Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਘਰਾਂ ਦੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨਾ ਬਣਾਇਆ ਜਾਵੇ ਯਕੀਨੀ : ਸੰਦੀਪ ਹੰਸ

ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਚਲਾਈ ਜਾਵੇ ਵਿਸ਼ੇਸ਼ ਮੁਹਿੰਮ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 18 Aug 2022

Last updated on: Aug 18, 2022, 00:00 IST

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮਾਸਿਕ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਾਰਜਕਾਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਘਰਾਂ ਦੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਗਿੱਲੇ ਤੇ ਸੁੱਕੇ ਕੂੜੇ ਦੇ ਪ੍ਰਬੰਧਨ ਲਈ ਗੰਭੀਰਤਾ ਦਿਖਾਈ ਜਾਵੇ। 

ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਰੋਕਥਾਮ ਲਈ ਵਿਸ਼ੇਸ਼ ਕਦਮ ਉਠਾਏ ਜਾਣ ਅਤੇ ਸਖਤ ਕਾਰਵਾਈ ਕਰਦੇ ਹੋਏ ਚਲਾਨ ਵੀ ਕੱਟੇ ਜਾਣ ਕਿਉਂਕਿ ਹੁਣ ਸਿੰਗਲ ਯੂਜ਼ ਪਲਾਸਟਿਕ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਸ਼ੁਰੂ ਕੀਤੇ ਵਿਕਾਸ ਕਾਰਜ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤੇ ਜਾਣ। 

ਇਸ ਤੋਂ ਇਲਾਵਾ ਵਿਕਾਸ ਕੰਮ ਮੁਕੰਮਲ ਹੋਣ ’ਤੇ ਵਰਤੋਂ ਸਰਟੀਫਿਕੇਟ ਵੀ ਮੁਹੱਈਆ ਕਰਵਾਏ ਜਾਣ। ਉਨ੍ਹਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਯੂ.ਈ.ਆਈ.ਪੀ., ਪ੍ਰਧਾਨ ਮੰਤਰੀ ਆਵਾਸ ਯੋਜਨਾ ਤੋਂ ਇਲਾਵਾ ਹੋਰ ਕਈ ਯੋਜਨਾਵਾਂ ਦੀ ਸਮੀਖਿਆ ਵੀ ਕੀਤੀ।ਸ਼੍ਰੀ ਸੰਦੀਪ ਹੰਸ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਸੁਚਾਰੂ ਢੰਗ ਨਾਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਇਲਾਵਾ ਕੋਵਿਡ-19 ਤੋਂ ਬਚਾਅ ਸਬੰਧੀ, ਡੇਂਗੂ ਦੀ ਰੋਕਥਾਮ ਲਈ ਇਕ ਮੁਹਿੰਮ ਵਜੋਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। 

ਉਨ੍ਹਾਂ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਸਕੂਲਾਂ ਅਤੇ ਕਾਲਜਾਂ ਵਿਚ ਵੀ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਕਿਹਾ। ਉਨ੍ਹਾਂ ਜਿਥੇ ਕੋਵਿਡ ਵੈਕਸੀਨੇਸ਼ਨ ਦਾ ਜਾਇਜ਼ਾ ਲਿਆ, ਉਥੇ ਸਿਹਤ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਦਾ ਮੁਲਾਂਕਣ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਯੂ.ਆਈ.ਡੀ. (ਦਿਵਆਂਗ ਵਿਅਕਤੀਆਂ ਲਈ ਵਿਲੱਖਣ ਪਹਿਚਾਣ ਕਾਰਡ) ਕਾਰਡਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਨਿਯਮਾਂ ਮੁਤਾਬਕ ਵੱਧ ਤੋਂ ਵੱਧ ਕਾਰਡ ਬਣਾਏ ਜਾਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਸੁਵਿਧਾ ਤੋਂ ਵਾਂਝਾ ਨਾ ਰਹਿ ਸਕੇ।

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਨੀਰਜ ਕੁਮਾਰ, ਸਿਵਲ ਸਰਜਨ ਡਾ. ਅਮਰਜੀਤ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਤਿਵਾੜੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ, ਬੀ.ਡੀ.ਪੀ.ਓਜ਼, ਕਾਰਜਸਾਧਕ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਐਕਸੀਅਨ ਤੇ ਹੋਰ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD