Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚਾਈਲਡ ਲਾਈਨ 1098 ’ਤੇ ਆਉਣ ਵਾਲੇ ਕੇਸਾਂ ’ਤੇ ਬਿਨਾਂ ਦੇਰੀ ਕੀਤੀ ਜਾਵੇ ਕਾਰਵਾਈ : Sandeep Hans

ਡਿਪਟੀ ਕਮਿਸ਼ਨਰ Sandeep Hans ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ ਦੀ ਕੀਤੀ ਸਮੀਖਿਆ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 25 Aug 2022

Last updated on: Aug 25, 2022, 00:00 IST

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ ਸਬੰਧੀ ਤਿਮਾਹੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੋਸਕੋ, ਬਾਲ ਭਿਖਿਆ ਤੇ ਬਾਲ ਮਜ਼ਦੂਰੀ, ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬੱਚਿਆਂ ਦੀ ਸੰਭਾਲ ਲਈ ਬਣੇ ਸਰਕਾਰੀ ਹੋਮਜ਼, ਬਾਲ ਭਲਾਈ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕੰਮਾਂ ’ਤੇ ਚਰਚਾ ਕਰਦੇ ਹੋਏ ਹੋਮਜ਼ ਵਿਚ ਸਾਫ਼-ਸਫ਼ਾਈ, ਬੱਚਿਆਂ ਦੀ ਨਿਯਮਤ ਸਿਹਤ ਜਾਂਚ, ਸੁਰੱਖਿਆ, ਖਾਣੇ ਦੀ ਗੁਣਵੱਤਾ ਚੈਕ ਕਰਨ ਸਬੰਧੀ ਨਿਰਦੇਸ਼ ਵੀ ਦਿੱਤੇ। 

ਉਨ੍ਹਾਂ ਇਸ ਦੌਰਾਨ ਨਿਰਦੇਸ਼ ਦਿੱਤੇ ਕਿ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਚਾਈਲਡ ਹੈਲਪਲਾਈਨ 1098 ’ਤੇ ਆਉਣ ਵਾਲੇ ਮਾਮਲਿਆਂ ’ਤੇ ਬਿਨਾਂ ਦੇਰੀ ਕਾਰਵਾਈ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਦੱਸਿਆ ਕਿ ਕੋਰੋਨਾ ਦੇ ਕਾਰਨ ਅਨਾਥ ਤੇ ਬੇਸਹਾਰਾ ਹੋਏ 88 ਬੱਚਿਆਂ ਤੇ 2 ਅਨਾਥ ਬੱਚਿਆਂ ਨੂੰ ਭਾਰਤ ਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਸਪਾਂਸਰਸ਼ਿਪ ਫੰਡ, ਆਸ਼ਰਿਤ ਪੈਨਸ਼ਨ, ਸਰਬਤ ਸਿਹਤ ਬੀਮਾ ਯੋਜਨਾ, ਘਰ-ਘਰ ਰੋਜ਼ਗਾਰ, ਸਮਾਰਟ ਰਾਸ਼ਨਕਾਰਡ ਤੋਂ ਇਲਾਵਾ ਹਰ ਸਰਕਾਰੀ ਯੋਜਨਾਵਾਂ ਆਦਿ ਦਾ ਲਾਭ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਮੇਟੀ ਉਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੋਸਕੋ ਐਕਟ, ਬਾਲ ਮਜ਼ਦੂਰੀ, ਅਡੋਪਸ਼ਨ ਗਾਈਡਲਾਈਨਜ਼, ਬਾਲ ਵਿਆਹ ਵਿਸ਼ੇਸ਼ ਐਕਟ ਸਬੰਧੀ ਵੱਖ-ਵੱਖ ਸਕੂਲਾਂ,ਸਰਕਾਰੀ ਹੋਮਜ਼, ਐਮ.ਐਲ.ਟੀ.ਸੀ. ਸੈਂਟਰ ਤੇ ਆਂਗਣਵਾੜੀ ਟ੍ਰੇਨਿੰਗ ਸੈਂਟਰਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾਣ। ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ ਨੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਾਰ ਸੈਕਸੁਅਲ ਓਫੈਂਸ ਐਕਟ-2012 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

ਉਨ੍ਹਾਂ ਦੱਸਿਆ ਕਿ ਅਥਾਰਟੀ ਵਲੋਂ ਜੁਵੇਨਾਈਲ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਇਸ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਹਰ ਪੁਲਿਸ ਸਟੇਸ਼ਨ ਵਿਚ ਚਾਈਲਡ ਵੈਲਫੇਅਰ ਪੁਲਿਸ ਅਧਿਕਾਰੀ ਹੋਣਾ ਜ਼ਰੂਰੀ ਹੈ ਜੋ ਕਿ ਘੱਟ ਤੋਂ ਘੱਟ ਏ.ਐਸ.ਆਈ. ਪੱਧਰ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੈਲਪਲਾਈਨ ਨੰਬਰ 1968 ਬਾਰੇ ਵੀ ਜਾਣਕਾਰੀ ਦਿੱਤੀ।   

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਵਲੋਂ ਸੁਰੱਖਿਆ ਤੇ ਸੰਭਾਲ ਲਈ ਜ਼ਰੂਰੀ ਬੱਚਿਆਂ ਜਿਵੇਂ ਕਿ ਅਨਾਥ, ਬੇਸਹਾਰਾ, ਗੁੰਮਸ਼ੁਦਾ ਹਾਲਤ ਵਿਚ ਮਿਲੇ ਬੱਚਿਆਂ, ;ਬਾਲ ਵਿਆਹ, ਯੌਨ ਸ਼ੋਸ਼ਣ ਨਾਲ ਪੀੜ੍ਹਤ ਬੱਚਿਆਂ ਦੇ ਕੇਸਾਂ ਦੇ ਨਿਪਟਾਰਾੇ ਸਬੰਧੀ ਬਾਲ ਭਲਾਈ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਦੱਸਿਆ ਕਿ ਅਡਾਪਸ਼ਨ ਕਰਨ ਲਈ ਚਾਹਵਾਨ ਪਰਿਵਾਰ ਨੂੰ ਸਾਰੀ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 45 ਪਰਿਵਾਰਾਂ ਦੀ ਅਡਾਪਸ਼ਨ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਿੰਡ ਪੱਧਰ ਬਾਲ ਸੁਰੱਖਿਆ ਕਮੇਟੀਆਂ ਤੇ ਬਲਾਕ ਪੱਧਰ ਬਾਲ ਸੁਰੱਖਿਆ ਕਮੇਟੀਆਂ ਦੀ ਕਾਰਗੁਜ਼ਾਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। 

ਇਸ ਦੌਰਾਨ ਸਮੂਹ ਸੁਪਰਡੈਂਟ ਹੋਮਜ਼ ਵਲੋਂ ਹੋਮਜ਼ ਵਿਚ ਰਹਿ ਰਹੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਦਿੱਤੀ। ਮੀਟਿੰਗ ਵਿਚ ਬਾਲ ਭਲਾਈ ਕਮੇਟੀ ਦੀ ਚੇਅਰਮੈਨ ਹਰਜੀਤ ਕੌਰ, ਐਸ.ਪੀ. ਧਰਮਵੀਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਸਿਹਤ ਅਫ਼ਸਰ, ਸਮੂਹ ਸੁਪਰਡੈਂਟ, ਲੇਬਰ ਇੰਸਪੈਕਟਰ, ਚਾਈਲਡ ਲਾਈਨ ਹੁਸ਼ਿਆਰਪੁਰ ਦੇ ਪ੍ਰਤੀਨਿੱਧੀ, ਸਮੂਹ ਸਟਾਫ ਬਾਲ ਸੁਰੱਖਿਆ ਯੂਨਿਟ ਤੇ ਵਨ ਸਟਾਪ ਸੈਂਟਰ ਹੁਸ਼ਿਆਰਪੁਰ ਤੋਂ ਸਟਾਫ਼ ਮੌਜੂਦ ਸਨ।

 

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD