Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਸਿਹਤ ਮੰਤਰੀ ਵਲੋਂ ਮੁਹਾਲੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤੀ ਦੌਰਾ

ਸਿਸੋਦੀਆ ਤੇ ਜੌੜਾਮਾਜਰਾ ਸੂਬਾ ਸਰਕਾਰ ਦੇ ਵੱਕਾਰੀ ਪ੍ਰਾਜੈਕਟ ਦੀ ਸ਼ੁਰੂਆਤ ਉੱਤੇ ਤਸੱਲੀ ਪ੍ਰਗਟਾਈ

Manish Sisodia, Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐਸ ਏ ਐਸ ਨਗਰ , 17 Aug 2022

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ ਮੋਹਾਲੀ ਦੇ ਫੇਜ 5 ’ਚ ਪੈਂਦੇ ਆਮ ਆਦਮੀ ਕਲੀਨਿਕ ਦਾ ਅਚਨਚੇਤੀ  ਦੌਰਾ ਕੀਤਾ। ਦੋਵਾਂ ਨੇ ਸੂਬਾ ਸਰਕਾਰ ਦੇ ਵੱਕਾਰੀ ਪ੍ਰਾਜੈਕਟ ਦੀ ਸ਼ੁਰੂਆਤ ਉੱਤੇ ਤਸੱਲੀ ਪ੍ਰਗਟਾਉਂਦਿਆਂ ਉਥੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ।ਸਿਸੋਦੀਆ ਨੇ ਪੰਜਾਬ ਸਰਕਾਰ ਨੂੰ ਇਸ ਗੱਲੋਂ ਵਧਾਈ ਦਿੱਤੀ ਕਿ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੰਜ ਮਹੀਨੇ ਅੰਦਰ ਹੀ ਪੂਰਾ ਕਰਦਿਆਂ 15 ਅਗਸਤ ਤੋਂ ਸਾਰੇ ਸੂਬੇ ਵਿਚ 100 ਆਮ ਆਦਮੀ ਕਲੀਨਿਕਾਂ ਦਾ ਆਗਾਜ ਕਰ ਦਿੱਤਾ ਗਿਆ ਹੈ।

ਉਨਾਂ ਕਿਹਾ ਕਿ ਸਿਹਤ ਤੇ ਸਿੱਖਿਆ ਲੋਕਾਂ ਨਾਲ ਜੁੜੇ ਬੁਨਿਆਦੀ ਮੁੱਦੇ ਹਨ ਜਿਨਾਂ ਨੂੰ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।ਦਿੱਲੀ ਦੇ ਉਪ ਮੁੱਖ ਮੰਤਰੀ  ਮਨੀਸ ਸਿਸੋਦੀਆ ਅਤੇ ਪੰਜਾਬ ਦੇ ਸਿਹਤ ਤੇ ਪਰਿਵਾਰ  ਭਲਾਈ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਅੱਜ ਸਵੇਰੇ 8 ਵਜੇ ਉਕਤ ਕਲੀਨਿਕ ਵਿਚ ਪੁੱਜੇ ਅਤੇ ਉਨਾਂ ਕਲੀਨਿਕ ਵਿਚ ਮੌਜੂਦ ਡਾਕਟਰਾਂ ਤੇ ਹੋਰ ਸਟਾਫ ਤੋਂ ਇਲਾਵਾ ਉਥੇ ਮੌਜੂਦ ਮਰੀਜਾਂ ਨਾਲ ਵੀ ਗੱਲਬਾਤ ਕੀਤੀ। ਦਿੱਲੀ ਦੇ ਉਪ ਮੁੱਖ ਮੰਤਰੀ ਨੇ ਸਟਾਫ ਕੋਲੋਂ ਕਲੀਨਿਕ ਦੇ ਕੰਮਕਾਜ, ਦਵਾਈਆਂ ਦੀ ਉਪਲਭਧਤਾ, ਜਾਂਚ ਅਤੇ ਇਲਾਜ ਆਦਿ ਬਾਰੇ ਜਾਣਕਾਰੀ ਲਈ। 

ਉਨਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਕਲੀਨਿਕ ਵਿਚ ਸਮੁੱਚਾ ਸਟਾਫ ਮਹਿਲਾਵਾਂ ਦਾ ਹੈ ਜਿਸ ਵਿਚ ਇਕ ਮੈਡੀਕਲ ਅਫਸਰ, ਇਕ ਕਲੀਨੀਕਲ ਅਸਿਸਟੈਂਟ, ਇਕ ਫਾਰਮਾਸਿਸਟ ਅਤੇ ਇਕ ਹੈਲਪਰ ਸਾਮਲ ਸਨ। ਕਲੀਨਿਕ ਵਿਚ ਸਾਫ-ਸਫਾਈ ਅਤੇ ਮਰੀਜ਼ਾਂ ਦੀ ਕਾਫੀ ਗਿਣਤੀ ਵੇਖ ਕੇ ਵੀ  ਸਿਸੋਦੀਆ ਖੁਸ਼ ਨਜਰ ਆਏ। ਮੈਡੀਕਲ ਅਫਸਰ ਡਾ. ਪਾਰੁਲ ਨੇ ਦੱਸਿਆ ਕਿ ਉਨਾਂ ਕੋਲ ਬੁਖਾਰ, ਬਲੱਡ ਪ੍ਰੈਸ਼ਰ ਅਤੇ ਇਸਤਰੀ ਰੋਗਾਂ ਦੇ ਜ਼ਿਆਦਾ ਮਰੀਜ਼ ਆ ਰਹੇ ਹਨ। ਜਿਸ ਸਮੇਂ  ਸਿਸੋਦੀਆ ਅਤੇ  ਜੌੜਾਮਾਜਰਾ ਕਲੀਨਿਕ ਵਿਚ ਪੁੱਜੇ, ਉਸ ਸਮੇਂ ਵੀ ਲਗਭਗ 10 ਮਰੀਜ ਕਲੀਨਿਕ ਵਿਚ ਮੌਜੂਦ ਸਨ।

 ਸਿਹਤ ਮੰਤਰੀ  ਜੌੜਾਮਾਜਰਾ ਨੇ ਉਪ ਮੁੱਖ ਮੰਤਰੀ ਨੂੰ ਦੱਸਿਆ ਕਿ ਮੁਹਾਲੀ ਜ਼ਿਲੇ ਵਿਚ 15 ਅਗਸਤ ਤੋਂ 14 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਉਨਾਂ ਦੱਸਿਆ ਕਿ ਹਰ ਕਲੀਨਿਕ ਵਿੱਚ ਇੱਕ ਮੈਡੀਕਲ ਅਫਸਰ, ਫਾਰਮਾਸਿਸਟ, ਕਲੀਨਿਕਲ ਅਸਿਸਟੈਂਟ ਅਤੇ ਸਵੀਪਰ ਕਮ ਹੈਲਪਰ ਦਾ ਸਟਾਫ ਤੈਨਾਤ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਜਰੂਰੀ ਦਵਾਈਆਂ ਦੀ ਕੋਈ ਘਾਟ ਨਾ ਰਹੇ ਅਤੇ ਹਰ ਜਰੂਰੀ ਟੈਸਟ ਕੀਤਾ ਜਾ ਰਿਹਾ ਹੈ। ਇਹ ਸਾਰੀਆਂ ਸਿਹਤ ਸਹੂਲਤਾਂ ਬਿਲਕੁਲ ਮੁਫਤ ਦਿਤੀਆਂ ਜਾ ਰਹੀਆਂ ਹਨ।

 

Tags: Manish Sisodia , Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD