Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਮਾਰਟ ਇੰਡੀਆ ਹੈਕਾਥੌਨ-2022 ਦੇ ਗ੍ਰੈਂਡ ਫਿਨਾਲੇ ਦਾ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਜੋਸ਼ੋ-ਖਰੋਸ਼ੀ ਨਾਲ ਆਗ਼ਾਜ਼

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਤੀਯੋਗੀਆਂ ਦਾ ਮਨੋਬਲ ਵਧਾਇਆ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਘੜੂੰਆਂ , 25 Aug 2022

Last updated on: Aug 25, 2022, 00:00 IST

ਕੇਂਦਰੀ ਸਿੱਖਿਆ ਮੰਤਰਾਲੇ ਦੀ ਸਰਪ੍ਰਸਤੀ ਹੇਠ ਸਮਾਰਟ ਇੰਡੀਆ ਹੈਕਾਥੌਨ-2022 ਦੇ ਗ੍ਰੈਂਡ ਫਿਨਾਲੇ ਦਾ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸ਼ਾਨਦਾਰ ਆਗ਼ਾਜ਼ ਹੋਇਆ।ਦੋ ਰੋਜ਼ਾ ਹੈਕਾਥੌਨ ਦਾ ਉਦਘਾਟਨ ਏ.ਆਈ.ਸੀ.ਟੀ.ਈ. ਸਾਬਕਾ ਮੈਂਬਰ ਸਕੱਤਰ, ਅਬਦੁਲ ਕਲਾਮ ਟੈਕਨਾਲੋਜੀਕਲ ਯੂਨੀਵਰਸਿਟੀ ਕੇਰਲ ਦੇ ਸਾਬਕਾ ਵਾਈਸ ਚਾਂਸਲਰ ਅਤੇ ਐਕਸ.ਆਈ.ਐਮ.ਈ ਦੇ ਡਾਇਰੈਕਟਰ ਡਾ. ਕੇ.ਪੀ. ਆਈਜ਼ੈਕ ਨੇ ਕੀਤਾ। 

ਜਦਕਿ ਨੈਸ਼ਨਲ ਪੱਧਰ 'ਤੇ ਸਮਾਰਟ ਇੰਡੀਆ ਹੈਕਾਥੌਨ-2022 ਦਾ ਉਦਘਾਟਨ ਕੇਂਦਰੀ ਸਿੱਖਿਆ ਅਤੇ ਹੁਨਰ ਵਿਕਾਸ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਵੱਲੋਂ ਉਚੇਚੇ ਤੌਰ 'ਤੇ ਕੀਤਾ। ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਦੇਸ਼ ਭਰ 'ਚ ਵੱਖ-ਵੱਖ ਨੋਡਲ ਸੈਂਟਰਾਂ 'ਚ ਮੁਕਾਬਲੇ ਲੜਨ ਵਾਲੇ ਪ੍ਰਤੀਯੋਗੀਆਂ ਦਾ ਮਨੋਬਲ ਵੀ ਵਧਾਇਆ ਗਿਆ।

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਹੈਕਾਥੌਨ ਮੁਕਾਬਲਿਆਂ ਦਾ ਹਿੱਸਾ ਬਣਨ ਲਈ ਦੇਸ਼ ਭਰ ਤੋਂ 24 ਟੀਮਾਂ ਦੇ 139 ਪ੍ਰਤੀਯੋਗੀ ਅਤੇ 19 ਇੰਸਟ੍ਰਕਟਰ ਕੈਂਪਸ ਪਹੁੰਚੇ। ਇਸ ਮੌਕੇ ਏ.ਆਈ.ਸੀ.ਟੀ.ਈ. ਦੇ ਨੁਮਾਇੰਦੇ ਅਤੇ ਨੋਡਲ ਸੈਂਟਰ ਦੇ ਮੁਖੀ ਸ੍ਰੀ ਨਿਤਿਨ ਭਿਡੇ, ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ. ਬਾਵਾ, ਵਾਈਸ ਚਾਂਸਲਰ ਡਾ. ਆਨੰਦ ਅਗਰਵਾਲ ਅਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਡਾ. ਕੇ.ਪੀ ਆਈਜ਼ਕ ਨੇ ਵਿਦਿਆਰਥੀਆਂ ਨੂੰ ਸਫ਼ਲ ਪੇਸ਼ੇਵਰ ਜੀਵਨ ਦੇ ਵੱਖ-ਵੱਖ ਪਹਿਲੂਆਂ 'ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਤਸੁਕਤਾ ਮੌਕਿਆਂ ਲਈ ਉਤਪ੍ਰੇਰਕ ਹੈ, ਇਸ ਲਈ ਅੱਗੇ ਵਧਦੇ ਹੋਏ ਚੁਣੌਤੀਆਂ ਦੇ ਹੱਲ ਉਤਸੁਕਤਾ ਨਾਲ ਲੱਭੋ। ਵਿਦਿਆਰਥੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਫ਼ਲਤਾ ਹਮੇਸ਼ਾ ਟੀਮ ਵਰਕ ਦਾ ਨਤੀਜਾ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਮੰਤਰਾਲੇ ਦਾ ਇਹ ਸ਼ਲਾਘਾਯੋਗ ਉਪਰਾਲਾ ਹੈ, ਜੋ ਵਿਦਿਆਰਥੀਆਂ ਦੇ ਹੁਨਰ ਨੂੰ ਉਜਾਗਰ ਕਰਦਿਆਂ ਸਮਾਜਿਕ ਪੱਧਰ 'ਤੇ ਚੁਣੌਤੀਆਂ ਦੇ ਹੱਲਾਂ ਲਈ ਸਾਰਥਿਕ ਸਿੱਧ ਹੋਵੇਗਾ।ਇਸ ਮੌਕੇ ਨਿਤਿਨ ਭਿਡੇ ਨੇ ਕਿਹਾ ਕਿ ਭਾਰਤ ਦੇ ਵਿਦਿਆਰਥੀ ਬਹੁਤ ਹੁਨਰਮੰਦ ਹਨ, ਜਿਸ ਦੇ ਚਲਦਿਆਂ ਸਰਕਾਰ ਨੇ ਦੇਸ਼ ਭਰ ਵਿੱਚ 75 ਵੱਖ-ਵੱਖ ਸਥਾਨਾਂ 'ਤੇ ਇਸ ਹੈਕਾਥੌਨ ਦਾ ਆਯੋਜਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਨੋਡਲ ਸੈਂਟਰ ਵਿੱਚ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 24 ਟੀਮਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਹ ਮੰਚ ਵਿਦਿਆਰਥੀਆਂ ਨੂੰ ਨਾ ਸਿਰਫ਼ ਸੂਬੇ ਦੀ ਪ੍ਰਤੀਨਿਧਤਾ ਕਰਨ ਦਾ ਮੌਕਾ ਹੈ, ਸਗੋਂ ਆਪਣੇ ਹੁਨਰ ਨੂੰ ਪ੍ਰਗਟ ਕਰਨ ਦਾ ਮੌਕਾ ਵੀ ਦਿੰਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ .ਆਰ.ਐਸ ਬਾਵਾ ਨੇ ਕਿਹਾ ਕਿ 2017 ਤੋਂ ਆਯੋਜਿਤ, ਸਮਾਰਟ ਇੰਡੀਆ ਹੈਕਾਥਨ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈੱਲ ਦੀ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜੋ ਵਿਦਿਆਰਥੀਆਂ ਨੂੰ ਸਾਡੇ ਰੋਜ਼ਾਨਾ ਜੀਵਨ ਵਿੱਚ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਇੱਕ ਮੰਚ ਪ੍ਰਦਾਨ ਕਰਦਿਆਂ ਹੁਨਰਾਂ ਨੂੰ ਵਿਕਸਿਤ ਕਰਦੀ ਹੈ। 

ਜ਼ਿਕਰਯੋਗ ਹੈ ਕਿ ਸਮਾਰਟ ਇੰਡੀਆ ਹੈਕਾਥੌਨ ਦੁਨੀਆ ਦੇ ਸਭ ਤੋਂ ਵੱਡੇ ਓਪਨ ਇਨੋਵੇਸ਼ਨ ਮਾਡਲਾਂ ਵਿੱਚੋਂ ਇੱਕ ਹੈ।ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਐਡੀਸ਼ਨ ਵਿੱਚ ਸਮਾਰਟ ਇੰਡੀਆ ਹੈਕਾਥੌਨ ਤਹਿਤ 62 ਸੰਸਥਾਵਾਂ ਤੋਂ ਪ੍ਰਾਪਤ ਹੋਈਆਂ 476 ਸਮੱਸਿਆਵਾਂ 'ਤੇ ਧਿਆਨ ਕੇਂਦਰਤ ਕੀਤਾ ਗਿਆ। ਹੈਕਾਥੌਨ-2022 ਤਹਿਤ ਕੈਂਪਸ ਪੱਧਰ 'ਤੇ ਆਯੋਜਿਤ ਹੈਕਾਥੌਨ ਮੁਕਾਬਲਿਆਂ 'ਚ ਜੇਤੂ ਰਹੀਆਂ 2033 ਟੀਮਾਂ ਦੇ 15 ਹਜ਼ਾਰ ਤੋਂ ਵੱਧ ਜੇਤੂ ਵਿਦਿਆਰਥੀ ਵੱਖ-ਵੱਖ ਨਿਰਧਾਰਤ ਨੋਡਲ ਕੇਂਦਰਾਂ 'ਤੇ ਰਾਸ਼ਟਰੀ ਪੱਧਰ ਦੇ ਗ੍ਰੈਂਡ ਫਿਨਾਲੇ ਵਿੱਚ ਹਿੱਸਾ ਲੈ ਰਹੇ ਹਨ। 

ਇਸ ਮੰਚ 'ਤੇ ਉਹ ਵੱਖ-ਵੱਖ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦੇ ਸਥਾਈ ਹੱਲਾਂ ਲਈ ਮੁਕਾਬਲੇ ਲੜਨਗੇ।ਇਹ ਸਮੱਸਿਆਵਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੋਜ ਗ੍ਰਾਂਟਾਂ ਬਾਰੇ ਜਾਣਕਾਰੀ ਅਤੇ ਸੰਬੰਧਿਤ ਵੇਰਵੇ ਪ੍ਰਦਾਨ ਕਰਨ ਵਾਲੇ ਖੋਜਕਰਤਾਵਾਂ ਲਈ ਏਕੀਕ੍ਰਿਤ ਅਤੇ ਮਜ਼ਬੂਤ ਆਨਲਾਈਨ ਪਲੇਟਫਾਰਮ ਵਿੱਚ ਵਿਕਾਸ ਕਰਨਾ, ਭਾਰਤੀ ਯੂਨੀਵਰਸਿਟੀਆਂ ਲਈ ਏਕੀਕ੍ਰਿਤ ਸਾਲਾਨ ਅਕਾਦਮਿਕ ਕੈਲੰਡਰ, ਏ.ਆਈ.ਸੀ.ਟੀ.ਈ ਪ੍ਰੋਗਰਾਮ/ਗਤੀਵਿਧੀਆਂ ਲਈ ਮੈਨੇਜਮੈਂਟ ਸਿਸਟਮ, ਜਨਸੰਖਿਆ ਸਥਾਨਾਂ ਦੇ ਸਬੰਧ ਵਿੱਚ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿੱਚ ਦਾਖ਼ਲੇ ਅਤੇ ਨੌਕਰੀਆਂ ਸਬੰਧੀ ਭਵਿੱਖਬਾਣੀ, ਵੱਖ-ਵੱਖ ਯੂਨੀਵਰਸਿਟੀਆਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲਏ ਗਏ ਪ੍ਰਾਜੈਕਟਾਂ ਲਈ ਆਨਲਾਈਨ ਏਕੀਕ੍ਰਿਤ ਪਲੇਸਫਾਰਮ ਅਤੇ ਏ.ਆਈ.ਸੀ.ਟੀ.ਈ ਵੈਬਸਾਈਟ ਦੀ ਆਕਰਸ਼ਤਾ ਅਤੇ ਉਪਭੋਗਤਾ ਸਬੰਧਾਂ ਮਜ਼ਬੂਤ ਕਰਨਾ ਵਿਸ਼ਿਆਂ 'ਤੇ ਆਧਾਰਿਤ ਰਹੇਗਾ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਉਨ੍ਹਾਂ 75 ਉੱਚ ਵਿਦਿਅਕ ਸੰਸਥਾਵਾਂ ਅਤੇ ਇਨਕਿਊਬੇਟਰਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈੱਲ ਅਤੇ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ ਵੱਲੋਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਸਮਾਰਟ ਇੰਡੀਆ ਹੈਕਾਥਨ ਲਈ ਨੋਡਲ ਕੇਂਦਰਾਂ ਵਜੋਂ ਚੁਣਿਆ ਗਿਆ ਹੈ। ਹਰੇਕ ਸਮੱਸਿਆ ਦੇ ਹੱਲ ਲਈ ਜੇਤੂ ਟੀਮ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦਕਿ ਵਿਦਿਆਰਥੀ ਇਨੋਵੇਸ਼ਨ ਸ਼੍ਰੇਣੀ ਦੇ ਜੇਤੂਆਂ ਨੂੰ ਕ੍ਰਮਵਾਰ 1 ਲੱਖ, 75 ਹਜ਼ਾਰ ਅਤੇ 50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD