Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਲਮੀਕਿ ਭਾਈਚਾਰੇ ਦੀਆਂ ਪ੍ਰਮੁੱਖ ਮੰਗਾਂ ਪ੍ਰਵਾਨ

ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਮੁੱਖ ਮੰਤਰੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 20 Aug 2022

Last updated on: Aug 20, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਦੀਆਂ ਜਾਂਚ ਏਜੰਸੀਆਂ ਕਿਸੇ ਵੀ ਪੜਤਾਲ ਲਈ ਪੂਰਨ ਤੌਰ ’ਤੇ ਸਮਰੱਥ ਹਨ ਅਤੇ ਕਿਸੇ ਵੀ ਕੇਂਦਰੀ ਏਜੰਸੀ ਨੂੰ ਜਾਂਚ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਅੱਜ ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਸਮੁੱਚੀ ਕਾਰਵਾਈ ਨੂੰ ਯਕੀਨੀ ਬਣਾਉਣ ਵਾਸਤੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। 

ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਏਜੰਸੀਆਂ ਆਪਣੇ ਪੱਧਰ ਉਤੇ ਸਮਰੱਥ ਹਨ, ਇਸ ਲਈ ਜਾਂਚ ਸੀ.ਬੀ.ਆਈ. ਜਾਂ ਕਿਸੇ ਹੋਰ ਕੇਂਦਰੀ ਏਜੰਸੀ ਦੇ ਹੱਥ ਵਿਚ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਭਗਵਾਨ ਵਾਲਮੀਕਿ ਤੀਰਥ ਸੱਥਲ ਦੇ ਪ੍ਰਬੰਧਾਂ ਸਬੰਧੀ ਵਿਵਾਦ ਦਾ ਮਸਲਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਸੁਲਝਾਇਆ ਜਾਵੇਗਾ। 

ਲਾਅ ਅਫਸਰਾਂ ਦੀ ਨਿਯੁਕਤੀ ਦੇ ਮਾਮਲੇ 'ਤੇ ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਇਨ੍ਹਾਂ ਅਸਾਮੀਆਂ 'ਤੇ ਕਿਸੇ ਵੀ ਹੋਰ ਸੂਬੇ ਵਿਚ ਰਾਖਵਾਂਕਰਨ ਨਹੀਂ ਹੈ। ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਬਾਰੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ ਅਤੇ ਛੇਤੀ ਹੀ ਭਾਈਚਾਰੇ ਨੂੰ ਚੰਗੀ ਖਬਰ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾ ਰਹੀਆਂ ਹਨ। 

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਲੁਧਿਆਣਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚੋਂ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਾਰੀਆਂ ਭਰਤੀਆਂ ਰੈਗੂਲਰ ਆਧਾਰ ’ਤੇ ਕਰਨ ਦਾ ਉਪਰਾਲਾ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਰਸੂਖਵਾਨ ਲੋਕਾਂ ਤੋਂ ਵਾਪਸ ਕਰਵਾਈ ਜਾ ਰਹੀ ਪੰਚਾਇਤੀ ਜ਼ਮੀਨ ਵਿੱਚੋਂ 33 ਫੀਸਦੀ ਜ਼ਮੀਨ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਮੁਕਾਬਲੇ ਦੀ ਸਿਖਲਾਈ ਦੇਣ ਲਈ ਮੋਹਾਲੀ ਵਿਖੇ ਅਤਿ ਆਧੁਨਿਕ ਅੰਬੇਡਕਰ ਭਵਨ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਸੋਸ਼ਲ ਮੀਡੀਆ 'ਤੇ ਅਪਮਾਨਜਨਕ ਪੋਸਟਾਂ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD