Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਵੱਖ-ਵੱਖ ਡੇਅਰੀਆਂ ਅਤੇ ਦੋਧੀਆਂ ਦੀ ਚੈਕਿੰਗ ਦੌਰਾਨ ਭਰੇ 05 ਸੈਂਪਲ

Tandarust Punjab, Mission Tandarust Punjab, Firozepur

Web Admin

Web Admin

5 Dariya News

ਫਿਰੋਜ਼ਪੁਰ , 24 Aug 2022

ਕਮਿਸ਼ਨਰ ਫੂਡ  ਡਾ. ਅਭਿਨਵ ਤ੍ਰਿਖਾ ਦੇ ਹੁਕਮਾਂ ਅਤੇ  ਸਿਵਲ ਸਰਜਨ ਫਿਰੋਜ਼ਪੁਰ ਡਾ. ਅਨਿਲ ਕੁਮਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਵੱਲੋਂ ਦੁੱਧ ਵਿੱਚ ਮਿਲਾਵਟ ਨੂੰ ਰੋਕਣ ਅਤੇ ਪਿਛਲੇ ਦਿਨਾਂ ਵਿੱਚ ਪਸ਼ੂਆਂ ਵਿੱਚ ਫੈਲੀ ਬਿਮਾਰੀ ਕਾਰਨ ਮਿਲਾਵਟੀ ਦੁੱਧ ਦਾ ਕਾਰੋਬਾਰ ਵਧਣ ਦੀ ਸ਼ੰਕਾ ਕਾਰਨ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੈਂਪਲ ਭਰੇ ਜਾ ਰਹੇ ਹਨ।

ਜਿਸ ਤਹਿਤ ਵਿਸ਼ੇਸ਼ ਮੁਹਿੰਮ ਰਾਹੀਂ 26 ਅਗਸਤ ਤੱਕ ਰੋਜ਼ਾਨਾ ਦੁੱਧ ਦੇ ਸੈਪਲ ਲੈ ਕੇ ਜਾਂਚ ਕਰਨ ਲਈ ਭੇਜੇ ਜਾ ਰਹੇ ਹਨ। ਇਸ ਮੁਹਿੰਮ ਅਧੀਨ ਗੁਰੂਹਰਸਹਾਏ ਤਹਿਸੀਲ ਵਿਚ ਵੱਖ-ਵੱਖ ਡੇਅਰੀਆਂ ਅਤੇ ਦੋਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ ਦੇ ਕੁੱਲ 05 ਸੈਂਪਲ ਲਏ ਗਏ। ਨਮੂਨੇ ਵਿਸ਼ਲੇਸ਼ਣ ਲਈ ਪ੍ਰਯੋਗਸ਼ਾਲਾ ਵਿੱਚ ਭੇਜੇ ਜਾਣਗੇ। 

ਪ੍ਰਯੋਗਸ਼ਾਲਾ ਤੋਂ ਨਮੂਨਿਆਂ ਦੇ ਨਤੀਜਿਆਂ ਤੇ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਅਭਿਆਨ 26 ਅਗਸਤ ਤੱਕ ਪੂਰੇ ਪੰਜਾਬ ਵਿੱਚ ਜਾਰੀ ਰਹੇਗਾ ਜਿਸ ਵਿੱਚ ਦੁੱਧ ਵਿੱਚ ਮਿਲਾਵਟ ਨੂੰ ਨੱਥ ਪਾਉਣ ਲਈ ਦੁੱਧ ਦੇ ਸੈਂਪਲ ਲਏ ਜਾਣਗੇ। 

ਜੇਕਰ ਕੋਈ ਦੁੱਧ ਵਿੱਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਫੂਡ ਸੇਫਟੀ ਐਕਟ, 2006 ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਫੂਡ ਬਿਜ਼ਨਸ ਆਪਰੇਟਰਾਂ ਕੋਲ ਰਜਿਸਟਰੇਸ਼ਨ ਜਾਂ ਲਾਇਸੈਂਸ ਨਹੀਂ ਹੈ, ਉਹ ਇਸ ਲਈ ਅਰਜ਼ੀ ਦੇਣ ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ।

 

Tags: Tandarust Punjab , Mission Tandarust Punjab , Firozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD