Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪਟਿਆਲਾ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ 'ਚ ਹੁਣ ਤੱਕ 2000 ਮਰੀਜਾਂ ਨੇ ਲਾਭ ਲਿਆ : ਸਾਕਸ਼ੀ ਸਾਹਨੀ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ, ਸਿਹਤ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਨੂੰ ਦੇਣਾ ਯਕੀਨੀ ਬਣਾਉਣ 'ਤੇ ਜ਼ੋਰ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 24 Aug 2022

Last updated on: Aug 24, 2022, 00:00 IST

ਜ਼ਿਲ੍ਹੇ 'ਚ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਪ੍ਰਦਾਨ ਕੀਤੀਆਂ ਜਾ ਰਹੀਆ ਸੇਵਾਵਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰੀ ਮੀਟਿੰਗ ਕਰਦਿਆਂ ਸਮੂਹ ਸਿਹਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜਦਾ ਕਰਨ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਮੀਟਿੰਗ 'ਚ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ  ਕਿਹਾ ਕਿ ਜਨਨੀ ਸੁਰੱਖਿਆ ਯੋਜਨਾ ਤਹਿਤ ਜਿਹੜੇ ਲਾਭ ਪਾਤਰੀਆਂ ਨੂੰ ਅਜੇ ਤੱਕ ਲਾਭ ਨਹੀ ਦਿੱਤਾ ਗਿਆ ਉਹਨਾਂ ਨੂੰ ਸਿੱਧੇ ਬੈਂਕ ਟਰਾਂਸਫਰ ਰਾਹੀ ਬਣਦੀ ਲਾਭ ਰਾਸ਼ੀ ਤੁਰੰਤ ਪ੍ਰਦਾਨ ਕੀਤੀ ਜਾਵੇ। ਉਹਨਾਂ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਤਹਿਤ ਸਿਹਤ ਟੀਮਾ ਵੱਲੋਂ ਹੁਣ ਤੱਕ ਸਕੂਲੀ ਬੱਚਿਆਂ ਦੀ ਸਿਹਤ ਜਾਂਚ ਦੇ ਬਣਦੇ 100 ਫ਼ੀਸਦੀ ਟੀਚਾ ਪੂਰਾ ਕੀਤਾ ਜਾ ਚੁੱਕਾ ਹੈ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਬਣਾਏ ਗਏ ਪੰਜ ਆਮ ਆਦਮੀ ਕਲੀਨਿਕਾਂ ਦਾ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਅਤੇ ਹੁਣ ਤੱਕ ਇਹਨਾਂ ਕਲੀਨਿਕਾਂ 'ਚ 2000 ਦੇ ਕਰੀਬ ਲੋਕਾਂ ਨੇ ਆਪਣਾ ਇਲਾਜ ਕਰਵਾ ਕੇ ਇਨ੍ਹਾਂ ਦਾ ਲਾਭ ਲਿਆ ਹੈ।ਡੀ.ਸੀ. ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਵਿਧਾਨ ਹਲਕਿਆਂ ਵਿੱਚ ਵੀ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਲਈ ਢੁਕਵੀਆਂ ਥਾਵਾਂ ਦੀ ਚੋਣ ਕਰਕੇ ਤਜਵੀਜ਼ ਬਣਾ ਕੇ ਭੇਜੀ ਜਾਵੇ।

ਬਾਰਸਾਤੀ ਮੌਸਮ ਕਰਕੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਚਾਲਾਨ ਪ੍ਰਕ੍ਰਿਆ ਵਧਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਮਿਉਂਸੀਪਲ ਕਮੇਟੀਆਂ ਦੇ ਅਧਿਕਾਰੀਆ ਨੂੰ ਉਨ੍ਹਾਂ ਕਿਹਾ ਕਿ ਜਿਥੇ ਵੀ ਡੇਂਗੂ ਦਾ ਕੇਸ ਪਾਇਆ ਜਾਂਦਾ ਹੈ ਉਸ ਦੇ 300 ਮੀਟਰ ਦੇ ਘੇਰੇ 'ਚ ਤੁਰੰਤ ਫੋਗਿੰਗ ਕਰਵਾਈ ਜਾਵੇ ਅਤੇ ਸਮੁਹ ਐਸ.ਡੀ.ਐਮਜ਼ ਇਸ ਦੀ ਨਿਗਰਾਨੀ ਕਰਨ।

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ,ਸਿਹਤ ਵਿਭਾਗ ਅਤੇ ਸਹਿਯੋਗੀ ਵਿਭਾਗਾਂ ਵੱਲੋਂ ਕੀਤੇ ਉਪਰਾਲਿਆਂ ਤਹਿਤ ਇਸ ਸਾਲ ਡੇਂਗੂ ਕੇਸਾਂ ਵਿੱਚ ਪਿਛਲੇ ਸਾਲ ਨਾਲੋਂ 60-70 ਫ਼ੀਸਦੀ ਕਮੀ ਆਈ ਹੈ। ਸਾਕਸ਼ੀ ਸਾਹਨੀ ਨੇ  ਸਿਹਤ ਅਧਿਕਾਰੀਆਂ ਨੂੰ ਓਟ ਸੈਂਟਰ ਅਤੇ ਨਸ਼ਾ ਮੁਕਤੀ ਕੇਂਦਰਾਂ ਨੂੰ ਹੋਰ ਮਜਬੂਤ ਕਰਨ ਲਈ ਹੋਰ ਲੋੜੀਂਦਾ ਸਮਾਨ ਦੀ ਤਜਵੀਜ਼ ਜਲਦ ਬਣਾ ਕੇ ਭੇਜਣ ਲਈ ਕਿਹਾ।

ਉਹਨਾਂ ਮੈਡੀਕਲ ਸੁਪਰਡੈਂਟ ਮਾਤਾ ਕੁਸ਼ੱਲਿਆ ਹਸਪਤਾਲ ਨੂੰ ਕਿਹਾ ਕਿ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਓ.ਪੀ.ਡੀ ਕਾਂਉਟਰ 'ਤੇ ਮਰੀਜਾਂ ਦੀ ਭੀੜ ਨੂੰ ਘਟਾਉਣ ਅਤੇ ਲੋਕਾਂ ਦੀ ਸਹੂਲਤ ਵਿੱਚ ਵਾਧਾ ਕਰਨ ਲਈ ਸੁਝਾਅ ਭੇਜੇ ਜਾਣ। ਇਸ ਮੌਕੇ ਉਨ੍ਹਾਂ ਨੇ ਵਧੀਆ ਕਾਰਗੁਜਾਰੀ ਵਾਲੀਆ ਜ਼ਿਲ੍ਹੇ ਦੀਆਂ 13 ਆਸ਼ਾਵਾਂ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨ ਕਰਦਿਆਂ ਹੌਂਸਲਾ ਅਫਜਾਈ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਗਲ, ਸਮੂਹ ਐਸ.ਡੀ.ਐਮਜ਼, ਸਹਾਇਕ ਸਿਵਲ ਸਰਜਨ ਡਾ. ਵਿਕਾਸ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਮੈਡੀਕਲ ਸੁਪਰਡੈਂਟ, ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਸਹਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD