Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਦੇ ਕੰਮ ’ਚ ਤੇਜ਼ੀ ਲਿਆਉਣ ਅਧਿਕਾਰੀ : ਸੰਦੀਪ ਹੰਸ

ਲੋਕਾਂ ਨੂੰ ਘਰ-ਘਰ ਜਾ ਰਹੇ ਬੂਥ ਲੈਵਲ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 22 Aug 2022

Last updated on: Aug 22, 2022, 00:00 IST

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਸਮੂਹ ਵੋਟਰਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਕੰਮ ਲਈ ਘਰ-ਘਰ ਜਾ ਰਹੇ ਬੂਥ ਲੈਵਲ ਅਧਿਕਾਰੀਆਂ ਨੂੰ ਆਪਣਾ ਪੂਰ ਸਹਿਯੋਗ ਦੇਣ। 

ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਾਸਿਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਤੋਂ ਰਜਿਸਟਰਡ ਵੋਟਰ, ਹੈਲਪਲਾਈਨ ਐਪ ਐਨ.ਵੀ.ਐਸ.ਪੀ. ’ਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ Çਲੰਕ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪਹਿਲਾਂ ਭਰੇ ਜਾਣ ਵਾਲੇ ਫਾਰਮ (ਫਾਰਮ ਨੰਬਰ 6,7 ਤੇ 8) ਵਿਚ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫਾਰਮ ਨੰਬਰ 6 ਨਵੀਂ ਵੋਟ ਬਣਾਉਣ ਸਮੇਂ, ਫਾਰਮ 6-ਬੀ (ਜਿਸ ਵਿਚ ਆਧਾਰ ਕਾਰਡ ਦੀ ਜਾਣਕਾਰੀ ਹੈ) ਵੀ ਭਰਿਆ ਜਾਣਾ ਹੈ। ਵੋਟ ਕਟਵਾਉਣ ਲਈ ਫਾਰਮ ਨੰਬਰ 7 ਵਿਚ ਵੋਟ ਕੱਟਣ ਦਾ ਕਾਰਨ ਸਪੱਸ਼ਟ ਕਰਨਾ ਹੋਵੇਗਾ। 

ਇਸੇ ਤਰ੍ਹਾਂ ਫਾਰਮ ਨੰਬਰ 8 ਵਿਚ ਕਿਸੇ ਕਿਸਮ ਦੀ ਸੁਧਾਈ ਕਰਵਾਉਣ ਜਾਂ ਆਪਣੀ ਵੋਟ ਤਬਦੀਲ ਕਰਵਾਉਣ, ਡੁਪਲੀਕੇਟ ਵੋਟਰ ਕਾਰਡ ਜਾਰੀ ਕਰਵਾਉਣ ਲਈ ਭਰਿਆ ਜਾਣਾ ਹੈ, ਜਿਸ ਵਿਚ ਪਹਿਲਾਂ ਭਰੇ ਜਾਣ ਵਾਲੇ ਫਾਰਮ 8-ਏ ਅਤੇ 001 ਨੂੰ ਖਤਮ ਕਰ ਦਿੱਤਾ ਗਿਆ ਹੈ। ਪੀ.ਡਬਲਯੂ.ਡੀ. ਵੋਟਰ ਨੂੰ ਵੋਟਰ ਸੂਚੀ ਵਿਚ ਮਾਰਕ ਕਰਨ ਲਈ ਵੀ ਹੁਣ ਫਾਰਮ ਨੰਬਰ 8 ਹੀ ਭਰਿਆ ਜਾਵੇਗਾ।

ਮਾਸਿਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਬਕਾਇਆ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਕੋਰਟ ਕੇਸਾਂ ਤੋਂ ਇਲਾਵਾ ਹੋਰ ਵਿਸ਼ਿਆਂ ’ਤੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਬੇਟੀ ਬਚਾਓ-ਬੇਟੀ ਪੜ੍ਹਾਓ, ਪੋਸ਼ਣ ਅਭਿਆਨ, ਸਖੀ ਵਨ ਸਟਾਪ ਸੈਂਟਰ, ਚਾਈਲਡ ਪ੍ਰੋਟੈਕਸ਼ਨ ਯੂਨਿਟ ਆਦਿ ਯੋਜਨਾਵਾਂ ਦਾ ਵੀ ਜਾਇਜ਼ਾ ਲਿਆ। 

ਇਸ ਦੌਰਾਨ ਉਨ੍ਹਾਂ ਨੇ ਸਮੱਗਰ ਸਿੱਖਿਆ ਅਭਿਆਨ, ਮਿਡ-ਡੇ-ਮੀਲ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਆਦਿ ਦੇ ਕੰਮਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ਼ੀ੍ਰ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ।  

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD