Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਖਾਣ ਪੀਣ ਵਾਲੀਆਂ ਵਸਤਾਂ ਵਿਚ ਮਿਲਾਵਟਖੋਰੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਿਵਲ ਸਰਜਨ

ਖਾਣ ਪੀਣ ਵਾਲੀਆਂ ਦੁਕਾਨਾਂ ’ਤੇ ਕੰਮ ਕਰਨ ਵਾਲੇ ਵਰਕਰ ਸਿਰ ’ਤੇ ਟੋਪੀ, ਮੂੰਹ ’ਤੇ ਮਾਸਕ ਅਤੇ ਹੱਥਾਂ ਵਿਚਦਸਤਾਨੇ ਪਹਿਨਣਾ ਯਕੀਨੀ ਬਣਾਉਣ

Tandarust Punjab, Mission Tandarust Punjab, Mansa

Web Admin

Web Admin

5 Dariya News

ਮਾਨਸਾ , 24 Aug 2022

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਸ਼ਹਿਰ ਮਾਨਸਾ ਵਿਖੇ ਰੋਜ਼ਾਨਾ ਦੁੱਧ ਦੇ ਸੈਂਪਲ ਭਰੇ ਜਾ ਰਹੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਸ਼੍ਰੀ ਅਭਿਨਵ ਤ੍ਰਿਖਾ ਆਈ.ਏ.ਐੱਸ, ਕਮਿਸ਼ਨਰ ਫੂਡ ਸੇਫਟੀ ਅਤੇ ਡਰੱਗ ਕਮਿਸ਼ਨਰ ਪੰਜਾਬ ਦੇ ਹੁਕਮਾਂ ’ਤੇ 20 ਅਗਸਤ ਤੋਂ 26 ਅਗਸਤ 2022 ਤੱਕ ਦੁੱਧ ਦੇ ਨਮੂਨੇ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਸਿਵਲ ਸਰਜਨ ਨੇ ਜ਼ਿਲ੍ਹੇ ਦੀਆਂ ਸਮੂਹ ਕਰਿਆਨੇ ਦੇ ਦੁਕਾਨਾਂ, ਹਲਵਾਈ, ਦੋਧੀ, ਡੇਅਰੀਆਂ ਅਤੇ ਖਾਣ ਪੀਣ ਨਾਲ ਸਬੰਧਤ ਹੋਰ ਵਸਤਾਂ ਦੇ ਵਪਾਰੀਆਂ ਨੂੰ ਅਪੀਲ ਕੀਤੀ ਹੈ ਕਿ ਖਾਣ ਪੀਣ ਦੀਆਂ ਵਸਤਾਂ ਵਿਚ ਸ਼ੁੱਧਤਾ ਅਤੇ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਲਵਾਈਆਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ’ਤੇ ਕੰਮ ਕਰਨ ਵਾਲੇ ਵਰਕਰ ਸਿਰ ’ਤੇ ਟੋਪੀ, ਮੂੰਹ ’ਤੇ ਮਾਸਕ ਅਤੇ ਹੱਥਾਂ ਵਿਚ ਦਸਤਾਨੇ ਆਦਿ ਪਹਿਨਣੇ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਲਇਸੰਸ ਅਤੇ ਰਜਿਸਟ੍ਰੇਸ਼ਨ ਦੇ ਮਾਪਦੰਡਾਂ ਦੀ ਪੂਰਨ ਤੌਰ ’ਤੇ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਖਾਣ ਪੀਣ ਵਾਲੀਆਂ ਵਸਤਾਂ ਵਿਚ ਕੀਤੀ ਜਾਣ ਵਾਲੀ ਕਿਸੇ ਕਿਸਮ ਦੀ ਮਿਲਾਵਟਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਦੁੱਧ ਦੇ ਸੈਂਪਲ ਲੈ ਕੇ ਲੈਬੋਰਟਰੀ ਵਿਖੇ ਜਾਂਚ ਲਈ ਭੇਜ ਦਿੱਤੇ ਗਏ ਹਨ, ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਚੈਕਿੰਗ ਟੀਮ ਵਿਚ ਸ੍ਰੀਮਤੀ ਸੀਮਾ ਰਾਣੀ ਫੂਡ ਸੇਫਟੀ ਅਫ਼ਸਰ, ਸ੍ਰੀ ਅਮਰਿੰਦਰ ਸਿੰਘ ਫੂਡ ਸੇਫਟੀ ਅਫ਼ਸਰ, ਸ੍ਰੀ ਲਕਸ਼ਵੀਰ ਸਿੰਘ ਫੂਡ ਕਲਰਕ ,ਵੇਦ ਪ੍ਰਕਾਸ਼ ਮੌਜੂਦ ਸਨ।    

 

Tags: Tandarust Punjab , Mission Tandarust Punjab , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD