Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਖੇਡਾਂ ਵਤਨ ਪੰਜਾਬ ਦੀਆਂ : ਮੀਤ ਹੇਅਰ ਵੱਲੋਂ ਚਾਰ ਜ਼ਿਲਿਆਂ ਦਾ ਦੌਰਾ ਕਰਕੇ ਪੰਜਾਬ ਖੇਡ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ

ਖੇਡ ਮੰਤਰੀ ਨੇ ਮੁਹਾਲੀ, ਰੋਪੜ, ਫਤਹਿਗੜ ਸਾਹਿਬ ਤੇ ਪਟਿਆਲਾ ਵਿਖੇ ਜ਼ਿਲਾ ਪ੍ਰਸ਼ਾਸਨ ਨਾਲ ਕੀਤੀਆਂ ਮੀਟਿੰਗਾਂ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Punjab Khed Mela 2022, Khedan Vatan Punjab Dian, Punjab Khed Mela, Department of Sports and Youth Services, Raj Kamal Chaudhury, Rajesh Dhiman

Web Admin

Web Admin

5 Dariya News

ਚੰਡੀਗੜ , 17 Aug 2022

Last updated on: Aug 17, 2022, 00:00 IST

ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ, ਪ੍ਰਤਿਭਾ ਤੇ ਹੁਨਰ ਦੀ ਭਾਲ ਕਰਨ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਦੇ ਮੰਤਵ ਨਾਲ ਖੇਡ ਵਿਭਾਗ ਵੱਲੋਂ 29 ਅਗਸਤ ਤੋਂ ਕਰਵਾਏ ਜਾ ਰਹੇ ਪੰਜਾਬ ਖੇਡ ਮੇਲਾ-2022 ਦੀਆਂ ਜ਼ਮੀਨੀ ਪੱਧਰ ਉਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਚਾਰ ਜ਼ਿਲਿਆਂ ਦਾ ਦੌਰਾ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਖੇਡ ਡਾਇਰੈਕਟਰ ਰਾਜੇਸ਼ ਧੀਮਾਨ ਵੀ ਨਾਲ ਹਾਜ਼ਰ ਸਨ।

 ਖੇਡ ਮੰਤਰੀ ਨੇ ਮੁਹਾਲੀ, ਰੋਪੜ, ਫਤਹਿਗੜ ਸਾਹਿਬ ਤੇ ਪਟਿਆਲਾ ਦਾ ਦੌਰਾ ਕਰਦਿਆਂ ਜ਼ਿਲਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਜੁੜੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਉਤੇ ਚੱਲਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਤਹਿਤ ‘ਪੰਜਾਬ ਖੇਡ ਮੇਲਾ-2022’ ਕਰਵਾਇਆ ਜਾ ਰਿਹਾ ਹੈ। 

ਖੇਡ ਮੇਲੇ ਦਾ ਉਦਘਾਟਨ ਮੁੱਖ ਮੰਤਰੀ 29 ਅਗਸਤ ਨੂੰ ਜਲੰਧਰ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਕਰ ਰਹੇ ਹਨ।ਸ੍ਰੀ ਮੀਤ ਹੇਅਰ ਨੇ ਆਖਿਆ ਕਿ ਇਸ ਖੇਡ ਮਹਾਂਕੁੰਭ ਵਿੱਚ ਗਰੇਡਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ ਖੇਡਾਂ ਵਿੱਚ ਵੱਖ-ਵੱਖ ਉਮਰ ਗਰੁੱਪਾਂ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਇਹ ਖੇਡ ਮੇਲਾ ਦੋ ਮਹੀਨੇ ਤੱਕ ਚੱਲੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। 

ਬਲਾਕ ਪੱਧਰੀ ਟੂਰਨਾਮੈਂਟ 1 ਸਤੰਬਰ ਤੋਂ 7 ਸਤੰਬਰ 2022 ਤੱਕ, ਜ਼ਿਲਾ ਪੱਧਰੀ ਟੂਰਨਾਮੈਂਟ 12 ਸਤੰਬਰ ਤੋਂ 22 ਸਤੰਬਰ 2022 ਤੱਕ ਅਤੇ ਰਾਜ ਪੱਧਰੀ ਟੂਰਨਾਮੈਂਟ 10 ਅਕਤੂਬਰ ਤੋਂ 21 ਅਕਤੂਬਰ 2022 ਤੱਕ ਹੋਣਗੇ।ਖੇਡ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰ ਦੇ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Punjab Khed Mela 2022 , Khedan Vatan Punjab Dian , Punjab Khed Mela , Department of Sports and Youth Services , Raj Kamal Chaudhury , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD