Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਲੋਕਾਂ ਦਾ ਵੱਡੀ ਗਿਣਤੀ ‘ਚ ਅੱਗੇ ਆਉਣਾ ਸ਼ੁੱਭ ਸੰਕੇਤ : ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵੈਟਲੈਂਡ ਨੂੰ ਵਿਕਸਿਤ ਕਰਨ ਦੇ ਦਿੱਤੇ ਨਿਰਦੇਸ਼, ਜੰਗਲਾਤ ਮੰਤਰੀ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

Lal Chand, Lal Chand Kataruchak, Food, Civil Supplies and Consumer Affairs Minister, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮੋਹਾਲੀ , 18 Aug 2022

Last updated on: Aug 18, 2022, 00:00 IST

ਪੰਜਾਬ ਵਿੱਚ ਜੰਗਲਾਤ ਹੇਠਲੇ ਰਕਬੇ ਵਿੱਚ ਵਾਧਾ ਕਰਨ ਅਤੇ ਇਸ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਜਿਸਦੇ ਸਿੱਟੇ ਵਜੋਂ ਲੋਕ ਵੱਡੀ ਗਿਣਤੀ ਵਿੱਚ ਇਸ ਨੇਕ ਕੰਮ ਵਿੱਚ ਯੋਗਦਾਨ ਪਾਉਣ ਲਈ ਅੱਗੇ ਆ ਰਹੇ ਹਨ। ਇਹ ਵਿਚਾਰ ਮੋਹਾਲੀ ਦੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਯੋਜਨਾਵਾਂ ਦੀ ਸਮੀਖਿਆ ਕਰਦੇ ਹੋਏ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਗਟ ਕੀਤੇ।

ਇਸ ਮੌਕੇ ਉਨ੍ਹਾਂ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵਿਖੇ ਸਥਿਤ ਵੈਟਲੈਂਡ, ਜਿਥੇ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਪਰਵਾਸੀ ਪੰਛੀ ਆਉਂਦੇ ਹਨ, ਨੂੰ ਵਿਕਸਿਤ ਕੀਤੇ ਜਾਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਹੁਸ਼ਿਆਰਪੁਰ ਵਿਖੇ ਲੱਕੜ ਮੰਡੀ ਨੂੰ ਵੀ ਵਿਕਸਿਤ ਕੀਤੇ ਜਾਣ ਲਈ ਕਿਹਾ ਤਾਂ ਜੋ ਕਿਸਾਨਾਂ ਅਤੇ ਸਰਕਾਰ ਦਰਮਿਆਨ ਸਿੱਧਾ ਸੰਪਰਕ ਹੋਵੇ ਅਤੇ ਨਿੱਜੀ ਲੋਕਾਂ ਹੱਥੋਂ ਕਿਸਾਨਾਂ ਦੀ ਲੁੱਟ ਨਾ ਹੋਵੇ।ਇਸ ਮੌਕੇ ਮੰਤਰੀ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 51 ਲੱਖ ਤੋਂ ਵੱਧ ਬੂਟੇ ਵੰਡੇ ਜਾਣ ਦਾ ਟੀਚਾ ਹੈ ਜਿਸ ਵਿੱਚੋਂ 35 ਲੱਖ ਬੂਟਿਆਂ ਦੀ ਵੰਡ ਕੀਤੀ ਜਾ ਚੁੱਕੀ ਹੈ। 

ਇਸੇ ਤਰ੍ਹਾਂ ਪਨਕੈਂਪਾ ਸਕੀਮ ਤਹਿਤ 47 ਲੱਖ ਬੂਟੇ ਵੰਡੇ ਜਾਣ ਦਾ ਟੀਚਾ ਹੈ ਜਿਸ ਵਿੱਚੋਂ 39.5 ਲੱਖ ਬੂਟੇ ਵੰਡੇ ਜਾ ਚੁੱਕੇ ਹਨ। ਗੁਰੂ ਨਾਨਕ ਬਗੀਚੀ ਯੋਜਨਾ ਸਬੰਧੀ ਸ੍ਰੀ ਕਟਾਰੂਚੱਕ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਇਸ ਯੋਜਨਾ ਤਹਿਤ ਜਾਪਾਨ ਦੀ ਮੀਆਂਵਾਕੀ ਕਿਸਮ ਦੇ ਬੂਟਿਆਂ ਰਾਹੀਂ ਸੂਬੇ ਦੇ 94 ਸਥਾਨਾਂ ਉੱਤੇ ਛੋਟੇ ਜੰਗਲ ਸਥਾਪਤ ਕੀਤੇ ਜਾਣ ਦਾ ਟੀਚਾ ਹੈ ਜਿਨ੍ਹਾਂ ਵਿੱਚੋਂ 36 ਥਾਵਾਂ ਉੱਤੇ ਇਹ ਕੰਮ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਚੁੱਕਿਆ ਹੈ। ਇਸੇ ਤਰ੍ਹਾਂ ਹੀ ਪੰਜਾਬ ਭਰ ਵਿੱਚ 16905 ਤ੍ਰਿਵੈਣੀਆਂ ਸਥਾਪਤ ਕੀਤੇ ਜਾਣ ਦਾ ਟੀਚਾ ਹੈ ਜਿਨ੍ਹਾਂ ਵਿੱਚੋਂ 6463 ਤ੍ਰਿਵੈਣੀਆਂ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ। 

ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿਚਲੇ ਚਿੜੀਆਘਰਾਂ ਅਤੇ ਉਨ੍ਹਾਂ ਵਿੱਚ ਰੱਖੇ ਗਏ ਜਾਨਵਰਾਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਕਿਉਂਕਿ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਲਈ ਜੰਗਲੀ ਜੀਵਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਜੰਗਲਾਤ ਵਿਭਾਗ) ਰਾਜੀ ਪੀ. ਸ੍ਰੀਵਾਸਤਵਾ ਨੇ ਵਿਭਾਗੀ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਤ ਯੋਜਨਾਵਾਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਗੁਣਵੱਤਾ ਦਾ ਖਾਸ ਧਿਆਨ ਰੱਖਣ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ (ਜੰਗਲਾਤ ਵਿਭਾਗ) ਚੰਦਰ ਗੈਂਦ, ਸਕੱਤਰ (ਜੰਗਲਾਤ ਅਤੇ ਜੰਗਲੀ ਜੀਵ) ਇੰਦੂ ਮਲਹੋਤਰਾ, ਪ੍ਰਮੁੱਖ ਮੁੱਖ ਵਣਪਾਲ ਰਮਾਕਾਂਤ ਮਿਸ਼ਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Lal Chand , Lal Chand Kataruchak , Food , Civil Supplies and Consumer Affairs Minister , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD