Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੁੱਖ ਮੰਤਰੀ Bhagwant Mann ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ Narendra Modi ਦਾ ਧੰਨਵਾਦ

ਲੋਕਾਂ ਲਈ ਕੈਂਸਰ ਦੇ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ ਕੇਂਦਰ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Prime Minister Narendra Modi, Homi Bhabha Cancer Hospital And Research Centre

Web Admin

Web Admin

5 Dariya News

ਮੁੱਲਾਂਪੁਰ (ਨਿਊ ਚੰਡੀਗੜ੍ਹ) , 24 Aug 2022

Last updated on: Aug 24, 2022, 00:00 IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਕੈਂਸਰ ਪ੍ਰਭਾਵਿਤ ਸੂਬੇ ਖਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, "ਆਮ ਬੋਲ ਚਾਲ ਵਿੱਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂ ਲੈਣ ਤੋਂ ਵੀ ਡਰ ਲੱਗਦਾ ਹੈ ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।”

ਪ੍ਰਧਾਨ ਮੰਤਰੀ ਵੱਲੋਂ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜੋ ਸੂਬੇ ਨੂੰ ਕੈਂਸਰ ਵਿਰੁੱਧ ਲੜਾਈ ਹੋਰ ਤੇਜ਼ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਸੂਬੇ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। 

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ ਕੈਂਸਰ ਪੀੜਤ ਮਰੀਜ਼ਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਕਿ ਸੰਗਰੂਰ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਲੋਕਾਂ ਨੂੰ ਕੈਂਸਰ ਦਾ ਮਿਆਰੀ ਇਲਾਜ ਮੁਹੱਈਆ ਕਰਵਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਵੱਕਾਰੀ ਹਸਪਤਾਲ ਵਿੱਚ ਹੁਣ ਤੱਕ ਲਗਭਗ 37,000 ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਨਿਊ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਕੇਂਦਰ ਨਾ ਸਿਰਫ਼ ਪੰਜਾਬ ਦੇ ਮਰੀਜ਼ਾਂ ਨੂੰ ਸਗੋਂ ਗੁਆਂਢੀ ਸੂਬਿਆਂ ਜਿਵੇਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਨੂੰ ਵੀ ਮਿਆਰੀ ਕੈਂਸਰ ਇਲਾਜ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਪ੍ਰਧਾਨ ਮੰਤਰੀ ਰਾਹਤ ਫੰਡ ਤਹਿਤ ਹਰ ਮਹੀਨੇ ਤਿੰਨ ਗੰਭੀਰ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫ਼ਰ ਕਰਨ ਦੇ ਹੱਕਦਾਰ ਸਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਅੱਠ ਸਾਲਾਂ ਦੌਰਾਨ ਕੈਂਸਰ ਦੇ ਕਈ ਮਰੀਜ਼ਾਂ ਦੇ ਦੁੱਖਾਂ ਨੂੰ ਦੂਰ ਕਰਨ ਲਈ ਇਸ ਸਹੂਲਤ ਦੀ ਸੂਝ-ਬੂਝ ਨਾਲ ਵਰਤੋਂ ਕੀਤੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੈਂਸਰ ਦੇ 69000 ਮਰੀਜ਼ਾਂ ਲਈ 888 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਜਾ ਚੁੱਕੀ ਹੈ। ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 90 ਫੀਸਦੀ ਤੋਂ ਵੱਧ ਲੋਕ ਪੰਜਾਬੀ ਸਨ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਰਾਖੀ ਲਈ ਪੰਜਾਬੀਆਂ ਦਾ ਵੀ ਅਹਿਮ ਰੋਲ ਹੈ।  ਭਗਵੰਤ ਮਾਨ ਨੇ ਕਿਹਾ ਕਿ ਮਿਲਖਾ ਸਿੰਘ, ਦਾਰਾ ਸਿੰਘ, ਬਲਬੀਰ ਸਿੰਘ ਵਰਗੇ ਪੰਜਾਬ ਦੇ ਉੱਘੇ ਖਿਡਾਰੀਆਂ ਨੇ ਵੀ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਨੂੰ ਦੇਸ਼ ਦੀ ਮੁੰਦਰੀ ਦਾ ਨਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸ਼ੁਰੂ ਵਿੱਚ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਫਰੰਟ ਉਤੇ ਕੁਝ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਆ ਗਏ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਪੁਲਿਸ ਕੇਂਦਰੀ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਠੇਸ ਪਹੁੰਚਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਰੜੀ ਚੌਕਸੀ ਰੱਖ ਰਹੀ ਹੈ।

ਮੁੱਖ ਮੰਤਰੀ ਨੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਕੇਂਦਰ ਸਰਕਾਰ ਨਾਲ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਅਹਿਮ ਕਾਰਜ ਲਈ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਅਜਿਹੇ ਹੋਰ ਤੋਹਫ਼ਿਆਂ ਨਾਲ ਸੂਬੇ ਦੀ ਮਦਦ ਲਈ ਫਰਾਖਦਿਲੀ ਦਿਖਾਉਣਗੇ।

ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ 'ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਪ੍ਰਗਤੀਸ਼ੀਲ ਅਤੇ ਸਿਹਤਮੰਦ ਸੂਬੇ ਵਜੋਂ ਮੁੜ ਉਭਰੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸ਼ਾਲ ਅਤੇ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਦਾ ਮਾਡਲ ਭੇਟ ਕਰਕੇ  ਸਨਮਾਨਿਤ ਵੀ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ, ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Prime Minister Narendra Modi , Homi Bhabha Cancer Hospital And Research Centre

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD