Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਿੱਲੀ ਤੇ ਪੰਜਾਬ ਤੋਂ ਬਾਅਦ ਮਿਆਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰਨ ਦੀ ਹੁਣ ਹਿਮਾਚਲ ਦੀ ਵਾਰੀ : ਭਗਵੰਤ ਮਾਨ

ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ, ਲੋਕਾਂ ਦਾ ਪੈਸਾ ਲੋਕਾਂ ਲਈ ਵਰਤਣ ਦਾ ਵਿਰੋਧ ਕਰਨ ਉਤੇ ਮੋਦੀ ਦੀ ਕੀਤੀ ਆਲੋਚਨਾ

Manish Sisodia, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Himachal Pradesh, Himachal, Aam Aadmi Party, Aam Aadmi Party Himachal, AAP HP, AAP Himachal, Una

Web Admin

Web Admin

5 Dariya News

ਊਨਾ , 25 Aug 2022

Last updated on: Aug 25, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਲਈ ਆਪ ਦਾ ਸਾਥ ਦੇਣ ਦੀ ਅਪੀਲ ਕੀਤੀ।ਇੱਥੇ ਹਿਮਾਚਲ ਪ੍ਰਦੇਸ਼ ਵਾਸੀਆਂ ਨੂੰ ਸਿਹਤ ਸੰਭਾਲ ਸੇਵਾਵਾਂ ਦੀ ਦੂਜੀ ਗਰੰਟੀ ਦੇਣ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪਿਛਲੇ 75 ਸਾਲਾਂ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕਾਫ਼ੀ ਪਿੱਛੇ ਰਹਿ ਗਿਆ ਹੈ। 

ਇਕ ਮਿਸਾਲ ਦਿੰਦਿਆਂ ਉਨਾਂ ਕਿਹਾ ਕਿ ਊਨਾ ਅਤੇ ਹਿਮਾਚਲ ਪ੍ਰਦੇਸ਼ ਦੇ ਹੋਰ ਜ਼ਿਲਿਆਂ ਦੇ ਗੰਭੀਰ ਮਰੀਜ਼ਾਂ ਕੋਲ ਹਾਲੇ ਵੀ ਢੁਕਵੀਆਂ ਸਿਹਤ ਸੰਭਾਲ ਸੇਵਾਵਾਂ ਨਹੀਂ ਹਨ ਅਤੇ ਉਨਾਂ ਨੂੰ ਗੰਭੀਰ ਬਿਮਾਰੀ ਹੋਣ ਉਤੇ ਚੰਡੀਗੜ ਤੱਕ ਸਫ਼ਰ ਕਰਨਾ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਥਿਤੀ ਨੂੰ ਬਦਲਣ ਦੀ ਲੋੜ ਹੈ ਅਤੇ ਇਸ ਲਈ ਲੋਕਾਂ ਨੂੰ ਆਪ ਦਾ ਸਾਥ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਮੁਹੱਲਾ ਕਲੀਨਿਕ ਅਤੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਹੇ ਹਨ। ਉਨਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਤਕਰੀਬਨ 100 ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਬਿਲਕੁੱਲ ਮੁਫ਼ਤ ਦਿੱਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਕਲੀਨਿਕਾਂ ਰਾਹੀਂ ਤਕਰੀਬਨ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਣ ਕਾਰਨ ਹਸਪਤਾਲਾਂ ਦਾ ਬੋਝ ਘਟਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਰਾਜ ਭਰ ਵਿੱਚ ਅਜਿਹੇ 100 ਕਲੀਨਿਕ ਖੋਲ ਦਿੱਤੇ ਹਨ, ਜਿਨਾਂ ਨੂੰ ਆਮ ਜਨਤਾ ਪਾਸੋਂ ਭਰਵਾਂ ਹੁੰਗਾਰਾ ਮਿਲਿਆ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਵਿਗੜੀ ਹਾਲਤ ਵਾਲੇ ਮਰੀਜ਼ਾਂ ਨੂੰ ਹੀ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨੂੰ ਹਿਮਾਚਲ ਵਿੱਚ ਆਪ ਸਰਕਾਰ ਬਣਨ ਤੋਂ ਬਾਅਦ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਤੇ ਭਾਜਪਾ ਦੋਵਾਂ ਨੇ ਆਪਣੇ ਸਵਾਰਥਾਂ ਲਈ ਲੋਕਾਂ ਦਾ ਪੈਸਾ ਲੁੱਟਿਆ। ਉਨਾਂ ਕਿਹਾ ਕਿ ਇਨਾਂ ਨੇ ਬਰਤਾਨਵੀ ਸਾਮਰਾਜ ਦੇ ਭਾਰਤ ਵਿੱਚੋਂ ਜਾਣ ਤੋਂ ਬਾਅਦ ਦੇਸ਼ ਦਾ ਸਰਮਾਇਆ ਲੁੱਟਣ ਵਿੱਚ ਅੰਗਰੇਜ਼ਾਂ ਨੂੰ ਵੀ ਪਿੱਛੇ ਛੱਡ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਖੁੱਲੀ ਲੁੱਟ ਰੋਕੀ ਜਾਵੇਗੀ, ਜਿਸ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨਾਂ ਕਿਹਾ ਕਿ ਲੁੱਟ ਤੋਂ ਬਚਾਇਆ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। 

ਲੋਕਾਂ ਦੀ ਭਲਾਈ ਲਈ ਲੋਕਾਂ ਦਾ ਪੈਸਾ ਵਰਤਣ ਉਤੇ ਆਪ ਦੀ ਆਲੋਚਨਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਦੇ ਮਿੱਤਰਾਂ ਨੇ ਬੈਂਕਾਂ ਤੋਂ ਲੋਕਾਂ ਦਾ ਪੈਸਾ ਲੁੱਟਿਆ ਤੇ ਵਿਦੇਸ਼ ਭੱਜ ਗਏ। ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਕਾਂਗਰਸ ਤੇ ਭਾਜਪਾ ਨੇ ਆਪਣੇ ਨਿੱਜੀ ਸਵਾਰਥਾਂ ਲਈ ਲੋਕਾਂ ਦੇ ਪੈਸੇ ਦੀ ਅੰਨੀ ਲੁੱਟ ਕੀਤੀ। ਉਨਾਂ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਰੋਕਣ ਵਿੱਚ ਨਾਕਾਮ ਰਹਿਣ ਉਤੇ ਮੋਦੀ ਦੀ ਆਲੋਚਨਾ ਕੀਤੀ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਸਿਹਤਮੰਦ ਵਿਅਕਤੀ ਦੇਸ਼ ਦੀ ਭਲਾਈ ਲਈ ਬਿਹਤਰ ਤਰੀਕੇ ਨਾਲ ਕੰਮ ਕਰ ਸਕਦਾ ਹੈ। ਉਨਾਂ ਅਫ਼ਸੋਸ ਪ੍ਰਗਟ ਕੀਤਾ ਕਿ ਦੇਸ਼ ਸਿਹਤ ਸੰਭਾਲ ਸੇਵਾਵਾਂ ਦੇ ਖੇਤਰ ਵਿੱਚ ਕਾਫ਼ੀ ਪਿੱਛੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਗੇ ਮੈਡੀਕਲ ਕਾਲਜਾਂ ਦੀ ਘਾਟ ਕਾਰਨ ਇਸ ਖੇਤਰ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਯੂਕਰੇਨ ਵਰਗੇ ਮੁਲਕਾਂ ਦਾ ਰਾਹ ਫੜਨਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ 25 ਸਾਲ ਪਹਿਲਾਂ ਆਜ਼ਾਦ ਹੋਇਆ ਮੁਲਕ 75 ਸਾਲ ਪਹਿਲਾਂ ਆਜ਼ਾਦ ਹੋਏ ਮੁਲਕ ਨਾਲੋਂ ਜ਼ਿਆਦਾ ਅੱਗੇ ਹੈ। ਉਨਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਾਡੇ ਮੁਲਕ ਦੇ ਵਿਦਿਆਰਥੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਰਹੇ ਹਨ ਪਰ ਇੱਥੇ ਉਨਾਂ ਨੂੰ ਆਪਣੇ ਹੁਨਰ ਮੁਤਾਬਕ ਕੰਮ ਨਹੀਂ ਮਿਲ ਰਿਹਾ। 

ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਇਆ ਪਰ ਹੁਣ ਸਾਡੇ ਨੌਜਵਾਨਾਂ ਨੂੰ ਇੱਥੇ ਚੰਗੇ ਮੌਕਿਆਂ ਦੀ ਅਣਹੋਂਦ ਵਿੱਚ ਫਿਰ ਵਿਦੇਸ਼ਾਂ ਨੂੰ ਜਾਣ ਅਤੇ ਵਿਦੇਸ਼ੀਆਂ ਹੇਠ ਕੰਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਭਾਜਪਾ ਤੇ ਕਾਂਗਰਸ ਨੇ ਮੈਡੀਕਲ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਸਿਹਤ ਸੰਭਾਲ ਖੇਤਰ ਵਿੱਚ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਉਨਾਂ ਕਿਹਾ ਕਿ ਇਹੀ ਸਿੱਖਿਆ ਖੇਤਰ ਵਿੱਚ ਹੋਇਆ ਕਿਉਂਕਿ ਇਸ ਖੇਤਰ ਵੱਲ ਵੀ ਧਿਆਨ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਇਨਾਂ ਦੋਵਾਂ ਖੇਤਰਾਂ ਨੂੰ ਮੁੱਖ ਤਰਜੀਹ ਦਿੱਤੀ ਹੈ।

ਲੋਕਾਂ ਨਾਲ ਆਪਣੀ ਭਾਵੁਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਊਨਾ ਉਨਾਂ ਲਈ ਕੋਈ ਨਵੀਂ ਜਗਾ ਨਹੀਂ ਹੈ ਕਿਉਂਕਿ ਉਹ ਪਹਿਲਾਂ ਵੀ ਕਈ ਵਾਰ ਇੱਥੇ ਆ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ਤੇ ਹਿਮਾਚਲ ਵਿੱਚ ਕਈ ਤਰਾਂ ਦੀਆਂ ਭਾਸ਼ਾਈ ਤੇ ਸੱਭਿਆਚਾਰਕ ਸਾਂਝਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹਿਮਾਚਲ ਦੇ ਲੋਕਾਂ ਨੂੰ ਆਪਣੀਆਂ ਜ਼ਿੰਦਗੀਆਂ ਵਿੱਚ ਤਬਦੀਲੀ ਲਿਆਉਣ ਲਈ ਆਪ ਦੀ ਹਮਾਇਤ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਪ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਿਛੜੇ ਤੇ ਕਮਜ਼ੋਰ ਵਰਗਾਂ ਦੇ ਵਾਲੰਟੀਅਰਾਂ ਨੂੰ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਇਹ ਪਾਰਟੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਵਿੱਚੋਂ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕ ਆਪ-ਮੁਹਾਰੇ ਆਪ ਦੇ ਸਮਾਰੋਹਾਂ ਵਿੱਚ ਆਉਂਦੇ ਹਨ, ਜਦੋਂ ਕਿ ਹੋਰ ਪਾਰਟੀਆਂ ਨੂੰ ਰੈਲੀ ਲਈ ਲੋਕਾਂ ਨੂੰ ਕਿਰਾਏ ਉਤੇ ਲਿਆਉਣਾ ਪੈਂਦਾ ਹੈ।    

 

Tags: Manish Sisodia , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Himachal Pradesh , Himachal , Aam Aadmi Party , Aam Aadmi Party Himachal , AAP HP , AAP Himachal , Una

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD