Friday, 10 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

'ਆਪ' ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ 'ਚ ਨਾਕਾਮ ਰਹਿਣ 'ਤੇ Preneet Kaur ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਨਾਮ ਡੀਸੀ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ, ਗਾਰੰਟੀ ਪੂਰੀ ਕਰਨ ਦੀ ਰੱਖੀ ਮੰਗ

Parneet Kaur, Preneet Kaur, Punjab Pradesh Congress Committee, Congress, Punjab Congress, Patiala, Ex External Affairs Minister and MP Patiala

5 Dariya News

5 Dariya News

5 Dariya News

ਪਟਿਆਲਾ , 25 Aug 2022

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਦੀਆਂ ਔਰਤਾਂ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਮਗਰੋਂ ਓਹਨਾ ਨੇ ਡੀਸੀ ਪਟਿਆਲਾ ਨੂੰ ਪੰਜਾਬ ਸਰਕਾਰ ਨਾਮ ਇਕ ਮੈਮੋਰੰਡਮ ਵੀ ਸੌਂਪਿਆ। 

ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਉਹ ਇੱਕ ਵਾਰ ਚੁਣੇ ਜਾਣ 'ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਵੇਗੀ। 

ਪਰ ਹੁਣ 6 ਮਹੀਨੇ ਹੋ ਗਏ ਹਨ ਅਤੇ ਸਰਕਾਰ ਵੱਲੋਂ ਆਪਣੇ ਇਸ ਵੱਡੇ ਚੋਣ ਵਾਅਦੇ ਨੂੰ ਪੂਰੇ ਕਰਨ ਦੇ ਕੋਈ ਸੰਕੇਤ ਨਹੀਂ ਦਿਖਾਈ ਦੇ ਰਹੇ।"ਉਨ੍ਹਾਂ ਅੱਗੇ ਕਿਹਾ, "ਆਪ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਔਰਤਾਂ ਵਿੱਚ ਰੋਸ ਵੱਧ ਰਿਹਾ ਹੈ ਕਿਉਂਕਿ ਉਹ ਸਰਕਾਰ ਵੱਲੋਂ ਪੂਰੀ ਤਰ੍ਹਾਂ ਠੱਗਿਆ ਮਹਿਸੂਸ ਕਰ ਰਹੀਆਂ ਹਨ। 

ਇਹ ਸਾਡਾ ਬਣਦਾ ਹੱਕ ਹੈ, ਜਿਸ ਦਾ ਸਰਕਾਰ ਵੱਲੋਂ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ ਅਤੇ ਜੇਕਰ ਪੰਜਾਬ ਸਰਕਾਰ ਅਕਤੂਬਰ ਤੱਕ ਇਸ ਗਾਰੰਟੀ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਅਸੀਂ ਪੰਜਾਬ ਭਰ ਵਿੱਚ ਉਨ੍ਹਾਂ ਦੇ ਖਿਲਾਫ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਾਂਗੇ।"

ਕੈਪਟਨ ਅਮਰਿੰਦਰ ਸਿੰਘ ਦੇ ਸ਼ਾਸਨ ਬਾਰੇ ਗੱਲ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, “ਕੈਪਟਨ ਅਮਰਿੰਦਰ ਸਿੰਘ ਜੀ ਨੇ ਆਪਣੇ ਕਾਰਜਕਾਲ ਦੌਰਾਨ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੇਣ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ, ਸ਼ਗਨ ਦੀ ਰਾਸ਼ੀ ਵਧਾਉਣ ਵਰਗੀਆਂ ਕਈ ਔਰਤਾਂ ਪੱਖੀ ਸਕੀਮਾਂ ਅਤੇ ਹੋਰ ਬਹੁਤ ਸਾਰੀਆਂ ਨੀਤੀਆਂ ਲਾਗੂ ਕੀਤੀਆਂ।"

ਸਿੱਧੂ ਮੂਸੇਵਾਲਾ ਦੇ ਇਨਸਾਫ਼ ਮਾਰਚ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, "ਇਸ ਤਰ੍ਹਾਂ ਦੇ ਨੌਜਵਾਨ ਦਾ ਇਨ੍ਹੀਂ ਛੋਟੀ ਉਮਰ ਵਿੱਚ ਤੁਰ ਜਾਣਾ ਪੂਰੀ ਤਰ੍ਹਾਂ ਦੁਖਦਾਈ ਹੈ, ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਹ ਸਮਝਣ ਯੋਗ ਹੈ ਕਿ ਉਸਦੇ ਮਾਤਾ-ਪਿਤਾ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਮੈਂ ਉਨ੍ਹਾਂ ਦੀ ਇਸ ਮੰਗ ਵਿੱਚ ਉਨ੍ਹਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹਾਂ।"

ਪਟਿਆਲਾ ਦੀ ਡੀ.ਸੀ ਸਾਕਸ਼ੀ ਸਾਹਨੀ ਨੂੰ ਪ੍ਰਨੀਤ ਕੌਰ ਨੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ "ਮੈਂ ਪੰਜਾਬ ਦੀਆਂ ਔਰਤਾਂ ਦੀ ਨੁਮਾਇੰਦਗੀ ਕਰਦੇ ਹੋਏ ਤੁਹਾਡੇ ਸਾਹਮਣੇ ਖੜ੍ਹੀ ਹਾਂ ਅਤੇ ਅਸੀਂ ਸੂਬਾ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਆਮ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਤੁਰੰਤ ਪੂਰਾ ਕਰਨ। ਮੈਂ ਤੁਹਾਡੇ ਰਾਹੀਂ ਸਰਕਾਰ ਨੂੰ ਸਾਡੇ ਵਿਰੁੱਧ ਜੋ ਬਦਲਾਖੋਰੀ ਦੀ ਰਾਜਨੀਤੀ ਕਰ ਰਹੇ ਹਨ, ਉਸ ਖ਼ਿਲਾਫ਼ ਵੀ ਧਿਆਨ ਦਵਾਉਂਦੀ ਹਾਂ ਅਤੇ ਅਸੀਂ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ। 

ਸਾਡੇ ਐਮਸੀ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਉਣਾ ਕਿਉਂਕਿ ਅਸੀਂ ਵਿਰੋਧੀ ਧਿਰ ਵਿੱਚ ਹਾਂ, ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ ਅਤੇ ਇਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।"ਪ੍ਰਨੀਤ ਕੌਰ ਨਾਲ ਪੰਜਾਬ ਭਰ ਦੀਆਂ ਹਜ਼ਾਰਾਂ ਬੀਬੀਆਂ ਨੇ ਵੀ ਸ਼ਿਰਕਤ ਕੀਤੀ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala , Ex External Affairs Minister and MP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD