Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ : ਅਮਨ ਅਰੋੜਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ

Aman Arora, Housing and Urban Development Minister, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 18 Aug 2022

Last updated on: Aug 18, 2022, 00:00 IST

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ। 

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। 

ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ। ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। 

ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Aman Arora , Housing and Urban Development Minister , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD