਾਇਆ ਜਾਣ ਵਾਲਾ ਇਤਿਹਾਸਕ 'ਪੰਜਾਬ ਖੇਡ ਮੇਲਾ' ਰਾਜ ਅੰਦਰ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰੇਗਾ।ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਥੀਮ ਤਹਿਤ ਕਰਵਾਏ ਜਾਣ ਵਾਲੇ 'ਪੰਜਾਬ ਖੇਡ ਮੇਲੇ' ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਬੈਠਕ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਖੇਡ ਮੰਤਰੀ ਨੇ ਪਟਿਆਲਵੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਕਿ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਦੇ ਨਵੀਨੀਕਰਨ ਲਈ 30 ਲੱਖ ਰੁਪਏ ਦਾ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ।ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ 'ਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਲਾਲ ਘਨੌਰ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਵੱਡੀ ਗਿਣਤੀ ਮੌਜੂਦਾ ਤੇ ਵੈਟਰਨ ਖਿਡਾਰੀਆਂ ਨੇ ਵੀ ਸ਼ਮੂਲੀਅਤ ਕੀਤੀ। 

ਸਮੂਹ ਵਿਧਾਇਕਾਂ ਨੇ ਇਸ ਖੇਡ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਫ਼ੈਸਲਾ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਚੰਗੇ ਨਾਗਰਿਕ ਬਣਾਉਣ 'ਚ ਸਹਾਈ ਹੋਵੇਗਾ।ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਰਾਜ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਖੇਡ ਨੀਤੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਲੰਘੇ ਕਈ ਸਾਲਾਂ ਬਾਅਦ ਪਹਿਲੀ ਵਾਰ ਖਿਡਾਰੀਆਂ ਦੇ ਸਾਜੋ-ਸਾਮਾਨ ਲਈ ਫੰਡ ਜਾਰੀ ਕੀਤੇ ਹਨ ਜਦਕਿ ਖੇਡ ਬਜਟ 'ਚ 56 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ।

ਖੇਡ ਮੰਤਰੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਚਾਹਵਾਨ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ 'ਚ ਭਾਗ ਲੈਣ ਲਈ ਉਤਸ਼ਾਹਤ ਕਰਨ ਸਮੇਤ ਪੰਜਾਬ ਖੇਡ ਮੇਲੇ ਦੇ ਸਾਰੇ ਪ੍ਰਬੰਧ ਅਗੇਤੇ ਮੁਕੰਮਲ ਕਰਨ। ਉਨ੍ਹਾਂ ਨੇ ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ ਨੂੰ ਆਦੇਸ਼ ਦਿੱਤੇ ਕਿ ਉਹ ਬਾਕੀ ਵਿਭਾਗਾਂ ਨਾਲ ਸੁਚੱਜਾ ਤਾਲਮੇਲ ਕਰਕੇ ਇਸ ਖੇਡ ਮੇਲੇ ਦੀ ਸਫ਼ਲਤਾ ਲਈ ਪੂਰੀ ਤਨਦੇਹੀ ਨਾਲ ਜੁਟ ਜਾਣ।

ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਸੁਪਨਮਈ ਖੇਡ ਮੇਲੇ ਦੀ ਰੂਪ ਰੇਖਾ ਦਸਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਸ਼ੁਰੂ ਹੋਣ ਵਾਲਾ ਬਲਾਕ ਤੋਂ ਸੂਬਾ ਪੱਧਰ ਤੱਕ ਦੇ ਇਸ ਮੇਲੇ 'ਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ https://www.punjabkhedmela2022.in/  ਪੋਰਟਲ ਉਤੇ ਜਾ ਕੇ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।  

ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਨ.ਆਈ.ਐਸ. ਦੇ ਸੀਨੀਅਰ ਕਾਰਜਕਾਰੀ ਡਾਇਰੈਕਟਰ ਕਰਨਲ ਆਰ.ਐਸ. ਬਿਸ਼ਨੋਈ, ਐਸ.ਪੀ. ਵਜ਼ੀਰ ਸਿੰਘ ਖਹਿਰਾ, ਸਮੂਹ ਐਸ.ਡੀ.ਐਮਜ਼, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਐਨ.ਐਸ. ਸੰਧੂ, ਪੰਜਾਬੀ ਯੂਨਵਰਸਿਟੀ ਦੇ ਖੇਡ ਡਾਇਰੈਕਟਰ ਗੁਰਦੀਪ ਕੌਰ ਰੰਧਾਵਾ ਸਮੇਤ ਦੇਸ਼ ਦਾ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀ ਅਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Punjab Khed Mela 2022 , Khedan Vatan Punjab Dian , Punjab Khed Mela , Department of Sports and Youth Services , Raj Kamal Chaudhury , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD