Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੂੰ ਨਿਰਦੇਸ਼

ਐਲੀਵੇਟਿਡ ਫਿਰੋਜ਼ਪੁਰ ਰੋਡ ਪ੍ਰੋਜੈਕਟ ਦੇ ਮਲਬੇ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਹਟਾਇਆ ਜਾਵੇ

Sanjeev Arora, Ludhiana, AAP, Aam Aadmi Party, Aam Aadmi Party Punjab, AAP Punjab, National Highways Authority of India, NHAI

Web Admin

Web Admin

5 Dariya News

ਲੁਧਿਆਣਾ , 25 Aug 2022

Last updated on: Aug 25, 2022, 00:00 IST

ਯਾਤਰੀਆਂ ਦੀ ਆਵਾਜਾਈ ਨੂੰ ਨਿਰਵਿਘਨ ਤੇ ਸੁਖਾਵਾਂ ਬਣਾਉਣ ਦੇ ਮੰਤਵ ਨਾਲ, ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ 'ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਸਰਵਿਸ ਲੇਨਾਂ ਦੇ ਸਾਰੇ ਮਲਬੇ ਨੂੰ ਇੱਕ ਹਫ਼ਤੇ ਦੇ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ। ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਸਚਦੇਵਾ ਨੇ ਸੰਸਦ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਇਹ ਕੰਮ ਜੰਗੀ ਪੱਧਰ 'ਤੇ ਇੱਕ ਹਫ਼ਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਸੰਸਦ ਮੈਂਬਰ ਵੱਲੋਂ ਜ਼ਿਲ੍ਹੇ ਵਿੱਚ ਐਨ.ਐਚ.ਏ.ਆਈ. ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਤਹਿਤ ਚੱਲ ਰਹੇ ਕੰਮਾਂ ਦੀ ਗਤੀ ਨੂੰ ਤੇਜ਼ ਕਰਨ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ਹਾਈਵੇਅ 'ਤੇ ਚੱਲ ਰਹੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਆਉਣ-ਜਾਣ ਵਾਲੇ ਯਾਤਰੀਆਂ ਨੂੰ ਪ੍ਰਬੰਧਕੀ ਏਜੰਸੀਆਂ ਦੇ ਲਾਪਰਵਾਹੀ ਵਾਲੇ ਰਵੱਈਏ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮਲਬੇ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਸਾਫ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕ ਨਿਰਵਿਘਨ ਸਫ਼ਰ ਕਰ ਸਕਣ।

ਉਨ੍ਹਾਂ ਕਿਹਾ ਕਿ ਉਹ ਅਗਲੇ ਮਹੀਨੇ 6 ਸਤੰਬਰ ਨੂੰ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਮਿਲ ਕੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ ਅਤੇ ਜੇਕਰ ਸੰਭਵ ਹੋਇਆ ਤਾਂ ਭਾਰਤ ਨਗਰ ਚੌਕ ਫਲਾਈਓਵਰ ਦੇ ਡਿਜ਼ਾਈਨ 'ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ ਜਿਸ 'ਤੇ ਕੁਝ ਕਾਰੋਬਾਰੀਆਂ ਵੱਲੋਂ ਸ਼ੰਕੇ ਖੜ੍ਹੇ ਕੀਤੇ ਜਾ ਰਹੇ ਹਨ।

ਸ੍ਰੀ ਅਰੋੜਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਲੁਧਿਆਣਾ ਵਿੱਚ ਲੰਪੀ ਸਕਿਨ ਬਿਮਾਰੀ ਦੀ ਸਥਿਤੀ ਦਾ ਵੀ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਕਿਹਾ ਕਿ ਇੱਥੇ ਸਿਰਫ 6 ਫੀਸਦ ਪਸ਼ੂ ਹੀ ਇਸ ਬਿਮਾਰੀ ਤੋਂ ਪ੍ਰਭਾਵਿਤ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਣ ਲਈ ਵੀ ਕਿਹਾ ਤਾਂ ਜੋ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚ ਸਕੇ।ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸ.ਅਮਰਪ੍ਰੀਤ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ  ਅਮਰਜੀਤ ਬੈਂਸ, ਏ.ਸੀ.ਏ. ਗਲਾਡਾ ਸ੍ਰੀ ਅਮਰਿੰਦਰ ਮੱਲ੍ਹੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Sanjeev Arora , Ludhiana , AAP , Aam Aadmi Party , Aam Aadmi Party Punjab , AAP Punjab , National Highways Authority of India , NHAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD