Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ : ਗੁਰਮੀਤ ਸਿੰਘ ਮੀਤ ਹੇਅਰ

25 ਅਗਸਤ ਤਕ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਵਿਭਾਗ ਦੀ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਵਾ ਸਕਣਗੇ ਚਾਹਵਾਨ ਖਿਡਾਰੀ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Punjab Khed Mela 2022, Khedan Vatan Punjab Dian, Punjab Khed Mela, Department of Sports and Youth Services, Raj Kamal Chaudhury, Rajesh Dhiman

Web Admin

Web Admin

5 Dariya News

ਐਸ.ਏ.ਐਸ. ਨਗਰ , 17 Aug 2022

Last updated on: Aug 17, 2022, 00:00 IST

ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਤੇ ਰੰਗਲਾ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ l ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸਏਐਸ ਨਗਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ  ਉੱਚ ਪੱਧਰੀ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ।

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in ਉਤੇ ਜਾ ਕੇ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਪੰਜਾਬ ਵਿੱਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।

ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਣ ਵਾਲਾ ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ। ਬਲਾਕ ਪੱਧਰੀ ਮੁਕਾਬਲੇ 1 ਤੋਂ 7 ਸਤੰਬਰ, ਜ਼ਿਲਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਦੇ 5 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। 

ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ।ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ  ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਹੋਵੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ  ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਖੇਡ ਮੰਤਰੀ ਨੇ ਦੱਸਿਆ ਕਿ ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਉਨ੍ਹਾਂ ਦੱਸਿਆ ਕਿ ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ। 

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ,ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਐੱਸ ਡੀ ਐੱਮ ਖਰੜ ਸ੍ਰੀ ਰਵਿੰਦਰ ਸਿੰਘ ਐੱਸਡੀਐੱਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ, ਡੀ ਐਸ ਓ ਮੋਹਾਲੀ ਸ੍ਰੀਮਤੀ ਗੁਰਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨ ਜਸਵਿੰਦਰ ਕੌਰ ਤੋਂ ਇਲਾਵਾ  ਦੇਸ਼ ਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀ ਜਿਵੇਂ ਸ੍ਰੀ ਜਗਜੀਤ ਸਿੰਘ ਜੱਲ੍ਹਾ (ਰੋਇੰਗ), ਐਸ ਪੀ ਟਰੈਫਿਕ ਮੁਹਾਲੀ,ਸ੍ਰੀਮਤੀ ਸਰਬਜੀਤ ਕੌਰ (ਅਥਲੈਟਿਕਸ) ਐੱਸ ਡੀ ਐੱਮ ਮੋਹਾਲੀ, ਧਰਮਵੀਰ ਸਿੰਘ (ਹਾਕੀ) ਡੀਐੱਸਪੀ ਮੋਹਾਲੀ, ਸ੍ਰੀ ਪ੍ਰਭਜੋਤ ਸਿੰਘ (ਹਾਕੀ), ਸ੍ਰੀ ਮਲਕੀਅਤ ਸਿੰਘ  (ਸ਼ੂਟਿੰਗ), ਸ੍ਰੀਮਤੀ ਜੈਸਮੀਨ ਕੌਰ (ਅਥਲੈਟਿਕਸ), ਮੋਨਿਕਾ (ਅਥਲੈਟਿਕਸ),ਸ੍ਰੀ ਸਵਰਨ ਸਿੰਘ (ਅਥਲੈਟਿਕਸ), ਸ੍ਰੀ ਮਲਕੀਅਤ ਸਿੰਘ (ਅਥਲੈਟਿਕਸ)  ਸ੍ਰੀ ਗੁਰਦੀਪ ਸਿੰਘ  (ਹਾਕੀ ਕੋਚ), ਸ੍ਰੀ ਮਨਮੋਹਨ ਸਿੰਘ (ਹਾਕੀ ਕੋਚ), ਸ੍ਰੀ ਗੁਰਜੀਤ ਸਿੰਘ (ਫੁਟਬਾਲ ਕੋਚ),ਸ੍ਰੀ ਮਨਦੀਪ ਕੌਸ਼ਲ  (ਜਿਮਨਾਸਟਿਕ ਕੋਚ) ਸ਼ਾਮਲ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Punjab Khed Mela 2022 , Khedan Vatan Punjab Dian , Punjab Khed Mela , Department of Sports and Youth Services , Raj Kamal Chaudhury , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD