Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਗਹਿਲੇਵਾਲ 'ਚ 4 ਕਰੋੜ ਦੀ ਲਾਗਤ ਨਾਲ ਸਥਾਪਤ 66 ਕੇ.ਵੀ. ਸਬ-ਸਟੇਸ਼ਨ ਲੋਕਾਂ ਨੂੰ ਸਮਰਪਿਤ

ਪੰਚਾਇਤ ਵੱਲੋਂ ਸਬ-ਸਟੇਸ਼ਨ ਬਣਾਉਣ ਲਈ 10 ਕਨਾਲ ਜ਼ਮੀਨ ਪੀ.ਐਸ.ਪੀ.ਸੀ.ਐਲ. ਨੂੰ ਦਿੱਤੀ ਗਈ ਸੀ ਮੁਫਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਾਹਨੇਵਾਲ (ਲੁਧਿਆਣਾ) , 18 Aug 2022

Last updated on: Aug 18, 2022, 00:00 IST

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗਹਿਲੇਵਾਲ ਵਿਖੇ 66 ਕੇਵੀ ਸਬ-ਸਟੇਸ਼ਨ ਲੋਕ ਅਰਪਣ ਕੀਤਾ। ਇਸ ਸਬ-ਸਟੇਸ਼ਨ ਦਾ ਨਿਰਮਾਣ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਇੱਥੇ 12.5 ਮੈਗਾ ਵੋਲਟ ਐਂਪੀਅਰ (ਐਮ.ਵੀ.ਏ) ਦਾ ਪਾਵਰ ਟਰਾਂਸਫਾਰਮਰ ਲਗਾਇਆ ਗਿਆ ਹੈ ਜੋ ਕਿ ਬਿਜਲੀ ਸਪਲਾਈ ਵਿੱਚ ਸੁਧਾਰ ਕਰੇਗਾ ਅਤੇ ਸਾਹਨੇਵਾਲ ਖੇਤਰ ਦੇ ਕਈ ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗਾ। 

ਉਨ੍ਹਾਂ ਦੱਸਿਆ ਕਿ ਇੱਥੇ 66 ਕੇਵੀ ਚੌਂਤਾ ਅਤੇ ਕੋਹਾੜਾ ਲਾਈਨ ਨੂੰ ਟੈਪ ਕਰਕੇ 2.5 ਕਿਲੋਮੀਟਰ ਦਾ ਲਿੰਕ ਬਣਾਇਆ ਗਿਆ ਹੈ। ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਸਬ-ਸਟੇਸ਼ਨ ਦੇ ਚਾਲੂ ਹੋਣ ਨਾਲ 66 ਕੇ.ਵੀ. ਸਬ-ਸਟੇਸ਼ਨ ਚੌਂਤਾ ਅਤੇ 66 ਕੇ.ਵੀ. ਸਬ-ਸਟੇਸ਼ਨ ਭੈਣੀ ਸਾਹਿਬ ਨੂੰ ਰਾਹਤ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਬਿਜਲੀ ਸਬੰਧੀ ਸਮੱਸਿਆਵਾਂ ਤੋਂ ਨਿਜਾਤ ਮਿਲੇਗੀ। 

ਇਸ ਸਬ-ਸਟੇਸ਼ਨ ਦੇ ਬਣਨ ਨਾਲ ਆਸ-ਪਾਸ ਦੇ ਪਿੰਡਾਂ ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਸ਼ੇਰੀਆਂ, ਮੱਲੇਵਾਲ, ਫਤਿਹਗੜ੍ਹ ਜੱਟਾਂ, ਫਤਿਹਗੜ੍ਹ ਗੁੱਜਰਾਂ, ਕਾਲਸ ਕਲਾਂ, ਕਾਲਸ ਖੁਰਦ, ਮਾੜੇਵਾਲ, ਭਮਾਂ ਕਲਾਂ, ਭਮਾਂ ਖੁਰਦ ਅਤੇ ਹਾੜੀਆਂ ਆਦਿ ਨੂੰ ਸਿੱਧੇ ਤੌਰ 'ਤੇ ਬਿਜਲੀ ਸਪਲਾਈ ਮੁਹੱਈਆ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸਿੱਧੇ ਤੌਰ 'ਤੇ ਹੋਰ 12 ਪਿੰਡਾਂ ਨੂੰ ਜਿਵੇਂਕਿ ਪ੍ਰਿਥੀਪੁਰ, ਪੰਜੇਟਾ, ਰਜੂਲ, ਜਿਉਣੇਵਾਲ, ਬਲੀਵਾਲ, ਭੁਪਾਣਾ ਅਤੇ ਸਤਿਆਣਾ ਆਦਿ ਨੂੰ ਬਿਜਲੀ ਸਪਲਾਈ ਵਿੱਚ ਸੁਧਾਰ ਮਿਲੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਵੋਲਟੇਜ ਦੇ ਉਤਰਾਅ-ਚੜ੍ਹਾਅ ਦੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਹੱਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਪਾਵਰਕੌਮ ਨੂੰ ਬਿਜਲੀ ਸਬ ਸਟੇਸ਼ਨ ਸਥਾਪਤ ਕਰਨ ਲਈ 10 ਕਨਾਲ ਜ਼ਮੀਨ ਮੁਫ਼ਤ ਦੇਣ ਲਈ ਗਹਿਲੇਵਾਲ ਦੀ ਪੰਚਾਇਤ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦੇ ਫੈਸਲੇ ਨਾਲ ਲਗਭਗ 80 ਫੀਸਦੀ ਬਿਜਲੀ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ।

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਇੱਥੇ ਗਰਿੱਡ ਸਬ-ਸਟੇਸ਼ਨ ਸਥਾਪਤ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸਰਕਾਰ ਵੱਲੋਂ ਗਹਿਲੇਵਾਲ ਵਿੱਚ ਆਮ ਆਦਮੀ ਕਲੀਨਿਕ ਵੀ ਬਣਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡੀ.ਪੀ.ਐਸ. ਗਰੇਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD