Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

Inderjit Singh Harpura, District Public Relations Officer, Gurdaspur

Web Admin

Web Admin

5 Dariya News

ਗੁਰਦਾਸਪੁ , 18 Aug 2022

Last updated on: Aug 18, 2022, 00:00 IST

ਇੰਦਰਜੀਤ ਸਿੰਘ ਹਰਪੁਰਾ ਨੇ ਅੱਜ ਬਾਅਦ ਦੁਪਿਹਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇੰਦਰਜੀਤ ਸਿੰਘ ਹਰਪੁਰਾ ਇਸ ਤੋਂ ਪਹਿਲਾਂ ਬਟਾਲਾ ਵਿਖੇ ਡੀ.ਪੀ.ਆਰ.ਓ. ਤਾਇਨਾਤ ਸਨ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਗੁਰਦਾਸਪੁਰ ਵਿਖੇ ਤਾਇਨਾਤ ਕੀਤਾ ਗਿਆ ਹੈ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵਿਖੇ ਬਤੌਰ ਡੀ.ਪੀ.ਆਰ.ਓ. ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਜਨ ਸਧਾਰਨ ਤੱਕ ਪਹੁੰਚਾਉਣ ਲਈ ਪੂਰੀ ਸਹਿਰਦਤਾ ਨਾਲ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੀਡੀਆ ਅਤੇ ਸਰਕਾਰ ਦੇ ਰਿਸ਼ਤੇ ਨੂੰ ਹੋਰ ਸੁਖਾਵਾਂ ਅਤੇ ਨਿੱਘਾ ਬਣਾਇਆ ਜਾਵੇਗਾ। 

ਡੀ.ਪੀ.ਆਰ.ਓ. ਇੰਦਰਜੀਤ ਸਿੰਘ ਹਰਪੁਰਾ ਦੇ ਅਹੁਦਾ ਸੰਭਾਲਣ ਮੌਕੇ ਸ. ਹਰਜਿੰਦਰ ਸਿੰਘ ਕਲਸੀ, ਡੀ.ਪੀ.ਆਰ.ਓ. ਬਟਾਲਾ, ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਸੈਕਟਰੀ ਦਲਜੀਤ ਸਿੰਘ ਬਮਰਾਹ, ਡਾ. ਮਲਵਿੰਦਰ ਸਿੰਘ, ਵਰਿੰਦਰਜੀਤ ਸਿੰਘ ਅੰਮੋਨੰਗਲ, ਸ. ਮੋਹਨ ਸਿੰਘ ਹਰਪੁਰਾ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਗੁਰਦਾਸਪੁਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

 

Tags: Inderjit Singh Harpura , District Public Relations Officer , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD