Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਮੁਹਿੰਮ ਜਾਰੀ : ਡਾ. ਹਰੀਸ਼ ਨਈਅਰ

ਮਿਤੀ 01.01.2023 ਦੇ ਆਧਾਰ ’ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਸਬੰਧੀ ਮੀਟਿੰਗ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 18 Aug 2022

ਯੋਗਤਾ ਮਿਤੀ 01.01.2023 ਦੇ ਆਧਾਰ ’ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ/ਰੈਸ਼ਨੇਲਾਈਜੇਸ਼ਨ ਸਬੰਧੀ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਜੀ ਦੀ ਪ੍ਰਧਾਨਗੀ ਹੇਠ ਇੱਥੇ ਮੀਟਿੰਗ ਹਾਲ ਵਿਖੇ ਈਆਰਓਜ਼ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ। ਇਸ ਮੌਕੇ ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲੇ ਦੇ ਕੁੱਲ ਪੋਲਿੰਗ ਸਟੇਸ਼ਨ 558, ਕੁੱਲ ਪੋਲਿੰਗ ਸਟੇਸ਼ਨ ਲੋਕੇਸ਼ਨਾਂ 269 ਤੇ ਮਿਤੀ 06.06.2022 ਤੱਕ ਕੁੱਲ ਵੋਟਰ 504583 ਹਨ। 

ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਸਬੰਧੀ ਮੁਹਿੰਮ ਮਿਤੀ 01.08.2022 ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਬੀ.ਐਲ.ਓਜ਼ ਵੱਲੋਂ ਸਾਰੇ ਵੋਟਰਾਂ ਦੀ ਵੋਟਰ ਸੂਚੀ ਵਿੱਚ ਪ੍ਰਮਾਣਿਕਤਾ ਸਬੰਧੀ ਆਧਾਰ ਕਾਰਡ ਡਾਟਾ ਪ੍ਰਾਪਤ ਕਰਨ ਲਈ ਫਾਰਮ 6ਬੀ ਭਰਵਾਇਆ ਜਾ ਰਿਹਾ ਹੈ। ਜੇਕਰ ਕਿਸੇ ਵੋਟਰ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਉਹ ਫਾਰਮ 6ਬੀ ਵਿੱਚ ਦਰਜ ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼ ਫਾਰਮ ਨਾਲ ਅਟੈਚ ਕਰ ਸਕਦਾ ਹੈ।

 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਤਜਵੀਜ ਸਮੂਹ ਈ.ਆਰ.ਓਜ਼ ਪਾਸੋਂ ਮਿਤੀ 01.09.2022 ਤੱਕ ਪ੍ਰਾਪਤ ਕੀਤੀ ਜਾ ਰਹੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ 1500 ਵੋਟਰ ਪ੍ਰਤੀ ਪੋਲਿੰਗ ਸਟੇਸ਼ਨ ਦਰਜ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜੇਕਰ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਕੋਈ ਸੁਝਾਅ ਹੈ ਤਾਂ ਬੀ.ਐਲ.ਓਜ਼ ਰਾਹੀਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਨੂੰ ਜਾਣੂ ਕਰਵਾਇਆ ਜਾਵੇ ਤੇ ਆਪਣੇ ਸੁਝਾਅ ਮਿਤੀ 28.08.2022 ਤੱਕ ਸਬੰਧਤ ਈ.ਆਰ.ਓਜ਼ ਨੂੰ ਦਿੱਤੇ ਜਾ ਸਕਦੇ ਹਨ।

 ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਹੀਨਾ ਜੂਨ, 2022 ਤੋਂ ਵੋਟਰ ਦੇ ਨਵੇਂ ਤਿਆਰ ਵੋਟਰ ਸ਼ਨਾਖਤੀ ਕਾਰਡ ਉਹਨਾਂ ਦੇ ਘਰ ਦੇ ਪਤੇ ਤੇ ਭੇਜੇ ਜਾ ਰਹੇ ਹਨ। ਨਵੇਂ ਰਜਿਸਟਡ ਵੋਟਰਾਂ ਦੇ ਸ਼ਨਾਖਤੀ ਕਾਰਡ ਵੀ ਉਨਾਂ ਦੇ ਘਰ ਦੇ ਪਤੇ ’ਤੇ ਸਪੀਡ ਪੋਸਟ ਰਾਹੀਂ ਭੇਜੇ ਜਾਣਗੇ।  ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਮਿਤੀ 01.01.2023 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਸ਼ਡਿਊਲ ਦੀ ਕਾਪੀ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਦਿੱਤੀ ਜਾਵੇ।

ਉਨਾਂ ਦੱਸਿਆ ਕਿ ਮਿਤੀ 09.11.2022 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਜਾਵੇਗੀ। ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਸਪੈਸ਼ਲ ਕੈਂਪ ਮਿਤੀ 19.11.2022 (ਸ਼ਨੀਵਾਰ), 20.11.2022 (ਐਤਵਾਰ) ਅਤੇ 03.12.2022 (ਸ਼ਨੀਵਾਰ), 04.12.2022 (ਐਤਵਾਰ) ਨੂੰ ਲਗਾਏ ਜਾਣੇ ਹਨ। ਉਨਾਂ ਦੱਸਿਆ ਕਿ ਮਿਤੀ 05.01.2023 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਇਸ ਮੌਕੇ ਵਧੀਕ ਜ਼ਿਲਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਐਸਡੀਐਮ ਗੋਪਾਲ ਸਿੰਘ, ਚੋਣ ਤਹਿਸੀਲਦਾਰ ਹਰਜਿੰਦਰ ਕੌਰ ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD