Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਖੇਡ ਮੇਲਾ "ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦਾ ਉਪਰਾਲਾ : ਗੁਰਮੀਤ ਸਿੰਘ ਮੀਤ ਹੇਅਰ

ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Punjab Khed Mela 2022, Khedan Vatan Punjab Dian, Punjab Khed Mela, Department of Sports and Youth Services, Raj Kamal Chaudhury, Rajesh Dhiman

Web Admin

Web Admin

5 Dariya News

ਰੂਪਨਗਰ , 17 Aug 2022

Last updated on: Aug 17, 2022, 00:00 IST

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ ਪੰਜਾਬ ਖੇਡ ਮੇਲਾ 2022  "ਖੇਡਾਂ ਵਤਨ ਪੰਜਾਬ ਦੀਆਂ" ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਖੇਡ ਮੰਤਰੀ, ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਖੇਡ ਮੇਲੇ ਬਾਬਤ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।  

ਖੇਡ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕਿਸੇ ਖੇਡ ਮੇਲੇ ਤਹਿਤ 28 ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਦੇਸ਼ ਦੀ ਅਜ਼ਾਦੀ ਤੋਂ ਬਾਅਦ 75 ਸਾਲ ਵਿਚ ਪਹਿਲੀ ਵਾਰ ਅਜਿਹਾ ਮੇਲਾ ਹੋਣ ਜਾ ਰਿਹਾ ਹੈ ਤੇ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਨੂੰ ਲੱਗੀਆਂ ਵੱਖੋ ਵੱਖ ਅਲਾਮਤਾਂ ਵੀ ਖਤਮ ਹੋਣਗੀਆਂ। 

ਜਿਹੜੇ ਨਸ਼ੇ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉਹ ਜਲਦੀ ਦੂਰ ਹੋ ਜਾਵੇਗੀ। ਇਸ ਟੀਚੇ ਲਈ ਨੌਜਵਾਨਾਂ ਨੂੰ ਸਿਹਤ ਸੰਭਾਲ ਤੇ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ। ਇਹ ਸਾਰੇ ਪੰਜਾਬੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਇਸ ਮੇਲੇ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਤੇ 06 ਕਰੋੜ ਇਨਾਮਾਂ ਲਈ ਰੱਖੇ ਗਏ ਹਨ। ਪਹਿਲਾ ਸਾਲ ਹੈ 56 ਫ਼ੀਸਦ ਖੇਡਾਂ ਦਾ ਬਜਟ ਵਧਾਇਆ ਗਿਆ ਹੈ ਤੇ ਇਸ ਵਾਰ ਕੁਲ 223 ਕਰੋੜ ਦਾ ਬਜਟ ਰੱਖਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੇਲਿਆਂ ਨਾਲ ਪੰਜਾਬ ਵਿੱਚ ਇੱਕ ਨਵੀਂ ਊਰਜਾ ਭਰੀ ਜਾਵੇਗੀ ਜਿਸ ਨਾਲ ਅਸਲ ਤੰਦਰੁਸਤ ਪੰਜਾਬ ਦਾ ਸਿਰਜਿਆ ਜਾਵੇਗਾ।ਉਹਨਾਂ ਕਿਹਾ ਕਿ ਖ਼ਿਡਾਰੀਆਂ ਨੂੰ ਜ਼ਮੀਨੀ ਪੱਧਰ ਤੋਂ ਕੌਮਾਂਤਰੀ ਪੱਧਰ ਤੱਕ ਲੈਕੇ ਜਾਣ ਸਬੰਧੀ ਉਪਰਾਲਿਆਂ ਤਹਿਤ ਵੀ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਜਿਹੜਾ ਖ਼ਿਡਾਰੀ ਇਕ ਵਾਰ ਸਟੇਟ ਅਤੇ ਨੈਸ਼ਨਲ ਪੱਧਰ ਉੱਤੇ ਆ ਗਿਆ, ਉਸ ਨੂੰ ਸੰਭਾਲਣ ਤੇ ਅੱਗੇ ਲੈਕੇ ਜਾਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਕੈਬਿਨਟ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀ ਇਸ ਖੇਡ ਮੇਲੇ ਦੀ ਕਾਮਯਾਬੀ ਲਈ ਯਤਨ ਕਰਨ। ਪੰਜਾਬ ਖੇਡਾਂ ਵਿਚ ਪਹਿਲੇ ਨੰਬਰ ਉੱਤੇ ਸੀ ਤੇ ਮੁੜ ਇਸ ਨੂੰ ਪਹਿਲੇ ਨੰਬਰ ਉੱਤੇ ਲੈਕੇ ਆਉਣਾ ਹੈ। ਆਉਣ ਵਾਲ਼ੇ ਸਮੇਂ ਵਿੱਚ ਪਿੰਡਾਂ ਵਿਚ ਮੈਦਾਨ ਤਿਆਰ ਕੀਤੇ ਜਾਣਗੇ ਤੇ ਰੂਪਨਗਰ ਵਿਖੇ ਐਸਟ੍ਰੋਟਰਫ ਲਾਈ ਜਾਵੇਗੀ ਤੇ ਰੋਇੰਗ ਲਈ ਵਿਸ਼ੇਸ਼ ਕਿਸ਼ਤੀਆਂ ਦਿੱਤੀਆਂ ਜਾਣਗੀਆਂ।

ਖੇਡ ਮੰਤਰੀ ਨੇ ਕਿਹਾ ਕਿ ਪਿਛਲੇ ਦੌਰ ਵਿਚ ਖ਼ਿਡਾਰੀਆਂ ਨੂੰ ਕੋਈ ਖਾਸ ਸਹਿਯੋਗ ਸਰਕਾਰ ਵਲੋਂ ਨਹੀਂ ਮਿਲਿਆ ਫੇਰ ਵੀ ਪੰਜਾਬ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਰਾਸ਼ਟਰ ਮੰਡਲ ਖੇਡਾਂ ਵਿਚ 07 ਮੈਡਲ ਜਿੱਤੇ ਹਨ। ਪਰ ਹੁਣ ਸਰਕਾਰ ਵੱਲੋਂ ਖ਼ਿਡਾਰੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨਵੀਂ ਖੇਡ ਨੀਤੀ ਲੈ ਕੇ ਆ ਰਹੀ ਹੈ ਤਾਂ ਜੋ ਖਿਡਾਰੀਆਂ ਨੂੰ ਨੌਕਰੀਆਂ ਤੇ ਚੰਗੇ ਮਾਣ ਸਨਮਾਨ ਮਿਲਣ ਸਕਣ। 

ਖੇਡਾਂ ਵਿਚ ਪੰਜਾਬ ਨੂੰ ਉੱਪਰ ਚੁੱਕਣ ਲਈ ਜ਼ਮੀਨੀ ਪੱਧਰ ਉੱਤੇ ਲੋਕਾਂ ਖਾਸਕਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ। ਇਸੇ ਤਹਿਤ ਇਹ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਦੇ ਚੰਗੇ ਸਿੱਟੇ ਹੌਲੀ ਹੌਲੀ ਵੱਡੇ ਪੱਧਰ ਉੱਤੇ ਸਾਹਮਣੇ ਆਉਣੇ।ਖੇਡ ਮੰਤਰੀ ਨੇ ਦੱਸਿਆ ਕਿ ਇਸ ਖੇਡ ਮੇਲੇ ਤਹਿਤ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰ ਉੱਤੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਪੱਧਰ ਉੱਤੇ ਇਹ ਮੇਲਾ 29 ਅਗਸਤ 2022 ਤੋਂ ਲੈ ਕੇ 04 ਸਤੰਬਰ 2022 ਤੱਕ , ਜ਼ਿਲ੍ਹਾ ਪੱਧਰ ਉੱਤੇ 09 ਸਤੰਬਰ ਤੋਂ ਲੈਕੇ 20 ਸਤੰਬਰ ਤੱਕ ਅਤੇ ਰਾਜ ਪੱਧਰ ਉੱਤੇ 11 ਅਕਤੂਬਰ ਤੋਂ ਲੈ ਕੇ 30 ਅਕਤੂਬਰ 2022 ਤੱਕ ਹੋਵੇਗਾ।

ਇਸ ਮੇਲੇ ਲਈ ਖਿਡਾਰੀ ਆਨਲਾਈਨ ਤੇ ਆਫ਼ਲਾਈਨ ਦੋਵੇਂ ਤਰੀਕ਼ੇ ਨਾਲ ਰਜਿਸਟ੍ਰੇਸ਼ਨ ਕਰ ਸਕਦੇ ਹਨ। 

ਆਫਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕਰਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।  www.punjabkhedmela2022.in 'ਤੇ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਆਨਲਾਈਨ ਰਜਿਟ੍ਰੇਸ਼ਨ 25 ਅਗਸਤ ਤੱਕ ਖੁੱਲ੍ਹੀ ਹੈ।ਇਸ ਮੇਲੇ ਤਹਿਤ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਰਵਾਈਆਂ ਜਾਣਗੀਆਂ। ਜਿਹਨਾਂ ਵਿੱਚ ਅੰਡਰ -14, ਅੰਡਰ -17 , ਅੰਡਰ-21, 21 ਤੋਂ 30, 31 ਤੋਂ ਲੈ ਕੇ 40 ਸਾਲ, 50 ਸਾਲ ਤੋਂ ਵੱਧ ਤੱਕ ਓਪਨ ਗਰੁੱਪ  ਓਪਨ ਗਰੁੱਪ ਖਿਡਾਰੀ ਸ਼ਾਮਲ ਹਨ।

ਇਸ ਮੌਕੇ ਕਾਰਵਾਈਆਂ ਜਾਣ ਵਾਲੀਆਂ ਖੇਡਾਂ ਤਹਿਤ ਬਲਾਕ ਪੱਧਰੀ ਖੇਡਾਂ ਵਿਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਰੱਸਾ-ਕਸੀ ਅਤੇ ਖੋ- ਖੋ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰ ਲਿਫਟਿੰਗ, ਲਾਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ ਵਾਲੀਆਂ ਖੇਡਾਂ ਸਮੇਤ ਕਿਕ ਬਾਕਸਿੰਗ, ਤੀਰ ਅੰਦਾਜ਼ੀ, ਸ਼ੂਟਿੰਗ, ਸ਼ਤਰੰਜ, ਰੋਇੰਗ, ਜਿਮਨਾਸਟਿਕਸ, ਫੈਂਸਿੰਗ ਅਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ।

ਸ਼੍ਰੀ ਮੀਤ ਹੇਅਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਖੇਡਾਂ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ ਅਤੇ ਕਿਸੇ ਵੀ ਖਿਡਾਰੀ ਤੇ ਦਰਸ਼ਕ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।ਇਸ ਮੌਕੇ ਖੇਡ ਮੰਤਰੀ ਨੇ ਖਿਡਾਰੀਆਂ ਦੇ ਸੁਝਾਅ ਲਏ ਅਤੇ ਉਹਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਦੇ ਹੱਲ ਦਾ ਭਰੋਸਾ ਦਿੱਤਾ।

ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਕੈਬਿਨਟ ਮੰਤਰੀ ਸ਼੍ਰੀ ਮੀਤ ਹੇਅਰ ਲਗਾਤਰ ਵੱਖੋ ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਰੇ ਵਿਭਾਗਾਂ ਵਲੋਂ ਵੱਧ ਤੋਂ ਵੱਧ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਪਿੰਡ ਵਾਰ ਅਧਿਕਾਰੀ ਤੇ ਕਰਮਚਾਰੀ ਭੇਜ ਕੇ ਵੀ ਰਜਿਸਟ੍ਰੇਸ਼ਨ ਕੀਤੀ ਜਾਵੇ ਤੇ ਆਫਲਾਈਨ ਰਜਿਸਟ੍ਰੇਸ਼ਨ ਲਈ ਕੈਂਪ ਲਾਏ ਜਾਣ।

ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਖੇਡ ਮੇਲੇ ਲਈ ਤਿਆਰੀਆਂ ਜੰਗੀ ਪੱਧਰ ਉੱਤੇ ਜਾਰੀ ਹਨ। ਇਸ ਸਬੰਧੀ ਵੱਖੋ ਵੱਖ ਕਮੇਟੀਆਂ ਬਣਾਈਆਂ ਗਈਆਂ ਹਨ ਤੇ ਖੇਡ ਮੈਦਾਨਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਵਿਖੇ ਇਨ੍ਹਾਂ ਖੇਡ ਮੇਲਿਆਂ ਨੂੰ ਵਧੀਆ ਢੰਗ ਨਾਲ ਨੇਪੜੇ ਚਾੜਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨੌਜਵਾਨ ਖਿਡਾਰੀਆਂ ਤੋਂ ਲੈਕੇ ਬਜੁਰਗ ਖਿਡਾਰੀਆਂ ਤੱਕ ਨੂੰ ਇਨ੍ਹਾਂ ਖੇਡ ਮੇਲਿਆਂ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਜਾਵੇਗੀ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਪੱਧਰ ਉੱਤੇ ਸਹਾਇਤਾ ਕੀਤੀ ਜਾਵੇਗੀ।ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਡਾਇਰੈਕਟਰ ਖੇਡ ਵਿਭਾਗ ਸ਼੍ਰੀ ਰਾਜੇਸ਼ ਧਿਮਾਨ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸਨਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ, , ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Punjab Khed Mela 2022 , Khedan Vatan Punjab Dian , Punjab Khed Mela , Department of Sports and Youth Services , Raj Kamal Chaudhury , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD