Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੇਂਦਰ ਸਰਕਾਰ ਸਿੱਖ ਵਿਦਿਅਕ ਅਦਾਰਿਆਂ ਨੂੰ 'ਮਦਰਸਿਆਂ ਦੀ ਤਰਜ਼ 'ਤੇ ਵਿੱਤੀ ਸਹਾਇਤਾ ਦੇਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ

Prof. Sarchand Singh Khiala, Iqbal Singh Lalpura, National Commission for Minorities

Web Admin

Web Admin

5 Dariya News

ਨਵੀਂ ਦਿੱਲੀ , 24 Aug 2022

Last updated on: Aug 24, 2022, 00:00 IST

ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਇਸਲਾਮਿਕ ਵਿਦਿਅਕ ਅਦਾਰੇ ‘ਮਦਰੱਸਿਆਂ’ ਦੀ ਤਰਜ਼ ’ਤੇ ਸਿੱਖ ਵਿਦਿਅਕ ਅਦਾਰਿਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ।ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਸੰਸਦੀ ਕਮੇਟੀ ਅਤੇ ਕੇਂਦਰੀ ਚੋਣ ਕਮੇਟੀ ਦੇ ਮੈਂਬਰ ਸ੍ਰੀ ਇਕਬਾਲ ਸਿੰਘ ਲਾਲਪੁਰਾ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਮੁਲਾਕਾਤ ਕਿ।

ਪ੍ਰੋ. ਸਰਚਾਂਦ ਸਿੰਘ ਦੀ ਅਗਵਾਈ ਵਿੱਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਰਵਿੰਦ ਸ਼ਰਮਾ ਅਤੇ ਸੁਖਵਿੰਦਰ ਸਿੰਘ ਮੱਤੇਵਾਲ ਵਲੋ ਸ: ਲਾਲਪੁਰਾ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਸਿਮਰਤੀ ਜ਼ੁਬਿਨ ਇਰਾਨੀ ਨੂੰ ਕਿਹਾ ਕਿ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸੁਧਾਰਾਂ ਲਈ 1993 ਵਿੱਚ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (ਐਨ.ਸੀ.ਐਮ.) ਦੀ ਸਥਾਪਨਾ ਇੱਕ ਵਿਧਾਨਕ ਸੰਸਥਾ ਵਜੋਂ ਭਾਰਤ ਸਰਕਾਰ ਦੁਆਰਾ ਕੀਤਾ ਗਿਆ ਸੀ।  

ਜੋ ਅੱਜ ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਦੇ ਅਧੀਨ ਆਉਂਦਾ ਹੈ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਉਥਾਨ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਿਹਾ ਹੈ।  ਇਸ ਕਮਿਸ਼ਨ ਨੇ ਮੁਸਲਿਮ ਅਤੇ ਈਸਾਈ ਭਾਈਚਾਰਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।  ਜਦੋਂ ਕਿ ਕਈ ਤਰੀਕਿਆਂ ਨਾਲ ਸਿੱਖ ਕੌਮ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।  

ਸਿੱਖ ਕੌਮ, ਜਿਸ ਨੇ ਆਪਣੀ ਆਬਾਦੀ ਦਾ ਸਿਰਫ 2 ਪ੍ਰਤੀਸ਼ਤ ਹੋਣ ਦੇ ਬਾਵਜੂਦ, ਭਾਰਤ ਦੀ ਆਜ਼ਾਦੀ ਲਈ 90 ਪ੍ਰਤੀਸ਼ਤ ਤੋਂ ਵੱਧ ਕੁਰਬਾਨੀਆਂ ਕੀਤੀਆਂ ਅਤੇ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਵੱਡੀ ਗਿਣਤੀ ਵਿੱਚ ਫੌਜ ਵਿੱਚ ਤਾਇਨਾਤ ਹੈ।ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਕਮਿਸ਼ਨ ਵੱਲੋਂ ਇੱਕ ਨਵੀਂ ਪਹਿਲਕਦਮੀ ਵਜੋਂ ਇਸਲਾਮੀ ਸਿੱਖਿਆ ਪ੍ਰਣਾਲੀ ਦੇ ਅਨਿੱਖੜਵੇਂ ਅੰਗ ਵਜੋਂ ਵਿਕਸਤ 'ਮਦਰੱਸਿਆਂ' ਨੂੰ ਵੱਡੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।  

ਪਰ ਬਦਕਿਸਮਤੀ ਨਾਲ ਘੱਟ ਗਿਣਤੀ ਸਿੱਖ ਕੌਮ ਨੂੰ ਅਜਿਹੀ ਸਹੂਲਤ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਕਈ ਸਿੱਖ ਵਿਦਿਅਕ ਅਦਾਰੇ ਜਿੱਥੇ ਗਰੀਬ ਪਰਿਵਾਰਾਂ ਦੇ ਬੱਚੇ ਸਿੱਖਿਆ ਪ੍ਰਾਪਤ ਕਰ ਰਹੇ ਹਨ, ਉੱਹ ਆਰਥਿਕ ਪੱਖੋਂ ਵੱਡੀਆਂ ਚੁਣੌਤੀਆਂ ਅਤੇ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  

ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਅਨੇਕਾਂ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਭਾਰਤ ਵਿੱਚ ਵਿਸ਼ੇਸ਼ ਸਨਮਾਨ ਦੀ ਹੱਕਦਾਰ ਹੈ।  ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ, ਪ੍ਰਧਾਨ ਮੰਤਰੀ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਜਿਸ ਤਰ੍ਹਾਂ ਮੁਸਲਿਮ ਵਿੱਦਿਅਕ ਸੰਸਥਾਵਾਂ, ਮਦਰੱਸਿਆਂ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ ਸਿੱਖ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰਿਆਂ ਅਤੇ ਵਿਦਿਆਰਥਣਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ।  

ਇਸੇ ਤਰ੍ਹਾਂ ਮੁਸਲਿਮ ਭਾਈਚਾਰੇ  ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮੌਲਾਨਾ ਆਜ਼ਾਦ ਨੈਸ਼ਨਲ ਫੈਲੋਸ਼ਿਪ ਅਤੇ  ਵਿਦਿਆਰਥਣਾ ਨੂੰ ਬੇਗਮ ਹਜ਼ਰਤ ਮਹਿਲਾ ਰਾਸ਼ਟਰੀ ਵਜ਼ੀਫਾ ਆਦਿ ਮੁਹੱਈਆ ਕਰਵਾਏ ਜਾ ਰਹੇ ਹਨ ਪਰ ਸਿੱਖ ਭਾਈਚਾਰੇ ਲਈ ਅਜਿਹੀ ਕੋਈ ਯੋਜਨਾ ਨਹੀਂ ਬਣਾਈ ਗਈ।  ਇਸ ਪਾਸੇ ਵੀ ਗੌਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।  ਇਸ 'ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਸੰਸਦੀ ਕਮੇਟੀ ਅਤੇ ਭਾਜਪਾ ਦੀ ਕੇਂਦਰੀ ਚੋਣ ਕਮੇਟੀ  ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਸਿੱਖ ਭਾਈਚਾਰੇ ਦੇ ਹਿੱਤ ਵਿੱਚ ਹਰ ਸੰਭਵ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

 

Tags: Prof. Sarchand Singh Khiala , Iqbal Singh Lalpura , National Commission for Minorities

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD