Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੋਟਾਪੇ ਨੂੰ ਹਲਕੇਪਨ ਵਿੱਚ ਲੈਣਾ ਖਤਰਨਾਕ ਹੋ ਸਕਦਾ ਹੈ : Dr Sahil Arora

ਮੇਟਾਬੌਲਿਕ ਸਰਜਰੀ ਦੇ ਗਿਣਾਏ ਲਾਭ

Health, Patiala, Metabolic Surgery, Dr Sahil Arora, Weight Loss, Diabetes, World Health Organization

Web Admin

Web Admin

5 Dariya News

ਪਟਿਆਲਾ , 24 Aug 2022

Last updated on: Aug 24, 2022, 00:00 IST

ਉੱਤਰੀ ਭਾਰਤ ਦੇ ਉੱਘੇ ਬੈਰਿਆਟਿ੍ਰਕ ਅਤੇ ਮੈਟਾਬੋਲਿਕ ਸਰਜਨ ਡਾ ਸਾਹਿਲ ਅਰੋੜਾ ਨੇ ਆਖਿਆ ਹੈ ਕਿ ਮੋਟਾਪੇ ਨੂੰ ਹਲਕੇਪਨ ਵਿੱਚ ਨਹੀਂ ਲੈਣਾ ਚਾਹੀਦਾ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਮੋਟਾਪਾ ਇੱਕ ਜਟਿਲ ਬਿਮਾਰੀ ਹੈ, ਜੋ ਕਿ ਵਿਅਕਤੀ ਦੇ ਮਾਨਸਿਕ, ਸਰੀਰਕ, ਸਮਾਜਿਕ ਅਤੇ ਆਰਥਿਕ ਜੀਵਨ ਨੂੰ ਪ੍ਰਭਾਵਿਤ ਕਰਦੀ ਹੈ।  

ਉਨਾਂ ਪ੍ਰਗਟਾਵਾ ਕੀਤਾ ਕਿ ਵਿਸ਼ਵ ਸਿਹਤ ਸੰਗਠਨ ਨੇ ਮੋਟਾਪਾ ਅਤੇ ਸ਼ੂਗਰ ਨੂੰ 21ਵੀਂ ਸਦੀ ਦੀ ਮਹਾਂਮਾਰੀ ਦੱਸਿਆ ਹੈ। ਉਨਾਂ ਕਿਹਾ ਕਿ ਮੋਟਾਪਾ ਅਤੇ ਟਾਈਪ-ਦੋ ਸ਼ੂਗਰ ਬਿਮਾਰੀ ਲਗਾਤਾਰ ਵੱਧ ਰਹੀ ਹੈ। ਉਨਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਮੋਟਾਪਾ ਸਭ ਤੋਂ ਵੱਧ ਮੈਟਾਬੌਲਿਕ ਬਿਮਾਰੀ ਦੇ ਰੂਪ ਵਿੱਚ ਉੱਭਰਕੇ ਸਾਹਮਣੇ ਆਇਆ ਹੈ। ਉਨਾਂ ਕਿਹਾ ਕਿ ਦੁਨੀਆਂ ਦੀ ਅੱਧੀ ਤੋਂ ਵੱਧ ਵਸੋਂ ਮੋਟਾਪਾ ਤੋਂ ਪ੍ਰਭਾਵਿਤ ਹੈ।

ਡਾ ਅਰੋੜਾ ਨੇ ਦੱਸਿਆ ਕਿ ਮੋਟੇ ਲੋਕਾਂ ਲਈ ਜਿਨਾਂ ਬਿਮਾਰੀਆਂ ਦਾ ਡਰ ਬਣਿਆ ਰਹਿੰਦਾ ਹੈ ਉਨਾਂ ਵਿੱਚ ਟਾਈਪ-ਦੋ ਸ਼ੂਗਰ, ਦਿਲ ਦੇ ਰੋਗ, ਗੁਰਦੇ ਦੇ ਰੋਗ, ਗਠੀਏ ਅਤੇ ਸਾਹ ਦੇ ਰੋਗਾਂ ਤੋਂ ਇਲਾਵਾ ਡਿਪਰੈਸ਼ਨ ਵੀ ਸ਼ਾਮਿਲ ਹੈ। ਉਨਾਂ ਕਿਹਾ ਕਿ ਜਿਨਾਂ ਲੋਕਾਂ ਦੀ ਬੀਐਮਆਈ 25 ਤੋਂ ਵੱਧ ਹੋਵੇ ਉਨਾਂ ਨੂੰ ਸ਼ੂਗਰ ਦਾ ਖਤਰਾ ਵਧੇਰੇ ਰਹਿੰਦਾ ਹੈ। ਡਾ ਅਰੋੜਾ ਨੇ ਆਖਿਆ ਕਿ ਮੋਟਾਪੇ ਦੇ ਪਿਛਲੇ ਦਸ ਸਾਲਾਂ ਤੋਂ ਚੱਲ ਰਹੇ ਸਰਜੀਕਲ ਇਲਾਜ, ਅਪਰੇਸ਼ਨ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ ਤੇ ਇਸ ਮਗਰੋਂ ਸ਼ੂਗਰ ਵੀ ਨਿਯਮਿਤ ਹੋ ਜਾਂਦਾ ਹੈ। 

ਉਨਾਂ ਕਿਹਾ ਕਿ ਪੰਜਾਬ ਵਿੱਚ ਮੋਟਾਪਾ ਵੱਧਣ ਦਾ ਕਾਰਨ ਆਰਾਮਦਾਇਕ ਜੀਵਨ ਸ਼ੈਲੀ, ਜੰਕ ਫੂਡ, ਤਲੀਆਂ ਹੋਈਆਂ ਵਸਤਾਂ ਦਾ ਜ਼ਿਆਦਾ ਸੇਵਨ ਹੁੰਦਾ ਹੈ, ਜਿਸ ਦੀ ਸ਼ਰਾਬ ਨਾਲ ਜ਼ਿਆਦਾ ਵਰਤੋਂ ਹੁੰਦੀ ਹੈ। ਉਨਾਂ ਕਿਹਾ ਕਿ ਮੋਟਾਪਾ ਪੀਹੜੀ ਦਰ ਪੀਹੜੀ ਅਤੇ ਕੁੱਝ ਹੋਰ ਕਾਰਨਾਂ ਕਰਕੇ ਵੀ ਹੁੰਦਾ ਹੈ। ਡਾ ਸਾਹਿਲ ਅਰੋੜਾ ਨੇ ਦੱਸਿਆ ਕਿ ਤਾਜ਼ਾ ਖੋਜ਼ਾਂ ਨਾਲ ਸਾਬਿਤ ਹੋਇਆ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਮੋਟਾਪਾ ਤੇ ਹੋਰ ਕੋਈ ਬਿਮਾਰੀ ਨਹੀਂ ਹੈ, ਉਸ ਉੱਤੇ ਕੋਵਿਡ-19 ਦਾ ਖਤਰਾ ਬੇਹੱਦ ਘੱਟ ਹੈ। 

ਉਨਾਂ ਕਿਹਾ ਕਿ ਮੋਟਾਪੇ ਨਾਲ ਕੋਵਿਡ-19 ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਉਨਾਂ ਕਿਹਾ ਮੋਟਾਪੇ ਕਾਰਨ ਬਿਮਾਰੀਆਂ ਰੋਕਣ ਦੀ ਸ਼ਕਤੀ ਘਟਦੀ ਹੈ। ਉਨਾਂ ਕਿਹਾ ਕਿ ਮੋਟਾਪੇ ਦਾ ਇਲਾਜ ਸਿਰਫ਼ ਅੋਬਿਸਿਟੀ ਮਾਹਿਰ ਤੋਂ ਹੀ ਕਰਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹੁਣ ਸਰਕਾਰ ਵੀ ਮੋਟਾਪੇ ਨੂੰ ਰੋਕਣ ਲਈ ਗੰਭੀਰ ਹੈ। ਉਨਾਂ ਕਿਹਾ ਕਿ ਬੀਮਾ ਕੰਪਨੀਆਂ ਨੇ ਵੀ ਹੁਣ ਵੱਖ-ਵੱਖ ਮੈਡੀਕਲ ਪਾਲਿਸੀਆਂ ਰਾਹੀਂ ਮੋਟਾਪੇ ਦਾ ਇਲਾਜ ਕਵਰ ਕਰ ਲਿਆ ਹੈ, ਜਿਸ ਤੋਂ ਮੋਟਾਪੇ ਦੇ ਗ੍ਰਸਤ ਪੀੜਤਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ। 

ਉਨਾਂ ਕਿਹਾ ਕਿ ਮੋਟਾਪੇ ਦਾ ਵਿਗਿਆਨਕ ਇਲਾਜ ਬੇਹੱਦ ਜ਼ਰੂਰੀ ਹੈ। ਡਾ ਸਾਹਿਲ ਅਰੋੜਾ ਨੇ ਦਾਅਵਾ ਕੀਤਾ ਕਿ 35-40 ਤੋਂ ਜ਼ਿਆਦਾ ਬੀਐੱਮਆਈ ਮੋਟਾਪੇ ਵਾਲਿਆਂ ਲਈ ਸਰਜਰੀ ਸਭ ਤੋਂ ਢੁਕਵਾਂ ਇਲਾਜ ਹੈ। ਉਨਾਂ ਕਿਹਾ ਕਿ ਇਸ ਨਾਲ ਸਮੁੱਚੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ ਤੇ ਮਰੀਜ਼ ਸਮਾਜ ਵਿੱਚ ਸ਼ਾਨੋ ਸ਼ੌਕਤ ਨਾਲ ਵਿਚਰਦਾ ਹੈ ਤੇ ਸਿਹਤਮੰਦ ਰਹਿੰਦਾ ਹੈ।

ਡਾ ਅਰੋੜਾ ਨੇ ਕਿਹਾ ਕਿ ਮੈਟਾਬੌਲਿਕ ਸਰਜਰੀ ਨਾਲ ਬਿਮਾਰੀਆਂ ਤੋਂ ਨਿਜ਼ਾਤ ਹਾਸਿਲ ਹੁੰਦੀ ਹੈ। ਉਨਾਂ ਇਸ ਸਰਜਰੀ ਤੋਂ ਮੋਟਾਪੇ ਅਤੇ ਸ਼ੂਗਰ ਤੋਂ ਪੀੜਤ ਲੋਕਾਂ ਨੂੰ ਲਾਭ ਲੈਣ ਦਾ ਸੱਦਾ ਦਿੰਦਿਆਂ ਦਾਅਵਾ ਕੀਤਾ ਕਿ ਮੈਟਾਬੌਲਿਕ ਸਰਜਰੀ ਨਾਲ ਸਿਰਫ਼ ਕਲੱਸਟਰੋਲ ਹੀ ਕਾਬੂ ਨਹੀਂ ਹੁੰਦੇ ਬਲਕਿ ਸ਼ੂਗਰ ਵੀ ਕੰਟੋਰਲ ਰਹਿੰਦੀ ਹੈ।

 

Tags: Health , Patiala , Metabolic Surgery , Dr Sahil Arora , Weight Loss , Diabetes , World Health Organization

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD