Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ ਲਈ ਚੁਣੀਆਂ 6 ਸਥਾਨਕ ਸ਼ਹਿਰੀ ਇਕਾਈਆਂ ’ਚ ਸ਼ੁਮਾਰ ਬਰਨਾਲਾ : ਹਰੀਸ਼ ਨਈਅਰ

100 ਫੀਸਦੀ ਕੂੜਾ ਪ੍ਰਬੰਧਨ ਦੀ ਮੁਹਿੰਮ ਦਾ ਆਗਾਜ਼ : ਵਧੀਕ ਡਿਪਟੀ ਕਮਿਸ਼ਨਰ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 24 Aug 2022

Last updated on: Aug 24, 2022, 00:00 IST

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਆਲਾ-ਦੁਆਲਾ ਸਾਫ ਰੱਖਣ ਲਈ ਕੂੜੇ ਦਾ ਪ੍ਰਬੰਧਨ ਸਭ ਤੋਂ ਅਹਿਮ ਹੈ। ਜ਼ਿਲਾ ਬਰਨਾਲਾ ਵਿੱਚ ਭਾਵੇਂ ਕੂੜੇ ਦਾ ਪ੍ਰਬੰਧਨ ਪਹਿਲਾਂ ਤੋਂ ਹੀ ਹੋ ਰਿਹਾ ਹੈ, ਪਰ ਇਸ ਨੂੰ 100 ਫੀਸਦੀ ਲਾਗੂ ਕਰਨਾ ਬਹੁਤ ਜ਼ਰੂਰੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਅੱਜ ਇੱਥੋਂ ਦੇ ਵਾਰਡ ਨੰਬਰ 26 ਵਿਚ ਕੂੜਾ ਪ੍ਰਬੰਧਨ ਮੁਹਿੰਮ ਦੇ ਆਗਾਜ਼ ਕਰਨ ਮੌਕੇ ਕੀਤਾ। 

ਉਨਾਂ ਦੱਸਿਆ ਕਿ 100 ਫੀਸਦੀ ਕੂੜਾ ਪ੍ਰਬੰਧਨ ਦੇ ਪਾਇਲਟ ਪ੍ਰਾਜੈਕਟ ’ਚ ਸੂਬੇ ਦੀਆਂ 6 ਸ਼ਹਿਰੀ ਸਥਾਨਕ ਇਕਾਈਆਂ ਚੁਣੀਆਂ ਗਈਆਂ ਹਨ, ਜਿਨਾਂ ’ਚ ਬਰਨਾਲਾ ਵੀ ਸ਼ਾਮਲ ਹੈ। ਇਸ ਮੌਕੇ ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ-ਵੱਖ ਇਕੱਠਾ ਕਰਨ ਅਤੇ ਉਸ ਦਾ ਅੱਗੇ ਯੋਗ ਨਿਬੇੜਾ ਕਰਨ ਦਾ 100 ਫੀਸਦੀ ਟੀਚਾ ਪੂਰਾ ਕਰਨ ਦੀ ਸ਼ੂਰੂਆਤ ਵਾਰਡ ਨੰਬਰ 26 ਤੋਂ ਕੀਤੀ ਗਈ ਅਤੇ ਇਸ ਤੋਂ ਬਾਅਦ ਪੜਾਅਵਾਰ ਸਾਰੇ ਵਾਰਡਾਂ ਵਿਚ ਇਹ ਪ੍ਰਾਜੈਕਟ ਲਾਗੂ ਕੀਤਾ ਜਾਵੇਗਾ। 

ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਵਾਰਡ ਵਾਸੀਆਂ ਨੂੰ ਪ੍ਰੇਰਿਤ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ, ਇਸ ਤੋਂ ਇਲਾਵਾ ਨਗਰ ਕੌਂਸਲ ਦੀ ਟੀਮ ਵੱਲੋਂ ਘਰ ਘਰ ਜਾ ਕੇ ਵੀ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖ ਰੱਖਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਕੂੜੇ ਦਾ ਨਿਬੇੜਾ ਤਾਂ ਹੀ ਹੋ ਸਕਦਾ ਹੈ, ਜੇਕਰ ਕੂੜਾ ਵੱਖੋ ਵੱਖ ਰੱਖਿਆ ਜਾਵੇ। 

ਉਨਾਂ ਦੱਸਿਆ ਕਿ ਇਸ ਤਰਾਂ ਗਿੱਲੇ ਕੂੜੇ ਨੂੰ ਪਿਟਸ ’ਚ ਪਾ ਕੇ ਖਾਦ ਤਿਆਰ ਕੀਤੀ ਜਾਂਦੀ ਹੈ ਅਤੇ ਸੁੱਕੇ ਕੂੜੇ ਨੂੰ ਅੱਗੇ ਵੱਖ ਵੱਖ ਕਰ ਕੇ ਉਸਦਾ ਨਿਬੇੜਾ ਕੀਤਾ ਜਾਂਦਾ ਹੈ। ਇਸ ਮੌਕੇ ਉਨਾਂ ਸਫਾਈ ਸੇਵਕਾਂ ਦੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਜੇਕਰ ਕੂੜਾ ਅਸੀਂ ਪੈਦਾ ਕਰ ਦੇ ਹਾਂ ਤਾਂ ਉਸ ਦੇ ਯੋਗ ਪ੍ਰਬੰਧਨ ਵਿਚ ਵੀ ਸਾਨੂੰ ਸਭ ਨੂੰ ਸਹਿਯੋਗ ਦੇਣ ਦੀ ਲੋੜ ਹੈ ਤਾਂ ਜੋ ਅਸੀਂ ਬਰਨਾਲਾ ਸ਼ਹਿਰ ਨੂੰ ਸਾਫ-ਸੁੱਥਰਾ ਬਣਾ ਸਕੀਏ।

ਇਸ ਮੌਕੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਠੋਸ ਕੂੁੜਾ ਪ੍ਰਬੰਧਨ ਦੇ ਪ੍ਰਾਜੈਕਟ ਤਹਿਤ ਪਹਿਲੇ ਪੜਾਅ ’ਚ 6 ਸ਼ਹਿਰੀ ਸਥਾਨਕ ਇਕਾਈਆਂ ਨੂੰ ਚੁਣਿਆ ਗਿਆ ਹੈ, ਜਿਸ ਵਿਚ ਬਰਨਾਲਾ ਵੀ ਸ਼ਾਮਲ ਹੈ। ਇਸ ਪ੍ਰਾਜੈਕਟ ਨੂੰ ਬਰਨਾਲੇ ’ਚ 100 ਫੀਸਦੀ ਲਾਗੂ ਕਰਨ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਵਾਰਡ ਵਾਸੀਆਂ ਨੂੰ ਕੱਪੜੇ ਦੇ ਥੈਲੇ ਅਤੇ ਗਿੱਲੇ ਕੂੜੇ ਤੋਂ ਤਿਆਰ ਖਾਦ ਵੀ ਵੰਡੀ ਗਈ।

ਇਸ ਮੌਕੇ ਐਸਡੀਐਮ ਗੋਪਾਲ ਸਿੰਘ, ਐਮਸੀ ਰੁਪਿੰਦਰ ਸਿੰਘ ਸੀਤਲ, ਜੇਈ ਮੁਹੰਮਦ ਸਲੀਮ, ਹਸਨਪ੍ਰੀਤ ਭਾਰਦਵਾਜ, ਅੰਕੁਰ ਗੋਇਲ, ਸੈਨੇਟਰੀ ਇੰਸਪੈਕਟਰ ਅੰਕੁਸ਼, ਕਮਿਊਨਿਟੀ ਫੈਸਿਲੀਟੇਟਰ ਪਾਰੁਲ ਗਰਗ, ਹਰਕੇਸ਼ ਕੁਮਾਰ, ਮੋਟੀਵੇਟਰ ਖੁਸ਼ੀ, ਅਰਜੁਨ, ਮੇਟ ਮੁਕੇਸ਼ ਕੁਮਾਰ, ਰਮੇਸ਼ ਕੁਮਾਰ, ਸਫਾਈ ਸੇਵਕ ਤੇ ਵਾਰਡ ਵਾਸੀ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD