Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋ ਪਾਰਟੀ ਪੱਧਰ ਤੋਂ ਉਪਰ ਉੱਠ ਕੇ, ਕਾਂਗਰਸੀ ਸਰਪੰਚ ਨੂੰ ਆਪਣੇ ਪਿੰਡ 'ਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਦਿੱਤੀ ਵਧਾਈ

ਕਿਹਾ! ਸਮਾਜ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਕਿਸੇ ਵੀ ਪਾਰਟੀ ਦੇ ਹੋਣ, ਕੀਤੇ ਜਾਣਗੇ ਸਨਮਾਨਿਤ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sarvjit Kaur Manuke, Hardeep Singh Mundian, Surabhi Malik

Web Admin

Web Admin

5 Dariya News

ਮੰਡਿਆਣੀ (ਲੁਧਿਆਣਾ) , 19 Aug 2022

Last updated on: Aug 19, 2022, 00:00 IST

ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੰਮ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ।

ਧਾਲੀਵਾਲ ਨੇ ਸਮਾਜਿਕ ਬੁਰਾਈਆਂ ਵਿਰੁੱਧ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਕੋਈ ਵਿਅਕਤੀ ਕਿਸੇ ਹੋਰ ਸਿਆਸੀ ਪਾਰਟੀ ਦਾ ਹੋਵੇ, ਜਿਵੇਂ ਕਿ ਗੁਰਪ੍ਰੀਤ ਕੌਰ, ਜੋ ਕਾਂਗਰਸ ਪਾਰਟੀ ਨਾਲ ਸਬੰਧਤ ਹੈ, ਜੇਕਰ ਉਹ ਸਮਾਜ ਦੀ ਬਿਹਤਰੀ ਲਈ ਸੱਚੇ ਦਿਲੋਂ ਕੰਮ ਕਰ ਰਹੇ ਹਨ ਤਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਪੰਚਾਇਤਾਂ ਨੂੰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਹੈ।ਇਸ ਮੌਕੇ ਵਿਧਾਇਕਾਂ ਸਰਵਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰਾਂ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਸਮਾਜਿਕ ਬੁਰਾਈ ਵਿਰੁੱਧ ਪਹਿਲਾਂ ਹੀ ਜੰਗ ਜਾਰੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਲੋਕਾਂ ਨਾਲ ਕੀਤੇ ਕਈ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਇੰਦਰਾ ਗਾਂਧੀ ਇੰਟਰਨੈਸ਼ਨਲ (ਆਈ.ਜੀ.ਆਈ.) ਏਅਰਪੋਰਟ, ਨਵੀਂ ਦਿੱਲੀ ਤੱਕ ਸਰਕਾਰੀ ਵੋਲਵੋ ਬੱਸ ਸੇਵਾ, ਸਰਕਾਰ ਬਣਨ ਦੇ ਪੰਜ ਮਹੀਨਿਆਂ ਅੰਦਰ ਗੈਂਗਸਟਰਵਾਦ ਵਿਰੁੱਧ ਜੰਗ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਦੋਵਾਂ ਵਿਭਾਗਾਂ ਦੇ ਬਜਟ ਵਿੱਚ ਵੀ ਵਾਧਾ ਕੀਤਾ ਹੈ।ਕੈਬਨਿਟ ਮੰਤਰੀ ਵੱਲੋ ਜਨਮ ਅਸ਼ਟਮੀ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਹਰਜੀਤ ਸਿੰਘ, ਐਸ.ਡੀ.ਐਮ. ਵਿਕਾਸ ਹੀਰਾ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sarvjit Kaur Manuke , Hardeep Singh Mundian , Surabhi Malik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD