Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਦੁੱਧ ਦੇ ਚਾਰ ਅਤੇ ਦੇਸੀ ਘਿਓ ਦਾ ਇਕ ਸੈਂਪਲ ਭਰਿਆ

Health, Tandarust Punjab, Mission Tandarust Punjab, Shaheed Bhagat Singh Nagar, SBS Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 20 Aug 2022

Last updated on: Aug 20, 2022, 00:00 IST

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਦੀਆਂ ਹਦਾਇਤਾਂ ’ਤੇ ਦੁੱਧ ਵਿੱਚ ਮਿਲਾਵਟ ਨੂੰ ਰੋਕਣ ਦੇ ਉਪਰਾਲੇ ਹੇਠ ਅੱਜ ਸੰਯੁਕਤ ਕਮਿਸ਼ਨਰ (ਫੂਡ ਸੇਫਟੀ) ਮਨੋਜ ਖੋਸਲਾ ਅਤੇ ਫੂਡ ਸੇਫਟੀ ਅਫ਼ਸਰ ਸ੍ਰੀਮਤੀ ਸੰਗੀਤਾ ਸਹਿਦੇਵ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਵਲੋਂ ਤੜਕਸਾਰ ਵੱਖ-ਵੱਖ ਡੇਅਰੀਆਂ, ਦੁੱਧ ਸਪਲਾਈ ਕਰਨ ਵਾਲੀਆਂ ਗੱਡੀਆਂ, ਟੈਂਕਰਾਂ ਵਿੱਚ ਲਿਜਾਏ ਜਾ ਰਹੇ ਦੁੱਧ ਦੀ ਚੈਕਿੰਗ ਕਰਦੇ ਹੋਏ ਦੁੱਧ ਦੇ 4 ਸੈਂਪਲ ਅਤੇ ਦੇਸੀ ਘਿਓ ਦਾ 1 ਸੈਂਪਲ ਭਰਕੇ ਨਿਰੀਖਣ ਹਿੱਤ ਪੰਜਾਬ ਸਟੇਟ ਫੂਡ ਲੈਬ ਖਰੜ ਵਿਖੇ ਭੇਜੇ ਗਏ।

ਸ੍ਰੀ ਖੋਸਲਾ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਮੌਜੂਦਾ ਸਮੇਂ ਗਾਂਵਾਂ ਦੀ ਬਿਮਾਰੀ ਕਾਰਨ ਦੁੱਧ ਦੀ ਪੈਦਾਵਾਰ 60 ਫੀਸਦੀ ਘੱਟ  ਗਈ ਹੈ, ਪਰ ਦੁੱਧ ਦੀ ਸਪਲਾਈ ਅਜੇ ਵੀ ਉਸੇ ਤਰ੍ਹਾਂ ਹੀ ਹੋ ਰਹੀ ਹੈ, ਜਿਸ ਤੋਂ ਜਾਪਦਾ ਹੈ ਕਿ ਦੁੱਧ ਵਿੱਚ ਮਿਲਾਵਟ ਹੋ ਸਕਦੀ ਹੈ। ਜਿਸ ਤਹਿਤ ਵਿਭਾਗ ਨੇ ਚੌਕਸੀ ਵਰਤਦੇ ਹੋਏ ਦੁੱਧ ਦੀ ਚੈਕਿੰਗ ਸਬੰਧੀ ਵੱਡੇ ਵੱਧਰ ’ਤੇ ਮੁਹਿੰਮ ਆਰੰਭੀ ਹੈ, ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।

ਫੂਡ ਸੇਫਟੀ ਅਫ਼ਸਰ ਸ੍ਰੀਮਤੀ ਸੰਗੀਤਾ ਸਹਿਦੇਵ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ ਦਿਨਾਂ ’ਚ ਵੀ ਜਾਰੀ ਰਹੇਗੀ ਅਤੇ ਮਿਲਾਵਟ ਸਾਬਿਤ ਹੋਣ ’ਤੇ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।

 

Tags: Health , Tandarust Punjab , Mission Tandarust Punjab , Shaheed Bhagat Singh Nagar , SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD