Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਆਦਮੀ ਸਰਕਾਰ ਨੇ ਸਿਰਫ਼ ਪੰਜ ਮਹੀਨਿਆਂ ਵਿੱਚ 17,313 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ : Bhagwant Mann

Bhagwant Mann ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਸਿਪਾਹੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 23 Aug 2022

Last updated on: Aug 23, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਦੇ ਮਹਿਜ਼ ਪੰਜ ਮਹੀਨਿਆਂ ਵਿੱਚ ਹੀ 17,313 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।ਇੱਥੇ ਪੰਜਾਬ ਪੁਲਿਸ ਵਿੱਚ ਨਵ-ਨਿਯੁਕਤ 4358 ਸਿਪਾਹੀਆਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਰੀ ਭਰਤੀ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਹੈ। 

ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਸਾਰੀ ਭਰਤੀ ਮੁਹਿੰਮ ਦੌਰਾਨ ਸਿਰਫ਼ ਮੈਰਿਟ ਹੀ ਇਕੋ-ਇਕ ਮਾਪਦੰਡ ਸੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਖ਼ਾਲੀ ਪਈਆਂ 5739 ਹੋਰ ਆਸਾਮੀਆਂ ਉਤੇ ਭਰਤੀ ਜਲਦੀ ਸ਼ੁਰੂ ਕੀਤੀ ਜਾਵੇਗੀ।ਨਵੇਂ ਭਰਤੀ ਹੋਏ ਸਾਰੇ ਜਵਾਨਾਂ ਨੂੰ ਪੰਜਾਬ ਵਿੱਚੋਂ ਅਪਰਾਧ ਤੇ ਅਪਰਾਧੀਆਂ ਦਾ ਖ਼ਾਤਮਾ ਕਰਨ ਲਈ ਆਪਣੀ ਮੁਹਾਰਤ ਨੂੰ ਲਗਾਤਾਰ ਨਿਖਾਰਦੇ ਰਹਿਣ ਲਈ ਆਖਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਨਵੇਂ ਭਰਤੀ ਹੋਏ ਜਵਾਨ ਉੱਚ ਵਿੱਦਿਆ ਹਾਸਲ ਹਨ, ਜਿਹੜੇ ਤਕਨੀਕੀ ਗਿਆਨ ਨਾਲ ਭਰਪੂਰ ਹਨ। 

ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅਜੋਕੇ ਤਕਨੀਕੀ ਯੁੱਗ ਵਿੱਚ ਅਪਰਾਧ ਤੇ ਅਪਰਾਧੀਆਂ ਨਾਲ ਸਿੱਝਣ ਲਈ ਇਨ੍ਹਾਂ ਜਵਾਨਾਂ ਦੀ ਉੱਚ ਵਿਦਿਆ ਕਾਫ਼ੀ ਮਦਦਗਾਰ ਸਾਬਤ ਹੋ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਪਰਾਧੀ ਅਪਰਾਧ ਕਰਨ ਲਈ ਨਵੀਆਂ-ਨਵੀਆਂ ਤਕਨੀਕਾਂ ਇਜਾਦ ਕਰ ਰਹੇ ਹਨ ਅਤੇ ਇਨ੍ਹਾਂ ਅਪਰਾਧੀਆਂ ਤੇ ਅਪਰਾਧ ਨਾਲ ਕਾਰਜ-ਕੁਸ਼ਲ ਤਰੀਕੇ ਨਾਲ ਸਿੱਝਣ ਲਈ ਪੁਲਿਸ ਜਵਾਨਾਂ ਨੂੰ ਵੀ ਆਪਣੇ ਹੁਨਰ ਤੇ ਮੁਹਾਰਤ ਨੂੰ ਨਿਖਾਰਦੇ ਰਹਿਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਚੁਣੌਤੀਪੂਰਨ ਨੌਕਰੀ ਲਈ ਉੱਚ ਵਿੱਦਿਅਕ ਯੋਗਤਾ ਪ੍ਰਾਪਤ ਨੌਜਵਾਨਾਂ ਦੇ ਸਫ਼ਲ ਹੋਣ ਕਾਰਨ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੁੱਲ 4358 ਉਮੀਦਵਾਰਾਂ ਵਿੱਚੋਂ 103 ਪੋਸਟ-ਗਰੈਜੁਏਟ, 2607 ਗਰੈਜੁਏਟ ਅਤੇ 1648 ਸੀਨੀਅਰ ਸੈਕੰਡਰੀ ਪਾਸ ਹਨ। ਭਗਵੰਤ ਮਾਨ ਨੇ ਕਿਹਾ ਕਿ ਕੁੱਲ ਉਮੀਦਵਾਰਾਂ ਵਿੱਚੋਂ 2930 ਉਮੀਦਵਾਰ 18 ਤੋਂ 25 ਸਾਲ ਉਮਰ ਵਰਗ ਦੇ ਹਨ, ਜਦੋਂ ਕਿ 816 ਦੀ ਉਮਰ 26 ਤੋਂ 30 ਸਾਲ ਵਿਚਕਾਰ ਹੈ।

ਹਰੇਕ ਖੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਰਹੀਆਂ ਲੜਕੀਆਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਇਸ ਭਰਤੀ ਦੌਰਾਨ ਲੜਕੀਆਂ ਲਈ ਕੁੱਲ 33 ਫੀਸਦੀ ਆਸਾਮੀਆਂ ਰਾਖਵੀਆਂ ਕਰਨ ਦਾ ਇਸ਼ਤਿਹਾਰ ਦਿੱਤਾ ਗਿਆ ਸੀ ਪਰ ਲੜਕੀਆਂ ਨੇ ਸਖ਼ਤ ਮਿਹਨਤ ਨਾਲ ਇਸ ਤੋਂ ਵੀ ਜ਼ਿਆਦਾ ਆਸਾਮੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਲਈ ਹਾਂ-ਪੱਖੀ ਸੰਕੇਤ ਹੈ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੜਕੀਆਂ ਦੀ ਭਲਾਈ ਲਈ ਉਨ੍ਹਾਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।ਸੂਬੇ ਦੇ ਸ਼ਾਨਾਮੱਤੇ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮ ਵਿੱਚ ਬਲੀਦਾਨ ਦੇਣ ਵਾਲੇ 90 ਫੀਸਦੀ ਤੋਂ ਵੱਧ ਸ਼ਹੀਦ ਪੰਜਾਬ ਦੇ ਸਨ। ਇਸੇ ਤਰ੍ਹਾਂ ਪੰਜਾਬ ਦੇ ਬਹਾਦਰ ਫੌਜੀ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦੇ ਰਹੇ ਹਨ। 

ਭਗਵੰਤ ਮਾਨ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਸੂਬੇ ਦੇ ਜਵਾਨਾਂ ਨੂੰ ਮਹਾਨ ਸਿੱਖ ਗੁਰੂਆਂ ਦੀ ਸੋਚ ਨੂੰ ਪ੍ਰਣਾਏ ਹੋਏ ਹਨ, ਜਿਨ੍ਹਾਂ ਅੱਤਿਆਚਾਰ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਸਿੱਖਿਆ ਦਿੱਤੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੁਲਿਸ ਵਿੱਚ ਸ਼ਾਮਲ ਹੋਣਾ ਸਿਰਫ਼ ਇਕ ਨੌਕਰੀ ਨਹੀਂ, ਸਗੋਂ ਇਹ ਦੇਸ਼ ਦੀ ਸੇਵਾ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਕਈ ਔਖੇ ਹਾਲਾਤ ਵਿੱਚ ਦੇਸ਼ ਦੀ ਸੇਵਾ ਦੀਆਂ ਮਹਾਨ ਰਵਾਇਤਾਂ ਨੂੰ ਕਾਇਮ ਰੱਖਿਆ ਹੈ। 

ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨਵੇਂ ਭਰਤੀ ਹੋਏ ਜਵਾਨ ਪੰਜਾਬ ਪੁਲਿਸ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਦੇ ਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਫੰਡਾਂ ਦੀ ਕੋਈ ਘਾਟ ਨਹੀਂ ਹੈ। 

ਭਗਵੰਤ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਸਦੀਆਂ ਤੋਂ ਪੰਜਾਬ ਨੂੰ ਦੁਸ਼ਮਣਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਦੁਸ਼ਮਣਾਂ ਦਾ ਹਿੱਕ ਡਾਹ ਕੇ ਸਾਹਮਣਾ ਕਰਨਾ ਜਾਰੀ ਰੱਖਾਂਗੇ।ਨਵੇਂ ਭਰਤੀ ਹੋਏ ਜਵਾਨਾਂ ਨੂੰ ਭਾਵੁਕ ਸੰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਲੋੜਵੰਦ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਇਨਸਾਫ ਦੇਣ ਲਈ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ। 

ਉਨ੍ਹਾਂ ਅੱਗੇ ਕਿਹਾ ਕਿ ਜਵਾਨਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ ਅਤੇ ਉਹ ਸੂਬੇ ਵਿਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਜਵਾਨ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਸਿਦਕ ਨਾਲ ਡਿਊਟੀ ਕਰਨਗੇ।

ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਕਰੀ ਲਈ ਉਨ੍ਹਾਂ ਦੀ ਚੋਣ ਸਖ਼ਤ ਮਿਹਨਤ ਅਤੇ ਸੰਜੀਦਾ ਪਹੁੰਚ ਸਦਕਾ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਮਿਹਨਤ ਕਰਕੇ ਹੀ ਇਸ ਨੌਕਰੀ ਦੇ ਹੱਕਦਾਰ ਬਣੇ ਹਨ ਕਿਉਂ ਜੋ ਉਹ ਮੈਰਿਟ ਦੇ ਆਧਾਰ ਉਤੇ ਸਖ਼ਤ ਮੁਕਾਬਲੇ ਵਿੱਚੋਂ ਸਫ਼ਲ ਹੋਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹੋਰ ਭਰਤੀ ਵੀ ਅਜਿਹੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ, ਜੋ ਛੇਤੀ ਮੁਕੰਮਲ ਹੋ ਜਾਵੇਗੀ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਸੂਬੇ ਦੇ ਪੁਲੀਸ ਮੁਖੀ ਗੌਰਵ ਯਾਦਵ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇਸ ਮੌਕੇ ਪ੍ਰਮੁੱਖ ਸਕੱਤਰ, ਗ੍ਰਹਿ ਅਨੁਰਾਗ ਵਰਮਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD