Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜ਼ਿਲ੍ਹੇ ਅੰਦਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ : ਸਾਕਸ਼ੀ ਸਾਹਨੀ

ਜ਼ਿਲ੍ਹਾ ਵਾਤਾਵਰਣ ਪਲਾਨ ਮੁਤਾਬਕ ਜ਼ਿਲ੍ਹੇ ਅੰਦਰ ਤਰਲ ਤੇ ਠੋਸ ਕੂੜਾ ਪ੍ਰਬੰਧਨ ਨੂੰ ਨਿਰਧਾਰਿਤ ਸਮੇਂ 'ਚ ਨੇਪਰੇ ਚਾੜ੍ਹਨ ਦੀ ਹਦਾਇਤ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 24 Aug 2022

Last updated on: Aug 24, 2022, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ 'ਚ ਕੌਮੀ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਮੁਚੀ ਟੀਮ ਪਟਿਆਲਾ ਨਿਯਮਤ ਤੌਰ 'ਤੇ ਕੰਮ ਕਰ ਰਹੀ ਹੈ। ਅੱਜ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 12 ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਅਦਾਰਿਆਂ ਅਤੇ ਸਬੰਧਤ ਵਿਭਾਗਾਂ ਨੂੰ ਐਨ.ਜੀ.ਟੀ. ਦੇ ਆਦੇਸ਼ਾਂ 'ਤੇ ਤਿਆਰ ਕੀਤੇ ਜ਼ਿਲ੍ਹਾ ਵਾਤਾਵਰਣ ਪਲਾਨ ਦੇ ਅਨੁਸਾਰ ਜ਼ਿਲ੍ਹੇ ਅੰਦਰ ਤਰਲ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਨਿਰਧਾਰਿਤ ਸਮੇਂ ਵਿੱਚ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਇੱਕ ਵਰਤੋਂ 'ਚ ਆਉਣ ਵਾਲੀਆਂ ਪਲਾਸਟਿਕ ਦੀਆਂ ਵਸਤਾਂ 'ਤੇ ਲੱਗੀ ਪਾਬੰਦੀ ਨੂੰ ਜ਼ਿਲ੍ਹੇ ਅੰਦਰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕਰਦਿਆਂ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਇਸ ਬਾਬਤ ਪ੍ਰਚਾਰ ਮੁਹਿੰਮ ਵਿੱਢਣ ਸਮੇਤ ਆਮ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਮੁਹਿੰਮ 'ਚ ਨਾਲ ਜੋੜਨ ਲਈ ਵੀ ਆਖਿਆ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਅਤੇ ਇਸ ਦੀ ਸੰਭਾਂਲ ਕਰਨਾ ਸਭ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਨੇ ਪੁਲਿਸ ਨੂੰ ਪ੍ਰੈਸ਼ਰ ਹਾਰਨਾਂ ਵਾਲੇ ਵਾਹਨਾਂ ਵਿਰੁੱਧ ਸਖ਼ਤੀ ਕਰਨ ਸਮੇਤ ਧੂੰਆਂ ਤੇ ਸ਼ੋਰ ਪ੍ਰਦੂਸ਼ਣ ਨੂੰ ਨਜਿੱਠਣ ਲਈ ਵੀ ਕਿਹਾ।ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਨਵਤੇਸ ਸਿੰਗਲਾ ਨੇ ਮੀਟਿੰਗ ਦੀ ਕਾਰਵਾਈ ਚਲਾਈ।

ਇਸ ਮੌਕੇ ਏ.ਡੀ.ਸੀਜ਼ (ਜਨਰਲ ਤੇ ਦਿਹਾਤੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ, ਸਮੂਹ ਐਸ.ਡੀ.ਐਮਜ਼, ਡੀ.ਐਫ.ਓ. ਵਿੱਦਿਆ ਸਾਗਰੀ, ਜੁਆਇੰਟ ਕਮਿਸ਼ਨਰ ਨਮਨ ਮੜਕਨ, ਡੀ.ਡੀ.ਪੀ.ਓ. ਸੁਖਚੈਨ ਸਿੰਘ ਪਾਪੜਾ, ਨਗਰ ਕੌਂਸਲਾਂ ਤੋਂ ਈ.ਓਜ਼. ਅਤੇ ਹੋਰ ਅਦਾਰਿਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD