Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਟਰਾਂਸਪੋਰਟ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਵਿਭਾਗ ਨੂੰ ਤਰੱਕੀ ਦੀ ਲੀਹ 'ਤੇ ਲਿਆਉਣ ਲਈ ਮਾਨ ਸਰਕਾਰ ਦਾ ਸਾਥ ਦੇਣ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ

Harpal Singh Cheema, Finance, Planning, Excise and Taxation Minister, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 18 Aug 2022

ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨੂੰ ਇਸ ਮਿਸ਼ਨ 'ਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਅੱਜ ਇਥੇ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਮੁਲਾਜ਼ਮ ਯੂਨੀਅਨਾਂ ਨੇ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ, ਬੱਸਾਂ ਦੇ ਰੂਟਾਂ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਮੇਤ ਕਈ ਮੁੱਦੇ ਉਠਾਏ।

ਯੂਨੀਅਨਾਂ ਵੱਲੋਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ ਦੀ ਮੰਗ ਦਾ ਸਵਾਗਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲਾਹੇਵੰਦ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਟਰਾਂਸਪੋਰਟ ਵਿਭਾਗ ਦੀ ਬਿਹਤਰੀ ਲਈ ਹੇਠਲੇ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਵਿਭਾਗ ਦੀ ਤਰੱਕੀ ਹੀ ਉਨ੍ਹਾਂ ਦੇ ਸਾਰੇ ਮਸਲਿਆਂ ਦਾ ਹੱਲ ਹੋਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਟਰਾਂਸਪੋਰਟ ਮਾਫੀਆ ਦੇ ਪ੍ਰਭਾਵ ਹੇਠ ਸਨ ਅਤੇ ਉਨ੍ਹਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਨੇ ਵਿਭਾਗ ਨੂੰ ਵਿੱਤੀ ਸੰਕਟ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਨਾ ਸਿਰਫ਼ ਸਰਕਾਰੀ ਬੱਸਾਂ ਨੂੰ ਸਿੱਧੇ ਦਿੱਲੀ ਹਵਾਈ ਅੱਡੇ ਤੱਕ ਚਲਾਉਣਾ ਸ਼ੁਰੂ ਕੀਤਾ ਹੈ, ਸਗੋਂ ਸੂਬੇ ਦੇ ਵੱਖ-ਵੱਖ ਰੂਟਾਂ 'ਤੇ ਸਰਕਾਰੀ ਬੱਸਾਂ ਨੂੰ ਸਫ਼ਲਤਾਪੂਰਵਕ ਚਲਾਉਣ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਮਾਫ਼ੀਆ ਨੂੰ ਵੀ ਨੱਥ ਪਾਈ ਹੈ।

ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਵੱਲੋਂ ਉਠਾਈਆਂ ਜਾਇਜ਼ ਮੰਗਾਂ ਜਿਸ ਲਈ ਵਿੱਤੀ ਸਹਾਇਤਾ ਦੀ ਲੋੜ ਹੈ, ਬਾਰੇ ਇੱਕ ਨੋਟ ਤਿਆਰ ਕਰਕੇ ਉਨ੍ਹਾਂ ਨਾਲ ਸਾਂਝਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕਿਆਂ ਕਰਨ ਦਾ ਮੁੱਦਾ ਬੀਤੇ ਦਿਨ ਹੋਈ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਯਕੀਨ ਦਿਵਾਇਆ ਕਿ ਸਰਕਾਰ ਵੱਲੋਂ 36000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਐਮਡੀ ਪੀ.ਆਰ.ਟੀ.ਸੀ ਪੂਨਮਦੀਪ ਕੌਰ ਢਿੱਲੋਂ ਅਤੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਵੀ ਹਾਜ਼ਰ ਸਨ।

 

Tags: Harpal Singh Cheema , Finance , Planning , Excise and Taxation Minister , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD