Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

Punjab Vigilance Bureau ਨੇ ਅਨਾਜ ਦੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ‘ਚ ਸਾਬਕਾ ਮੰਤਰੀ Bharat Bhushan Ashu ਨੂੰ ਕੀਤਾ ਗਿ੍ਰਫਤਾਰ

Vigilance Bureau, Crime News Punjab, Punjab Police, Police, Crime News, State Vigilance Bureau, Bharat Bhushan Ashu

Web Admin

Web Admin

5 Dariya News

ਚੰਡੀਗੜ੍ਹ , 22 Aug 2022

Last updated on: Aug 22, 2022, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਮਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਤ ਟੈਂਡਰ ਦੇ ਘੁਟਾਲੇ ਵਿੱਚ ਗਿ੍ਰਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨਾਂ ਨੂੰ ਕੱਲ ਸਥਾਨਕ ਅਦਾਲਤ ਵਿੱਚ ਪੇਸ ਕੀਤਾ ਜਾਵੇਗਾ।

 ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਬਿਓਰੋ ਨੇ ਪਹਿਲਾਂ ਹੀ ਆਈਪੀਸੀ ਦੀ ਧਾਰਾ 420, 409,  467, 468, 471, 120-ਬੀ  ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2)  ਮਿਤੀ 16 .8.2022 ਨੂੰ ਐਫਆਈਆਰ ਨੰਬਰ 11 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਹੋਇਆ ਹੈ, ਜਿਸ ਵਿੱਚ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਗੀਦਾਰਾਂ ‘ਦੇ ਨਾਮ ਸਾਮਲ ਹਨ।

ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਮੁਲਜ਼ਮ ਤੇਲੂ ਰਾਮ ਨੂੰ ਵਿਜੀਲੈਂਸ ਵੱਲੋਂ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਵੇਲੇ ਪੁਲੀਸ ਰਿਮਾਂਡ ’ਤੇ ਹੈ।  ਵਿਜੀਲੈਂਸ ਦੀ ਜਾਂਚ ਦੌਰਾਨ, ਮੁਲਜਮ ਤੇਲੂ ਰਾਮ ਨੇ ਦੱਸਿਆ ਹੈ ਕਿ ਉਹ ਸੀਜ਼ਨ 2020-21 ਲਈ ਟੈਂਡਰ ਪ੍ਰਾਪਤ ਕਰਨ ਲਈ ਭਾਰਤ ਭੂਸ਼ਣ ਆਸ਼ੂ ਨੂੰ ਉਨਾਂ ਦੇ ਪੀ.ਏ ਮੀਨੂੰ ਮਲਹੋਤਰਾ ਰਾਹੀਂ ਮਿਲਿਆ ਸੀ, ਜਿਸ ਨੇ ਉਸਨੂੰ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ ਨੂੰ ਮਿਲਣ ਲਈ ਕਿਹਾ ਸੀ। 

ਸਿੰਗਲਾ ਟੈਂਡਰਾਂ ਲਈ ਵਿਭਾਗੀ ਮੁੱਖ ਵਿਜੀਲੈਂਸ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਸਾਰੇ ਪੰਜਾਬ ਦੇ ਇੰਚਾਰਜ ਸਨ ਅਤੇ ਸਾਬਕਾ ਮੰਤਰੀ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰ ਰਹੇ ਸਨ।ਮੁਲਜ਼ਮ ਤੇਲੂ ਰਾਮ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਜਦੋਂ ਉਹ ਆਰ .ਕੇ. ਸਿੰਗਲਾ ਨੂੰ ਮਿਲਿਆ ਤਾਂ ਉਸ ਨੇ ਸਾਬਕਾ ਮੰਤਰੀ ਦੀ ਤਰਫੋਂ 30 ਲੱਖ ਰੁਪਏ ਦੀ ਮੰਗ ਕੀਤੀ ਅਤੇ ਵੱਖ-ਵੱਖ ਦਿਨਾਂ ਵਿੱਚ ਉਸ ਨੇ ਆਰ.ਕੇ. ਸਿੰਗਲਾ ਨੂੰ 20 ਲੱਖ ਰੁਪਏ, ਪੀ.ਏ. ਮੀਨੂ ਮਲਹੋਤਰਾ ਨੂੰ 6 ਲੱਖ ਰੁਪਏ ਅਤੇ ਹੋਰ ਅਧਿਕਾਰੀਆਂ ਨੂੰ ਵੀ ਪੈਸੇ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਖੁਲਾਸਿਆਂ ਦੇ ਨਾਲ-ਨਾਲ ਸਬੂਤਾਂ ਦੇ ਆਧਾਰ ‘ਤੇ ਉਕਤ ਵਿਅਕਤੀਆਂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਸ ਮਾਮਲੇ ‘ਚ ਮੁਲਜ਼ਮ ਵਜੋਂ ਨਾਮਜਦ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਤੇਲੂ ਰਾਮ ਨੇ ਪਿਛਲੇ ਸਮੇਂ ਦੌਰਾਨ ਕਰੀਬ 20 ਏਕੜ ਜਮੀਨ ਖਰੀਦੀ ਹੈ ਅਤੇ ਦੋਸ਼ੀ ਮੀਨੂੰ ਮਲਹੋਤਰਾ, ਜੋ ਕਿ ਫਰਾਰ ਹੈ, ਨੇ ਵੀ ਕਈ ਜਾਇਦਾਦਾਂ ਬਣਾਈਆਂ ਹਨ ਅਤੇ ਇਸ ਸਬੰਧੀ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। 

ਉਨਾਂ ਦੱਸਿਆ ਕਿ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਦੀ ਤਾਇਨਾਤੀ ਸਬੰਧੀ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਉਸ ਵੱਲੋਂ ਬਣਾਈਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾਵੇਗੀ।ਇਸ ਘੁਟਾਲੇ ਨੂੰ ਅੰਜਾਮ ਦੇਣ ਦੇ ਤਰੀਕੇ ਸਬੰਧੀ ਖੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਟੈਂਡਰ ਕਲੱਸਟਰ ਅਨੁਸਾਰ ਮੰਗੇ ਗਏ ਸਨ ਜਿਸ ਵਿੱਚ ਮੰਡੀਆਂ ਦੇ ‘ਏ’ ਗਰੁੱਪ ਅਤੇ ਸਾਰੀਆਂ ਖਰੀਦ ਏਜੰਸੀਆਂ ਦਾ ਕੰਮ ਕਲੱਸਟਰ ਅਨੁਸਾਰ ਅਲਾਟ ਕੀਤਾ ਗਿਆ ਸੀ ਅਤੇ ਖਾਸ ਖੇਤਰ ਵਿੱਚ ਮੋਹਰੀ ਮੰਡੀਆਂ ਦਾ ਨਾਮ ਕਲੱਸਟਰ ਦੇ ਨਾਮ ਵਜੋਂ ਵਰਤਿਆ ਗਿਆ ਸੀ। 

ਲੁਧਿਆਣਾ ਜ਼ਿਲੇ ਵਿੱਚ, ਤੇਲੂ ਰਾਮ ਦੇ 4 ਕਲੱਸਟਰ ਸਨ ਜਿਸ ਵਿੱਚ ਜੋਧਾਂ, ਮੁੱਲਾਂਪੁਰ, ਰਾਏਕੋਟ ਅਤੇ ਪਾਇਲ ਜਿਸ ਵਿੱਚ 34 ਅਨਾਜ ਮੰਡੀਆਂ ਸਾਮਲ ਹਨ। ਇਸ ਤੋਂ ਇਲਾਵਾ ਤੇਲੂ ਰਾਮ ਕੋਲ ਜਿਲਾ ਫਿਰੋਜਪੁਰ ਵਿੱਚ ਤਲਵੰਡੀ ਭਾਈ ਅਤੇ ਜਿਲਾ ਰੋਪੜ ਵਿੱਚ ਵੀ ਇੱਕ ਕਲੱਸਟਰ  ਸੀ।ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁੱਖ ਮੁਲਜਮ ਤੇਲੂ ਰਾਮ ਨੇ ਉਕਤ ਕੰਮ ਲਈ ਕਰੀਬ 25 ਕਰੋੜ ਰੁਪਏ ਦੀ ਰਕਮ ਹਾਸਲ ਕੀਤੀ ਸੀ। 

ਟੈਂਡਰ ਪ੍ਰਾਪਤ ਕਰਨ ਲਈ ਮੁਲਜ਼ਮਾਂ ਵੱਲੋਂ ਜਮਾਂ ਕਰਵਾਈਆਂ ਗਈਆਂ ਗੱਡੀਆਂ ਦੀਆਂ ਸੂਚੀਆਂ ਵਿੱਚ ਕਾਰਾਂ, ਸਕੂਟਰਾਂ, ਮੋਟਰ ਸਾਈਕਲਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਸਨ ਜਦਕਿ ਉਨਾਂ ਢੋਆ-ਢੁਆਈ ਵਾਲੇ ਵਾਹਨਾਂ ਦੀਆਂ ਸੂਚੀਆਂ ਦੀ ਪੜਤਾਲ ਕਰਨੀ ਬਣਦੀ ਸੀ। ਤਸਦੀਕ ਤੋਂ ਬਾਅਦ ਜ਼ਿਲਾ ਟੈਂਡਰ ਕਮੇਟੀ ਦੁਆਰਾ ਤਕਨੀਕੀ ਬੋਲੀ ਨੂੰ ਰੱਦ ਕਰਨਾ ਜਰੂਰੀ ਸੀ ਪਰ ਉਨਾਂ ਨੇ ਮਿਲੀਭੁਗਤ ਨਾਲ ਟੈਂਡਰ ਅਲਾਟ ਕਰ ਦਿੱਤੇ।

ਉਨਾਂ ਕਿਹਾ ਕਿ ਗੇਟ ਪਾਸਾਂ ਵਿੱਚ ਵੀ ਸਕੂਟਰਾਂ, ਕਾਰਾਂ ਆਦਿ ਦੇ ਨੰਬਰ ਲਿਖੇ ਹੋਏ ਸਨ ਪਰ ਉਕਤ ਅਧਿਕਾਰੀਆਂ ਨੇ ਇਨਾਂ ਗੇਟ ਪਾਸਾਂ ਵਿੱਚ ਦਰਜ ਸਮੱਗਰੀ ਦੇ ਸਬੰਧ ਵਿੱਚ ਮੁਲਜਮ ਠੇਕੇਦਾਰਾਂ ਨੂੰ ਅਦਾਇਗੀਆਂ ਕਰ ਦਿੱਤੀਆਂ, ਜਿਸ ਨਾਲ ਅਨਾਜ ਦੇ ਗਬਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਘੁਟਾਲੇ ਵਿੱਚ ਹੋਰਨਾਂ ਦੀ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾਵੇਗੀ।    

 

Tags: Vigilance Bureau , Crime News Punjab , Punjab Police , Police , Crime News , State Vigilance Bureau , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD