Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਮਨਸੁਖ ਮਾਂਡਵੀਯਾ ਨੇ ਪੀਜੀਆਈਐੱਮਈਆਰ ਸੈਟੇਲਾਈਟ ਸੈਂਟਰ, ਸੰਗਰੂਰ ਦਾ ਦੌਰਾ ਕੀਤਾ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ

ਸੈਟੇਲਾਈਟ ਸੈਂਟਰ ਜਨਵਰੀ, 2023 ਤੱਕ ਪੂਰੀ ਤਰ੍ਹਾਂ ਕੰਮ ਕਰਨਾ ਸ਼ੁਰੂ ਕਰੇਗਾ: ਕੇਂਦਰੀ ਸਿਹਤ ਮੰਤਰੀ

Mansukh Mandaviya, Union Minister of Health & Family Welfare, BJP, Bharatiya Janata Party

Web Admin

Web Admin

5 Dariya News

ਸੰਗਰੂਰ , 21 Aug 2022

Last updated on: Aug 21, 2022, 00:00 IST

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਅਤੇ ਰਸਾਇਣ ਅਤੇ ਖਾਦ ਮੰਤਰੀ ਡਾ. ਮਨਸੁਖ ਮਾਂਡਵੀਯਾ ਨੇ ਅੱਜ ਪੀਜੀਆਈਐੱਮਈਆਰ ਸੈਟੇਲਾਈਟ ਸੈਂਟਰ, ਸੰਗਰੂਰ ਦਾ ਦੌਰਾ ਕੀਤਾ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ।ਪ੍ਰੋਜੈਕਟ ਦੇ ਅਮਲ ਦੀ ਰਫ਼ਤਾਰ 'ਤੇ ਤਸੱਲੀ ਪ੍ਰਗਟ ਕਰਦੇ ਹੋਏ ਮੰਤਰੀ ਨੇ ਕਿਹਾ, “ਮੈਡੀਕਲ ਉਪਕਰਨਾਂ ਅਤੇ ਸਾਜੋ-ਸਮਾਨ ਦੀ ਖਰੀਦ ਸਮੇਤ ਜਿਸ ਰਫ਼ਤਾਰ ਨਾਲ ਕੰਮ ਚੱਲ ਰਿਹਾ ਹੈ, ਉਸ ਨਾਲ ਇਹ ਸੈਟੇਲਾਈਟ ਸੈਂਟਰ ਜਨਵਰੀ, 2023 ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ ਅਤੇ ਇਹ ਨਾ ਸਿਰਫ਼ ਸਥਾਨਕ ਲੋਕਾਂ ਲਈ ਸਗੋਂ ਦੂਰ-ਦੂਰ ਤੱਕ ਲੋਕਾਂ ਨੂੰ ਵੱਡੀ ਰਾਹਤ ਮੁਹੱਈਆ ਕਰਵਾਏਗਾ।"

ਪ੍ਰਧਾਨ ਮੰਤਰੀ ਵੱਲੋਂ 15 ਜੁਲਾਈ ਨੂੰ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਜਸ਼ਨਾਂ ਤਹਿਤ 75 ਦਿਨਾਂ ਲਈ ਸ਼ੁਰੂ ਕੀਤੀ ਗਈ ‘ਮੁਫ਼ਤ ਅਹਿਤਿਆਤੀ ਟੀਕਾਕਰਨ ਮੁਹਿੰਮ’ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਸਿਹਤ ਮੰਤਰੀ ਨੇ ਕਿਹਾ, “13 ਕਰੋੜ ਤੋਂ ਵੱਧ ਲੋਕ ਅੱਜ ਤੱਕ ਇੱਕ ਮਹੀਨੇ ਅਤੇ ਤਿੰਨ ਦਿਨਾਂ ਵਿੱਚ ਇਸ ਪਹਿਲਕਦਮੀ ਤਹਿਤ ਟੀਕਾਕਰਨ ਕਰਵਾ ਕੇ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ।"

 ਮੰਤਰੀ ਨੇ ਪੰਜਾਬ ਅਤੇ ਦੇਸ਼ ਦੇ ਲੋਕਾਂ ਖਾਸ ਕਰਕੇ ਕਮਜ਼ੋਰ ਅਬਾਦੀ ਨੂੰ 75 ਦਿਨਾਂ ਦੇ ਬਾਕੀ ਰਹਿੰਦੇ ਦਿਨਾਂ ਵਿੱਚ ਟੀਕਾਕਰਨ ਕਰਵਾਉਣ ਅਤੇ ਕੋਵਿਡ ਸੰਕਟ ਦਾ ਸਾਹਮਣਾ ਕਰਨ ਲਈ ਆਪਣੇ ਆਪ ਨੂੰ ਤਿਆਰ-ਬਰ-ਤਿਆਰ ਕਰਨ ਦੀ ਅਪੀਲ ਕੀਤੀ।"ਕੋਵਿਡ ਸੰਕਟ ਨੂੰ ਕਾਬੂ ਕਰਨ ਵਿੱਚ ਸਿਹਤ ਸੰਭਾਲ ਕਰਮਚਾਰੀਆਂ ਦੀ ਸ਼ਲਾਘਾਯੋਗ ਭੂਮਿਕਾ ਲਈ ਪ੍ਰਸ਼ੰਸਾ ਕਰਦੇ ਹੋਏ ਮੰਤਰੀ ਨੇ ਕਿਹਾ, “ਸਾਡੇ ਦੇਸ਼ ਦੀ ਦੁਨੀਆ ਭਰ ਵਿੱਚ ਦੋ ਚੀਜ਼ਾਂ ਲਈ ਸ਼ਲਾਘਾ ਕੀਤੀ ਗਈ ਹੈ, ਜਿਨ੍ਹਾਂ ਵਿੱਚ 200 ਕਰੋੜ ਤੋਂ ਵੱਧ ਖੁਰਾਕਾਂ ਦੇ ਅੰਕੜੇ ਨੂੰ ਪਾਰ ਕਰਨਾ ਅਤੇ ਕੋਵਿਡ ਪ੍ਰਬੰਧਨ ਲਈ ਦਿਸ਼ਾ-ਨਿਰਦੇਸ਼ਾਂ ਪਾਲਣਾ ਕਰਨਾ ਸ਼ਾਮਲ ਹੈ।"

'ਸਾਰਿਆਂ ਲਈ ਕਿਫਾਇਤੀ ਸਿਹਤ' ਦੀ ਲੋੜ ਦਾ ਸਮਰਥਨ ਕਰਦੇ ਹੋਏ ਮੰਤਰੀ ਨੇ ਸਰਕਾਰ ਦੀਆਂ ਜੈਨਰਿਕ ਦਵਾਈਆਂ ਨੂੰ ਉਤਸ਼ਾਹਿਤ ਕਰਨ ਲਈ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਦੇਸ਼ ਭਰ ਵਿੱਚ 8500 ਤੋਂ ਵੱਧ ਜਨ ਔਸ਼ਧੀ ਕੇਂਦਰ, ਜਿਨ੍ਹਾਂ ਵਿੱਚ ਰੋਜ਼ਾਨਾ 20 ਲੱਖ ਤੋਂ ਵੱਧ ਲੋਕ ਆਉਂਦੇ ਹਨ; ਨੈਸ਼ਨਲ ਮੈਡੀਕਲ ਕੌਂਸਲ ਨਾਲ ਜੁੜ ਕੇ ਜਾਗਰੂਕਤਾ ਮੁਹਿੰਮ ਅਤੇ ਲੋਕਾਂ ਨੂੰ ਦਵਾਈ ਵਿੱਚ ਸਾਲਟ ਬਾਰੇ ਜਾਗਰੂਕ ਕਰਨ ਲਈ ਇੱਕ ਐਪ 'ਜਨ ਔਸ਼ਧੀ ਸੁਗਮ' ਲਾਂਚ ਕੀਤਾ ਗਿਆ ਹੈ ਤਾਂ ਜੋ ਉਹ ਜੈਨਰਿਕ ਅਤੇ ਬ੍ਰਾਂਡਡ ਦਵਾਈਆਂ ਬਾਰੇ ਵਿਚਾਰ ਕਰਨ ਦੇ ਯੋਗ ਹੋ ਸਕਣ। ਮੰਤਰੀ ਨੇ ਇਹ ਵੀ ਦੱਸਿਆ ਕਿ ‘ਸੈਟੇਲਾਈਟ ਸੈਂਟਰ, ਸੰਗਰੂਰ ਵਿੱਚ ਇੱਕ ਜਨ ਔਸ਼ਧੀ ਕੇਂਦਰ ਵੀ ਖੋਲ੍ਹਿਆ ਜਾਵੇਗਾ।

ਮੰਤਰੀ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪ੍ਰੋਫੈਸਰ ਵਿਵੇਕ ਲਾਲ, ਡਾਇਰੈਕਟਰ ਪੀਜੀਆਈਐੱਮਈਆਰ; ਧਵਨ (ਆਈਆਰਐੱਸ), ਡੀਡੀਏ; ਪ੍ਰੋ. ਵਿਪਨ ਕੌਸ਼ਲ, ਐੱਮਐੱਸ; ਸ੍ਰੀ ਕੁਮਾਰ ਅਭੈ, ਐੱਫਏ; ਪ੍ਰੋ. ਅਸ਼ੋਕ ਕੁਮਾਰ, ਵਧੀਕ ਮੈਡੀਕਲ ਸੁਪਰਡੈਂਟ, ਪੀਜੀਆਈਐੱਮਈਆਰ ਅਤੇ ਨੋਡਲ ਅਫਸਰ, ਸੈਟੇਲਾਈਟ ਸੈਂਟਰ, ਸੰਗਰੂਰ ਸਮੇਤ ਸੀਨੀਅਰ ਫੈਕਲਟੀ ਮੈਂਬਰ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ। 

ਮੰਤਰੀ ਦੇ ਸਾਹਮਣੇ ਇੱਕ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਗਈ, ਜਿਸ ਵਿੱਚ ਉਨ੍ਹਾਂ ਨੂੰ 300 ਬਿਸਤਰਿਆਂ ਵਾਲੇ ਹਸਪਤਾਲ ਵਾਲੇ ਸੈਟੇਲਾਈਟ ਸੈਂਟਰ ਤੋਂ ਜਾਣੂ ਕਰਵਾਇਆ ਗਿਆ ਜਿਸ ਦੀ ਪੀਜੀਆਈਐੱਮਈਆਰ, ਚੰਡੀਗੜ੍ਹ ਵਿੱਚ ਭੀੜ-ਭੜੱਕੇ ਨੂੰ ਘਟਾਉਣ ਅਤੇ ਮਰੀਜ਼ਾਂ ਦੇ ਸਫ਼ਰ ਦੇ ਸਮੇਂ ਨੂੰ ਘਟਾਉਣ ਦੇ ਇਰਾਦੇ ਨਾਲ ਕਲਪਨਾ ਕੀਤੀ ਗਈ ਸੀ।

ਪ੍ਰੋ ਵਿਵੇਕ ਲਾਲ ਨੇ ਦੱਸਿਆ ਕਿ 25 ਏਕੜ ਜ਼ਮੀਨ ਵਿੱਚ ਫੈਲੇ ਇਸ ਸੈਟੇਲਾਈਟ ਸੈਂਟਰ ਦੀ ਪ੍ਰੋਜੈਕਟ ਲਾਗਤ 449.00 ਕਰੋੜ ਰੁਪਏ ਹੈ। ਫੇਜ਼ 1 ਨੂੰ ਪਹਿਲਾਂ ਹੀ ਅਸਥਾਈ ਓਪੀਡੀ, ਗੈਸਟ ਹਾਊਸ ਅਤੇ ਬਾਉਂਡਰੀ ਵਾਲ ਦੇ ਨਿਰਮਾਣ ਨਾਲ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਫੇਜ 2 ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸੈਟੇਲਾਈਟ ਸੈਂਟਰ ਦੇ ਅਗਲੇ ਸਾਲ ਦੇ ਸ਼ੁਰੂ ਵਿੱਚ ਪੂਰੀ ਤਰ੍ਹਾਂ ਕੰਮ ਕਰਨ ਦੀ ਉਮੀਦ ਹੈ।

 

Tags: Mansukh Mandaviya , Union Minister of Health & Family Welfare , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD