Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

2024 ਦੀਆਂ ਚੋਣਾਂ ਲਈ ਕੇਜਰੀਵਾਲ ਨੂੰ ਮੋਦੀ ਦੇ ਬਦਲ ਵਜੋਂ ਦੇਖ ਰਹੇ ਹਨ ਭਾਰਤ ਦੇ ਲੋਕ : ਮਲਵਿੰਦਰ ਸਿੰਘ ਕੰਗ

ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਤੋਂ ਨਰਿੰਦਰ ਮੋਦੀ ਸਰਕਾਰ ਚਿੰਤਤ : ਮਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Bharatiya Janata Party, BJP, Narendra Modi, Central Bureau of Investigation, CBI, Arvind Kejriwal

Web Admin

Web Admin

5 Dariya News

ਚੰਡੀਗੜ੍ਹ , 20 Aug 2022

Last updated on: Aug 20, 2022, 00:00 IST

ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਨੇ ਭਾਜਪਾ ਨੂੰ ਚਿੰਤਾ ਵਿਚ ਪਾ ਦਿੱਤਾ ਹੈ, ਜਿਸ ਕਾਰਨ ਉਹ ‘ਆਪ’ ਆਗੂਆਂ ਨੂੰ ਰੋਕਣ ਲਈ ਸੀਬੀਆਈ ਦੀ ਦੁਰਵਰਤੋਂ ਤੱਕ ਕਰ ਰਹੀ ਹੈ। 

ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਨੂੰ ਇਹ ਸਾਫ ਦਿਖਾਈ ਦੇ ਰਿਹਾ ਹੈ ਕਿ 2024 ਦੀਆਂ ਅਗਲੀਆਂ ਚੋਣਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ (ਮੋਦੀ ਬਨਾਮ ਕੇਜਰੀਵਾਲ) ਵਿਚਾਲੇ ਹੋਣਗੀਆਂ। ਇਸ ਲਈ ਉਹ ਕਿਸੇ ਵੀ ਕੀਮਤ 'ਤੇ ਕੇਜਰੀਵਾਲ ਨੂੰ ਰੋਕਣਾ ਚਾਹੁੰਦੇ ਹਨ।

ਕੰਗ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੇ ਛਾਪੇ ਕਰਵਾਉਣ ਲਈ ਕੇਂਦਰ 'ਤੇ ਵਰ੍ਹਦਿਆਂ ਕਿਹਾ, "ਅਸੀਂ ਪ੍ਰਧਾਨ ਮੰਤਰੀ ਮੋਦੀ ਅਤੇ ਸੀਬੀਆਈ ਦੇ ਛਾਪਿਆਂ ਤੋਂ ਡਰਦੇ ਨਹੀਂ ਹਾਂ। ਦੇਸ਼ ਭਰ ਦੇ ਲੋਕ ਕੇਜਰੀਵਾਲ ਨੂੰ ਮੋਦੀ ਦੇ ਬਦਲ ਵਜੋਂ ਦੇਖ ਰਹੇ ਹਨ ਅਤੇ ਭਾਜਪਾ ਕੇਜਰੀਵਾਲ ਦੇ ਵਧਦੇ ਸਿਆਸੀ ਕੱਦ ਤੋਂ ਘਬਰਾਈ ਹੋਈ ਹੈ।" 

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਦਿੱਲੀ ਮਾਡਲ 'ਤੇ ਨਿਊਯਾਰਕ ਟਾਈਮਜ਼ ਦੁਆਰਾ ਫਰੰਟ ਪੇਜ ਦੀ ਕਵਰੇਜ ਨੂੰ ਫਰਜ਼ੀ ਖ਼ਬਰ ਕਹਿ ਰਹੇ ਹਨ, ਹਾਲਾਂਕਿ, ਅਖਬਾਰ ਨੇ ਖੁਦ ਸਪੱਸ਼ਟ ਕੀਤਾ ਹੈ ਕਿ ਇਹ ਸੁਤੰਤਰ, ਨਿਰਪੱਖ ਅਤੇ ਜ਼ਮੀਨੀ ਰਿਪੋਰਟਿੰਗ ਰਾਹੀਂ ਤਿਆਰ ਕੀਤੀ ਖ਼ਬਰ ਹੈ। ਨਿਊਯਾਰਕ ਟਾਈਮਜ਼ ਨੇ ਭਾਜਪਾ ਅਤੇ ਵਿਰੋਧੀ ਧਿਰ ਦੇ ਦਾਅਵਿਆਂ ਦਾ ਖੰਡਨ ਕੀਤਾ ਹੈ ਕਿ ਇਹ ਖ਼ਬਰ ਇੱਕ ਇਸ਼ਤਿਹਾਰ ਸੀ ਅਤੇ ਸਪੱਸ਼ਟ ਕੀਤਾ ਕਿ ਦਿੱਲੀ ਸਿੱਖਿਆ ਮਾਡਲ ਬਾਰੇ ਲੇਖ ਉਸ ਦੇ ਸਟਾਫ ਦੀਆਂ ਜ਼ਮੀਨੀ ਰਿਪੋਰਟਾਂ 'ਤੇ ਅਧਾਰਤ ਸੀ। 

ਪਰ ਵਿਰੋਧੀ ਧਿਰ ਅਜੇ ਵੀ ‘ਆਪ’ ਨੂੰ ਝੂਠਾ ਪ੍ਰਚਾਰ ਕਰਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਭਾਰਤ ਨੂੰ ਵਿਸ਼ਵ ਵਿੱਚ ਨੰਬਰ 1 ਰਾਸ਼ਟਰ ਬਣਾਉਣ ਦੇ ਇੱਕ ਕੌਮੀ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਅਤੇ ਦਿੱਲੀ ਮਾਡਲ ਨੂੰ ਵੀ ਵਿਸ਼ਵ ਭਰ ਵਿੱਚ ਮਾਨਤਾ ਮਿਲ ਰਹੀ ਹੈ। ਇਸ ਕਾਰਨ ਮੋਦੀ ਸਰਕਾਰ ‘ਆਪ’ ਦੇ ਸਿਹਤ ਅਤੇ ਸਿੱਖਿਆ ਮਾਡਲ ਨੂੰ ਤਬਾਹ ਕਰਨਾ ਚਾਹੁੰਦੀ ਹੈ। 

ਕੰਗ ਨੇ ਕਿਹਾ ਕਿ ਸੀਬੀਆਈ ਅਤੇ ਈਡੀ ਦੇ ਛਾਪੇ ਅਰਵਿੰਦ ਕੇਜਰੀਵਾਲ ਦੇ 'ਮੇਕ ਇੰਡੀਆ ਨੰਬਰ 1' ਮਿਸ਼ਨ ਨੂੰ ਨਹੀਂ ਰੋਕ ਸਕਦੇ। ਉਨ੍ਹਾਂ ਦਿੱਲੀ ਦੀ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਹੋਣ ਦੇ ਦੋਸ਼ਾਂ ਨੂੰ ਨਕਾਰਦਿਆਂ ਇਸ ਨੂੰ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਭਾਜਪਾ ਸਰਕਾਰ ਦਾ 'ਪੋਲਿਟੀਕਲ ਪ੍ਰੋਪੇਗੰਡਾ' ਕਰਾਰ ਦਿੱਤਾ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Bharatiya Janata Party , BJP , Narendra Modi , Central Bureau of Investigation , CBI , Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD