Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤੀ ਦੌਰਾ

ਨਸ਼ਾ ਛੁਡਾਊ ਕੇਂਦਰ ’ਚ ਸਹੂਲਤਾਂ ਅਤੇ ਸੇਵਾਵਾਂ ਦਾ ਲਿਆ ਜਾਇਜ਼ਾ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 24 Aug 2022

Last updated on: Aug 24, 2022, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਅੱਜ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਾਸ ਤੌਰ ’ਤੇ ਸਿਵਲ ਹਸਪਤਾਲ ’ਚ ਬਣੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਸਾਫ-ਸਫਾਈ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। 

ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਕੇਂਦਰ ਦੇ ਸਾਰੇ ਵਾਰਡਾਂ ਦਾ ਦੌਰਾ ਕਰ ਕੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਛੱਡਣ ਲਈ ਮਰੀਜ਼ਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ, ਇਸ ਲਈ ਮਰੀਜ਼ਾਂ ਦੀ ਕਾਉਂਸਲਿੰਗ ’ਤੇ ਹੋਰ ਜ਼ਿਆਦਾ ਜ਼ੋਰ ਦਿੱਤਾ ਜਾਵੇ।

ਇਸ ਮੌਕੇ ਉਨਾਂ ਓਟ ਕਲੀਨਿਕ ’ਚ ਦਵਾਈ ਲੈਣ ਆਏ ਵਿਅਕਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨਾਂ ਨੂੰ ਹਸਪਤਾਲ ’ਚ ਮਿਲਦੀਆਂ ਸੇਵਾਵਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਔਲਖ ਨੇ ਦੱਸਿਆ ਕਿ ਮਰੀਜ਼ਾਂ ਲਈ ਕਾਊਂਸਿਗ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕੀਤਾ ਜਾ ਸਕੇ। 

ਉਨਾਂ ਦੱਸਿਆ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਤੋਂ ਇਲਾਵਾ 15 ਓਟ ਕਲੀਨਿਕ ਚੱਲ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ, ਐਸਐਮਓ ਤਪਿੰਦਰਜੋਤ ਕੌਸ਼ਲ, ਡਾ. ਲਿਪਸੀ ਮੋਦੀ, ਡਾ. ਗਗਨ ਤੇ ਹੋਰ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।  

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD