Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ : ਵੱਧ ਤੋਂ ਵੱਧ ਖਿਡਾਰੀ ਖੇਡਾਂ ਦੇ ਇਸ ਕੁੰਭ ਵਿਚ ਹਿੱਸਾ ਲੈਣ : ਡਾ. ਹਰੀਸ਼ ਨਈਅਰ

ਖੇਡਾਂ ਦੀਆਂ ਤਿਆਰੀਆਂ ਸਬੰਧੀ ਬੈਠਕ ਕੀਤੀ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 23 Aug 2022

Last updated on: Aug 23, 2022, 00:00 IST

29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਸ਼ੁਰੂ ਹੋਣ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ 2022" ਦੀ ਰਜਿਸਟ੍ਰੇਸ਼ਨ ਜਾਰੀ ਹੈ। ਖੇਡਾਂ ਦੇ ਇਸ ਕੁੰਭ ਵਿਚ ਹਿੱਸਾ ਲੈਣ ਲਈ ਖਿਡਾਰੀ ਰਜਿਸਟ੍ਰੇਸ਼ਨ https://www.punjabkhedmela2022.in/ ਉੱਤੇ 25 ਅਗਸਤ ਤੱਕ ਕਰਵਾ ਸਕਦੇ ਹਨ।ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਖੇਡਾਂ ਦੇ  ਪ੍ਰਬੰਧਾਂ ਸਬੰਧੀ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। 

ਉਹਨਾਂ ਕਿਹਾ ਕਿ ਪੰਜਾਬ 'ਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਇਹ ਖੇਡਾਂ ਕਰਵਾਈ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚੀ ਰਹੇ।ਉਹਨਾਂ ਦੱਸਿਆ ਕਿ ਜਿਹੜੇ ਖਿਡਾਰੀਆਂ ਕੋਲ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਸੁਵਿਧਾ ਨਹੀਂ ਹੈ, ਉਹ ਆਪਣੇ ਨੇੜੇ ਦੇ ਸਰਕਾਰੀ ਸਕੂਲ ਵਿਚ ਕਿਸੇ ਵੀ ਕੰਮਕਾਜ ਵਾਲੇ ਦਿਨ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। 

ਰਜਿਸਟ੍ਰੇਸ਼ਨ ਕਰਵਾਉਣ ਲਈ ਉਹ ਸਬੰਧਿਤ ਸਕੂਲ ਦੇ ਮੁਖੀ ਨਾਲ ਸੰਪਰਕ ਕਰਨ, ਜਿਨ੍ਹਾਂ ਵਲੋਂ ਕੰਪਿਊਟਰ ਟੀਚਰ ਦੀ ਡਿਊਟੀ ਲਗਾ ਕੇ ਇਹ ਕੰਮ ਕਰਵਾਇਆ ਜਾਵੇਗਾ।ਉਹਨਾਂ ਹਦਾਇਤ ਕੀਤੀ ਕਿ ਜਿਹੜੀਆਂ ਵੀ ਥਾਵਾਂ ਖੇਡਾਂ ਕਰਵਾਉਣ ਲਈ ਨਿਸ਼ਚਿਤ ਕੀਤੀਆਂ ਗਈਆਂ ਹਨ, ਉਨ੍ਹਾਂ ਦੀ ਸਫਾਈ ਪਿੰਡਾਂ 'ਚ ਮਗਨਰੇਗਾ ਤਹਿਤ ਕਰਵਾਈ ਜਾਵੇ। 

ਇਸੇ  ਤਰ੍ਹਾਂ ਖੇਡਾਂ ਵਾਲੀ ਥਾਵਾਂ ਉੱਤੇ ਖਿਡਾਰੀਆਂ, ਉਹਨਾਂ ਦੇ ਮਾਤਾ-ਪਿਤਾ ਅਤੇ ਦਰਸ਼ਕਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ , ਖੇਡਾਂ ਨਾਲ ਸਬੰਧਿਤ ਮੂਲ ਢਾਂਚਾ, ਹਰ ਇਕ ਥਾਂ ਉੱਤੇ ਕੂੜੇਦਾਨ  ਦਾ ਪ੍ਰਬੰਧ ਆਦਿ ਸਬੰਧੀ ਡਿਊਟੀਆਂ ਲਗਾਈਆਂ ਗਈਆਂ।ਜ਼ਿਲ੍ਹਾ ਖੇਡ ਅਫਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਤਹਿਤ ਖੇਡ ਮੁਕਾਬਲੇ ਬਰਨਾਲਾ ਸਟੇਡੀਅਮ, ਮਹਿਲ ਕਲਾਂ, ਪਿੰਡ ਦੀਵਾਨਾ, ਭਦੌੜ ਸਟੇਡੀਅਮ, ਸਰਕਾਰੀ ਸਕੂਲ ਸੰਧੂ ਪੱਤੀ ਅਤੇ ਹੋਰ ਸਰਕਾਰੀ ਅਤੇ ਗੈਰ- ਸਰਕਾਰੀ ਸਕੂਲਾਂ 'ਚ ਕਰਵਾਏ ਜਾ ਰਹੇ ਹਨ।

ਇਸ ਬੈਠਕ 'ਚ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ, ਪੀਜੀਓ ਸੁਖਪਾਲ ਸਿੰਘ, ਜ਼ਿਲਾ ਖੇਡ ਅਫਸਰ ਬਲਵਿੰਦਰ ਸਿੰਘ ਸਿੱਧੂ, ਕੋਚ ਗੁਰਵਿੰਦਰ ਕੌਰ, ਕੋਚ ਜਸਪ੍ਰੀਤ ਸਿੰਘ   ਤੇ ਹੋਰ ਅਫਸਰ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD